World
ਅਮਰੀਕਾ ‘ਚ ਮੁੜ ਤੋਂ ਲਹਿਰਾਏ ਗਏ ਖਾਲਿਸਤਾਨੀ ਝੰਡੇ: ਬਲਿਊ ਸਟਾਰ ਅਪਰੇਸ਼ਨ ਦੀ ਬਰਸੀ ਮਨਾਉਣ ਲਈ ਹੋਏ ਇਕੱਠੇ
ਅਮਰੀਕਾ ‘ਚ ਮੁੜ ਤੋਂ ਲਹਿਰਾਏ ਗਏ ਖਾਲਿਸਤਾਨੀ ਝੰਡੇ: ਬਲਿਊ ਸਟਾਰ ਅਪਰੇਸ਼ਨ ਦੀ ਬਰਸੀ ਮਨਾਉਣ ਲਈ ਹੋਏ ਇਕੱਠੇ ਬਲਿਊ ਸਟਾਰ ਅਪਰੇਸ਼ਨ ਦੀ ਬਰਸੀ ਨੂੰ ਲੈ ਕੇ ਪੰਜਾਬ ਵਿੱਚ ਤਣਾਅਪੂਰਣ ਮਾਹੌਲ ਬਣਿਆ ਹੋਇਆ ਹੈ। ਇਸ ਦੇ ਨਾਲ ਹੀ ਵਿਦੇਸ਼ਾਂ ਵਿੱਚ ਖਾਲਿਸਤਾਨੀ ਸਮਰਥਕ ਇੱਕ ਵਾਰ ਫਿਰ ਨੌਜਵਾਨਾਂ ਨੂੰ ਭੜਕਾਉਣ ਦੀ ਕੋਸ਼ਿਸ਼ ਕਰ ਰਹੇ ਹਨ। ਬੀਤੇ ਐਤਵਾਰ ਅਮਰੀਕਾ ਦੇ ਕੈਲੀਫੋਰਨੀਆ ਚ ਵੱਡੀ ਗਿਣਤੀ ਵਿਚ ਖਾਲਿਸਤਾਨੀ ਸਮਰਥਕ ਖੁੱਲ੍ਹੇਆਮ ਖਾਲਿਸਤਾਨ ਦੇ ਝੰਡੇ ਲੈ ਕੇ ਨਜ਼ਰ ਆਏ।
ਜ਼ਿਕਰਯੋਗ ਹੈ ਕਿ 6 ਜੂਨ ਯਾਨੀ ਮੰਗਲਵਾਰ ਨੂੰ ਹਰਿਮੰਦਰ ਸਾਹਿਬ ‘ਚ ਸਾਕਾ ਨੀਲਾ ਤਾਰਾ ਦੀ 39ਵੀਂ ਬਰਸੀ ਮਨਾਈ ਜਾਵੇਗੀ। ਪੁਲਿਸ ਦੀ ਕੋਸ਼ਿਸ਼ ਹੈ ਕਿ ਇਸ ਸਾਲ ਮਾਹੌਲ ਤਣਾਅਪੂਰਨ ਨਾ ਹੋਣ ਦਿੱਤਾ ਜਾਵੇ। ਜਿਸ ਲਈ ਪੁਲਿਸ ਵੱਲੋਂ ਅਹਿਮ ਕਦਮ ਚੁੱਕੇ ਜਾ ਰਹੇ ਹਨ। ਪੰਜਾਬ ਪੁਲਿਸ ਦੇ ਨਾਲ ਅਰਧ ਸੈਨਿਕ ਬਲਾਂ ਦੀਆਂ ਟੁਕੜੀਆਂ ਵੀ ਤਾਇਨਾਤ ਕੀਤੀਆਂ ਗਈਆਂ ਹਨ। ਡੀਜੀਪੀ (ਸਪੈਸ਼ਲ) ਲਾਅ ਐਂਡ ਆਰਡਰ ਪੰਜਾਬ ਅਰਪਿਤ ਸ਼ੁਕਲਾ ਖੁਦ ਅੰਮ੍ਰਿਤਸਰ ਵਿੱਚ ਹਨ।
ਪੰਜਾਬ ਵਿੱਚ ਵਧਾਈ ਗਈ ਸੁਰੱਖਿਆ
ਸਾਕਾ ਨੀਲਾ ਤਾਰਾ ਦੀ ਬਰਸੀ ਮੌਕੇ ਪੰਜਾਬ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਹੈ। ਹਰ ਜ਼ਿਲ੍ਹੇ ਵਿੱਚ ਵਾਧੂ ਫੋਰਸ ਭੇਜੀ ਗਈ ਹੈ। ਅੰਮ੍ਰਿਤਸਰ ਵਿੱਚ 3500 ਜਵਾਨ ਤਾਇਨਾਤ ਕੀਤੇ ਗਏ ਹਨ ਅਤੇ ਅਰਧ ਸੈਨਿਕ ਬਲਾਂ ਦੀਆਂ 5 ਕੰਪਨੀਆਂ ਤਾਇਨਾਤ ਕੀਤੀਆਂ ਗਈਆਂ ਹਨ।