Connect with us

Punjab

ਖਾਲਸਾ ਏਡ ਨੇ ਚਨਾਰਥਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਲਈ 10 ਪੀ.ਪੀ.ਈ. ਕਿੱਟਾਂ, 72 ਸੈਨੀਟਾਈਜ਼ਰ ਤੇ 200 ਮਾਸਕ ਦਿੱਤੇ

Published

on

ਫ਼ਤਹਿਗੜ੍ਹ ਸਾਹਿਬ, 11 ਅਪ੍ਰੈਲ: ਕੋਵਿਡ-19 ਨੂੰ ਫੈਲਣ ਤੋਂ ਰੋਕਣ ਲਈ ਸੰਸਥਾ ਖਾਲਸਾ ਏਡ ਵੱਲੋਂ ਬਲਦੀਪ ਸਿੰਘ ਨੇ ਪਿੰਡ ਚਨਾਰਥਲ ਕਲਾਂ ਦੇ ਕਮਿਊਨਿਟੀ ਹੈਲਥ ਸੈਂਟਰ ਲਈ 10 ਪੀ.ਪੀ.ਈ. ਕਿੱਟਾਂ, 72 ਸੈਨੀਟਾਈਜ਼ਰ ਤੇ 200 ਮਾਸਕ ਦਿੱਤੇ ਹਨ। ਖਾਲਸਾ ਏਡ ਵੱਲੋਂ ਕੀਤੇ ਗਏ ਇਸ ਉਪਰਾਲੇ ਦੀ ਹਰੇਕ ਵਿਅਕਤੀ ਸ਼ਲਾਘਾ ਕਰ ਰਿਹਾ ਹੈ। ਲੋਕਾਂ ਦਾ ਕਹਿਣਾ ਹੈ ਕਿ ਪਿੰਡਾਂ ਦੇ ਲੋਕਾਂ ਨੂੰ ਇਸ ਭਿਆਨਕ ਮਹਾਂਮਾਰੀ ਤੋਂ ਬਚਾਉਣ ਲਈ ਇਹ ਸਮਾਨ ਕਾਫੀ ਸਹਾਈ ਸਿੱਧ ਹੋਵੇਗਾ।
ਇਸ ਮੌਕੇ ਖਾਲਸਾ ਏਡ ਦੇ ਬਲਦੀਪ ਸਿੰਘ ਨੇ ਕਿਹਾ ਕਿ ਪੰਜਾਬ ਦੇ ਲੋਕ ਅੱਜ ਔਖੀ ਘੜੀ ਵਿੱਚੋਂ ਗੁਜ਼ਰ ਰਹੇ ਹਨ ਅਤੇ ਹਰੇਕ ਨਾਗਰਿਕ ਨੂੰ ਜਨਹਿੱਤ ਵਿਚ ਵਧ ਚੜ੍ਹ ਕੇ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਪਿੰਡਾਂ ਦੇ ਲੋਕ ਕੋਰੋਨਾ ਵਾਇਰਸ ਵਰਗੀ ਮਹਾਂਮਾਰੀ ਤੋਂ ਬਚੇ ਰਹਿ ਸਕਣ। ਉਨ੍ਹਾਂ ਕਿਹਾ ਕਿ ਖਾਲਸਾ ਏਡ ਵੱਲੋਂ ਹਮੇਸ਼ਾਂ ਮਾਨਵਤਾ ਦੀ ਭਲਾਈ ਲਈ ਕਾਰਜ ਕੀਤੇ ਜਾ ਰਹੇ ਹਨ ਜਿਸ ਦੀ ਕੜੀ ਤਹਿਤ ਪਿੰਡ ਚਨਾਰਥਲ ਕਲਾਂ ਵਿਖੇ ਇਹ ਸਮਾਨ ਦਿੱਤਾ ਗਿਆ ਹੈ।
ਇਸ ਮੌਕੇ ਚਨਾਰਥਲ ਕਲਾਂ ਦੇ ਐਸ.ਐਮ.ਓ. ਡਾ: ਰਮਿੰਦਰ ਕੌਰ ਤੇ ਪਿੰਡ ਦੇ ਸਰਪੰਚ ਜਗਦੀਪ ਸਿੰਘ ਨੇ ਖਾਲਸਾ ਏਡ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕੀਤਾ ਅਤੇ ਕਿਹਾ ਕਿ ਪੀ.ਪੀ.ਈ. ਕਿੱਟਾਂ, ਸੈਨੀਟਾਈਜ਼ਰ ਤੇ ਮਾਸਕ ਨਾਲ ਕੋਰੋਨਾ ਵਾਇਰਸ ਵਿਰੁੱਧ ਲੜੀ ਜਾ ਰਹੀ ਲੜਾਈ ਵਿੱਚ ਸਹਾਈ ਸਿੱਧ ਹੋਣਗੇ। ਉਨ੍ਹਾਂ ਕਿਹਾ ਕਿ ਖਾਲਸਾ ਏਡ ਵੱਲੋਂ ਕੀਤੇ ਜਾ ਰਹੇ ਕੰਮਾਂ ਵਿੱਚ ਹੋਰਨਾ ਸੰਸਥਾਵਾਂ ਨੂੰ ਵੀ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ ਕਿਉਂਕਿ ਪਿੰਡਾਂ ਦੇ ਲੋਕਾਂ ਨੂੰ ਇਸ ਬਿਮਾਰੀ ਪ੍ਰਤੀ ਜਾਗਰੂਕ ਕਰਨ ਦੀ ਜਰੂਰਤ ਹੈ।