Connect with us

Punjab

ਖਾਲਿਸਤਾਨੀ ਸਮਰੱਥਕ ਨੇ ਵੀਡੀਓ ਕਾਲ ਰਾਹੀਂ ਹਰੀਸ਼ ਸਿੰਗਲਾ ਨੂੰ ਦਿੱਤੀ ਜਾਨੋਂ ਮਾਰਨ ਦੀ ਧਮਕੀ

Published

on

ਖੰਨਾ 30 june 2023: ਖਾਲਿਸਤਾਨੀ ਸਮਰੱਥਕ ਨੇ ਸ਼ਿਵ ਸੈਨਾ ਬਾਲ ਠਾਕਰੇ ਸ਼ਿੰਦੇ ਗਰੁੱਪ ਦੇ ਪੰਜਾਬ ਪ੍ਰਧਾਨ ਹਰੀਸ਼ ਸਿੰਗਲਾ ਨੂੰ ਵੀਡੀਓ ਕਾਲ ਰਾਹੀਂ ਗੋਲੀ ਮਾਰ ਕੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਸਵੇਰੇ ਇਸ 19294381677 ਨੰਬਰ ਤੋਂ ਕਾਲ ਆਈ।

ਇਸ ਸਬੰਧੀ ਜ਼ਿਲ੍ਹਾ ਪਟਿਆਲਾ ਦੇ ਪ੍ਰਧਾਨ ਰਜਿੰਦਰ ਸਿੰਘ ਪਵਾਰ ਨੇ ਦੱਸਿਆ ਕਿ ਪ੍ਰਧਾਨ ਹਰੀਸ਼ ਸਿੰਗਲਾ ਨੂੰ ਖਾਲਿਸਤਾਨੀ ਅੱਤਵਾਦੀਆਂ ਵੱਲੋਂ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ। ਵੀਡੀਓ ਕਾਲ ਕਰਨ ਵਾਲੇ ਕੋਲ 2 ਪਿਸਤੌਲ ਸਨ ਅਤੇ ਉਹ ਵਾਰ-ਵਾਰ ਹਰੀਸ਼ ਸਿੰਗਲਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਿਹਾ ਸੀ। ਇਸ ਸਬੰਧੀ ਐੱਸ.ਐੱਸ.ਪੀ. ਪਟਿਆਲਾ, ਆਈ.ਜੀ. ਅਤੇ ਡੀ.ਜੀ.ਪੀ. ਪੰਜਾਬ ਸਮੇਤ ਸਾਰੇ ਉੱਚ ਅਧਿਕਾਰੀਆਂ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ ਹਨ। ਸ਼ਿਵ ਸੈਨਿਕਾਂ ਨੇ ਮੰਗ ਕੀਤੀ ਕਿ ਇਨ੍ਹਾਂ ਖਾਲਿਸਤਾਨੀ ਅੱਤਵਾਦੀਆਂ ਖਿਲਾਫ ਪਰਚੇ ਦਰਜ ਕਰਕੇ ਸਖਤ ਕਾਰਵਾਈ ਕੀਤੀ ਜਾਵੇ।