Punjab
ਖਾਲਿਸਤਾਨੀ ਅੱਤਵਾਦੀ ਨੇ ਕੀਤਾ ਵੱਡਾ ਐਲਾਨ,ਕਿਹਾ-“PM ਮੋਦੀ ‘ਤੇ ਜੁੱਤੀ ਸੁੱਟਣ ਵਾਲੇ ਨੂੰ ਮਿਲੇਗਾ ਇਨਾਮ”
ਵਿਦੇਸ਼ਾਂ ਵਿੱਚ ਬੈਠਾ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਆਪਣੀਆਂ ਕੋਝੀਆਂ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ। ਦਰਅਸਲ, ਹੁਣ ਪੰਨੂ ਨੇ ਇਕ ਰਿਕਾਰਡ ਕੀਤੇ ਸੰਦੇਸ਼ ਰਾਹੀਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ ਜੁੱਤੀ ਸੁੱਟਣ ਵਾਲੇ ਨੂੰ 1 ਲੱਖ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਹੈ।
ਪੰਨੂ ਨੇ ਉਕਤ ਸੰਦੇਸ਼ ਅਸਾਮ ਦੇ ਕਈ ਪੱਤਰਕਾਰਾਂ ਨੂੰ ਭੇਜਿਆ ਹੈ, ਜਿਸ ‘ਚ ਉਹ ਪ੍ਰਧਾਨ ਮੰਤਰੀ ਮੋਦੀ ‘ਤੇ ਦੋਸ਼ ਲਗਾ ਰਹੇ ਹਨ। ਇਸ ਵਿਚ ਕਿਹਾ ਗਿਆ ਹੈ ਕਿ ਮੋਦੀ ਅਸਾਮ ਦੇ ਲੋਕਾਂ ਅਤੇ ਪੰਜਾਬ ਵਿਚ ਖਾਲਿਸਤਾਨ ਪੱਖੀ ਸਿੱਖਾਂ ਦੇ ਕਤਲੇਆਮ ਲਈ ਜ਼ਿੰਮੇਵਾਰ ਹੈ। ਪਤਾ ਲੱਗਾ ਹੈ ਕਿ ਪ੍ਰਧਾਨ ਮੰਤਰੀ ਮੋਦੀ ਬੀਹੂ ਸਮਾਰੋਹ ਲਈ 14 ਅਪ੍ਰੈਲ ਨੂੰ ਗੁਹਾਟੀ ਪਹੁੰਚ ਰਹੇ ਹਨ। ਇਸ ਦੌਰਾਨ ਪੰਨੂ ਨੇ ਸੰਦੇਸ਼ ‘ਚ ਕਿਹਾ ਹੈ ਕਿ ਪ੍ਰਧਾਨ ਮੰਤਰੀ ਦੇ ਮੂੰਹ ‘ਤੇ ਜੁੱਤੀ ਸੁੱਟਣ ਵਾਲੇ ਨੂੰ ਇਕ ਲੱਖ ਡਾਲਰ ਦਾ ਇਨਾਮ ਦਿੱਤਾ ਜਾਵੇਗਾ।