Uncategorized
ਵਿਧਾਨ ਸਭਾ ਦੇ ਬਾਹਰ ਖਾਲਿਸਤਾਨ ਦੇ ਝੰਡੇ: ਹਿਮਾਚਲ
ਧਰਮਸ਼ਾਲਾ ਵਿੱਚ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਲਗਾਉਣ ਦੇ ਮਾਮਲੇ ਵਿੱਚ ਪੁਲਿਸ ਨੂੰ ਸਫਲਤਾ ਮਿਲੀ ਹੈ। ਜਾਣਕਾਰੀ ਮੁਤਾਬਕ ਹਿਮਾਚਲ ਪੁਲਿਸ ਨੇ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਮੁਲਜ਼ਮ ਨੂੰ ਪੰਜਾਬ ਦੇ ਮੋਰਿੰਡਾ ਤੋਂ ਗ੍ਰਿਫ਼ਤਾਰ ਕੀਤਾ ਗਿਆ ਹੈ। ਦੱਸ ਦੇਈਏ ਕਿ ਧਰਮਸ਼ਾਲਾ ਵਿੱਚ ਵਿਧਾਨ ਸਭਾ ਭਵਨ ਦੇ ਬਾਹਰ ਖਾਲਿਸਤਾਨੀ ਝੰਡੇ ਲਗਾਏ ਗਏ ਸਨ। ਇਸ ਮਾਮਲੇ ਨਾਲ ਜੁੜਿਆ ਇੱਕ ਵੀਡੀਓ ਵਾਇਰਲ ਹੋ ਰਿਹਾ ਸੀ। ਇਹ ਝੰਡੇ ਕਿਸ ਨੇ ਲਗਾਏ ਸਨ, ਇਸ ਦੀ ਜਾਂਚ ਕੀਤੀ ਜਾ ਰਹੀ ਸੀ।