WORLD
ਸਕਾਟਲੈਂਡ ‘ਚ ਖਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰੇ ਜਾਣ ਤੋਂ ਰੋਕਿਆ

30ਸਤੰਬਰ 2023: ਸਕਾਟਲੈਂਡ ਵਿੱਚ ਖਾਲਿਸਤਾਨ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਗੁਰਦੁਆਰੇ ਵਿੱਚ ਜਾਣ ਤੋਂ ਰੋਕਿਆ। ਖਾਲਿਸਤਾਨੀ ਸਮਰਥਕਾਂ ਨੇ ਭਾਰਤੀ ਹਾਈ ਕਮਿਸ਼ਨਰ ਨੂੰ ਕਾਰ ਤੋਂ ਹੇਠਾਂ ਨਹੀਂ ਉਤਰਨ ਦਿੱਤਾ।
ਇਸ ‘ਤੇ ਖਾਲਿਸਤਾਨੀ ਸਮਰਥਕ ਨੇ ਕਿਹਾ, ‘ਕੁਝ ਲੋਕ ਆਏ ਅਤੇ ਉਨ੍ਹਾਂ ਨੂੰ ਕਿਹਾ ਕਿ ਉਨ੍ਹਾਂ ਦਾ ਇੱਥੇ ਸਵਾਗਤ ਨਹੀਂ ਹੈ ਅਤੇ ਉਹ ਚਲੇ ਗਏ। ਇਸ ਦੌਰਾਨ ਕੁਝ ਝਗੜਾ ਵੀ ਹੋਇਆ। ਉਸ ਦਾ ਕਹਿਣਾ ਹੈ ਕਿ ਜੋ ਵੀ ਹੋਇਆ ਉਸ ਤੋਂ ਗੁਰਦੁਆਰਾ ਕਮੇਟੀ ਬਹੁਤ ਖੁਸ਼ ਹੈ। ਬਰਤਾਨੀਆ ਦੇ ਕਿਸੇ ਵੀ ਗੁਰਦੁਆਰੇ ਵਿੱਚ ਭਾਰਤੀ ਅਧਿਕਾਰੀਆਂ ਦਾ ਸਵਾਗਤ ਨਹੀਂ ਕੀਤਾ ਜਾਂਦਾ। ਅਸੀਂ ਬ੍ਰਿਟੇਨ-ਭਾਰਤ ਦੀ ਮਿਲੀਭੁਗਤ ਤੋਂ ਤੰਗ ਆ ਚੁੱਕੇ ਹਾਂ।
ਹਰਦੀਪ ਸਿੰਘ ਨਿੱਝਰ ਦੇ ਕਤਲ ਤੋਂ ਬਾਅਦ ਤਾਜ਼ਾ ਤਣਾਅ ਕਾਰਨ ਬ੍ਰਿਟਿਸ਼ ਸਿੱਖਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਸ ਦਾ ਸਬੰਧ ਅਵਤਾਰ ਸਿੰਘ ਖੰਡਾ ਅਤੇ ਜਗਤਾਰ ਸਿੰਘ ਜੌਹਲ ਨਾਲ ਵੀ ਹੈ।
ਦੱਸ ਦਈਏ ਕਿ ਇਸ ਤੋਂ ਪਹਿਲਾਂ ਇਸ ਸਾਲ ਮਾਰਚ ‘ਚ ਬ੍ਰਿਟੇਨ ਦੀ ਰਾਜਧਾਨੀ ਲੰਡਨ ‘ਚ ਸਥਿਤ ਭਾਰਤੀ ਹਾਈ ਕਮਿਸ਼ਨ ਦੀ ਇਮਾਰਤ ‘ਤੇ ਵੀ ਹਮਲਾ ਹੋਇਆ ਸੀ। ਇੱਥੇ ਸਮਰਥਕ ਖਾਲਿਸਤਾਨ ਦੇ ਝੰਡੇ ਲੈ ਕੇ ਪੁੱਜੇ ਸਨ। ਇੰਨਾ ਹੀ ਨਹੀਂ, ਭੀੜ ਨੇ ਹਾਈ ਕਮਿਸ਼ਨ ਦੀ ਇਮਾਰਤ ਤੋਂ ਭਾਰਤੀ ਝੰਡਾ ਉਤਾਰ ਕੇ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਕੋਸ਼ਿਸ਼ ਕੀਤੀ ਸੀ।