Connect with us

Punjab

ਮਹਿਲਾ ਪੁਲਿਸ ਸਟੇਸ਼ਨ, ਅਤੇ ਡਾਕਖਾਨੇ ਦੀਆਂ ਕੰਧਾਂ ’ਤੇ ਲਿਖੇ ਗਏ ਖਾਲਿਸਤਾਨੀ ਨਾਅਰੇ

Published

on

PUNJAB :  ਬਠਿੰਡਾ ‘ਚ ਪੁਲਿਸ ਪ੍ਰਸ਼ਾਸਨ ‘ਚ ਦਹਿਸ਼ਤ ਦਾ ਮਾਹੌਲ ਹੈ। ਜਾਣਕਾਰੀ ਮੁਤਾਬਿਕ ਬੀਤੀ ਰਾਤ ਇੱਥੇ ਮਿੰਨੀ ਸਕੱਤਰੇਤ ਨੇੜੇ ਅਣਪਛਾਤੇ ਵਿਅਕਤੀਆਂ ਵੱਲੋਂ ਖਾਲਿਸਤਾਨੀ ਨਾਅਰੇ ਲਿਖੇ ਗਏ। ਇਸ ਸਬੰਧੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ‘ਚ ਹਫੜਾ-ਦਫੜੀ ਮੱਚ ਗਈ ਅਤੇ ਇਲਾਕੇ ‘ਚ ਦਹਿਸ਼ਤ ਦਾ ਮਾਹੌਲ ਬਣ ਗਿਆ।

ਪੁਲਿਸ ਪ੍ਰਸ਼ਾਸਨ ਨੇ ਮੌਕੇ ‘ਤੇ ਪਹੁੰਚ ਕੇ ਖਾਲਿਸਤਾਨੀ ਨਾਅਰੇ ਮਿਟਾਏ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਦੱਸਿਆ ਗਿਆ ਹੈ ਕਿ ਬਠਿੰਡਾ ਵਿੱਚ ਸ਼ਰਾਰਤੀ ਅਨਸਰਾਂ ਵੱਲੋਂ ਡੀ.ਸੀ. ਅਤੇ ਐੱਸ.ਪੀ. ਕੋਠੀ ਤੋਂ ਕੁਝ ਦੂਰੀ ’ਤੇ ਮਹਿਲਾ ਪੁਲਿਸ ਸਟੇਸ਼ਨ, ਮਿੰਨੀ ਸਕੱਤਰੇਤ ਅਤੇ ਡਾਕਖਾਨੇ ਦੀਆਂ ਕੰਧਾਂ ’ਤੇ ਖਾਲਿਸਤਾਨੀ ਨਾਅਰੇ ਲਿਖੇ ਹੋਏ ਸਨ। ਦੱਸਿਆ ਜਾ ਰਿਹਾ ਹੈ ਕਿ ਜਿਸ ਇਲਾਕੇ ‘ਚ ਇਹ ਨਾਅਰੇ ਲਿਖੇ ਹੋਏ ਮਿਲੇ ਹਨ, ਉਸ ਇਲਾਕੇ ‘ਚ ਜ਼ਿਲਾ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਰਹਿੰਦੇ ਹਨ ਅਤੇ ਸੁਰੱਖਿਆ ਕਰਮਚਾਰੀ 24 ਘੰਟੇ ਤਾਇਨਾਤ ਰਹਿੰਦੇ ਹਨ। ਇਸ ਦੌਰਾਨ ਲਿਖੇ ਖਾਲਿਸਤਾਨੀ ਨਾਅਰਿਆਂ ਦਾ ਮਿਲਣਾ ਵੱਡਾ ਸਵਾਲ ਖੜ੍ਹਾ ਕਰਦਾ ਹੈ।