Punjab
ਖਾਲਿਸਤਾਨੀ ਅੱਤਵਾਦੀ ਪੰਨੂ ਨੇ ਜੀ-20 ਦੇ ਵਿਦੇਸ਼ ਮੰਤਰੀਆਂ ਨੂੰ ਸੰਦੇਸ਼ ਜਾਰੀ ਕੀਤਾ,ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ

ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਆਗੂ ਗੁਰਪਤਵੰਤ ਸਿੰਘ ਪੰਨੂ ਦਾ ਗੁੱਸਾ ਹੈ। ਦਰਅਸਲ, ਭੜਕਾਊ ਵੀਡੀਓ ਜਾਰੀ ਕਰਦੇ ਹੋਏ ਪੰਨੂ ਨੇ ਕਿਹਾ ਕਿ ਐੱਸ.ਡੀ.ਐੱਮ. ਦਫਤਰ ਕੰਪਲੈਕਸ ਬਾਘਾਪੁਰਾਣਾ (ਮੋਗਾ) ਦੀਆਂ ਕੰਧਾਂ ‘ਤੇ ਪੰਜਾਬ ਭਾਰਤ ਦਾ ਹਿੱਸਾ ਨਹੀਂ, ਹਿੰਦੁਸਤਾਨ ਮੁਰਦਾਬਾਦ ਅਤੇ ਖਾਲਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਿਖੇ ਹੋਏ ਪਾਏ ਗਏ।
ਪੰਨੂ ਨੇ ਜੀ-20 ਦੇ ਵਿਦੇਸ਼ ਮੰਤਰੀਆਂ ਨੂੰ ਸੰਦੇਸ਼ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ… ਜੀ-20 ਦੇ ਵਿਦੇਸ਼ ਮੰਤਰੀਆਂ ਨੂੰ ਇਹ ਦੱਸਣ ਲਈ ਕਿ ਪੰਜਾਬ ਭਾਰਤ ਦਾ ਹਿੱਸਾ ਨਹੀਂ ਹੈ, ਦਿੱਲੀ ਹਵਾਈ ਅੱਡੇ ‘ਤੇ ਖਾਲਿਸਤਾਨ ਦੇ ਝੰਡੇ ਲਹਿਰਾਏ ਜਾਣਗੇ। ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਨੂ ਨੇ ਕਿਹਾ ਕਿ ਮੋਦੀ ਸਰਕਾਰ ਇਕ ਵਾਰ ਫਿਰ ਸਿੱਖਾਂ ‘ਤੇ ਅੱਤਵਾਦੀ ਦਾ ਠੱਪਾ ਲਗਾ ਰਹੀ ਹੈ,ਤੇ ਨਾਲ ਹੀ ਕਿਹਾ ਕਿ ਗੋਲੀ ਦਾ ਬਦਲਾ ਗੋਲੀ ਨਾਲ ‘ਤੇ ਵੋਟ ਦੀ ਰਾਜਨੀਤੀ ਵੋਟ ਨਾਲ ਮਿਲੇਗੀ