Corona Virus
ਖਾਲਸਾ AID ਨੇ ਕੋਰੋਨਾ ਵਾਇਰਸ ਦੇ ਟਾਕਰੇ ਲਈ ਫ਼ਤਹਿਗੜ੍ਹ ਸਾਹਿਬ ਵਾਸਤੇ 90 ਪੀ.ਪੀ.ਈ. ਕਿੱਟਾਂ ਦਿੱਤੀਆਂ

ਫ਼ਤਹਿਗੜ੍ਹ ਸਾਹਿਬ, 9ਅਪ੍ਰੈਲ : ਕੋਰੋਨਾ ਵਾਇਰਸ ਤੋਂ ਬਚਾਅ ਲਈ ਜਿੱਥੇ ਪੰਜਾਬ ਸਰਕਾਰ ਦਿਨ ਰਾਤ ਕੰਮ ਕਰ ਰਹੀ ਹੈ, ਉਥੇ ਵੱਖ ਵੱਖ ਸੰਸਥਾਵਾਂ ਇਸ ਜੰਗ ਵਿੱਚਵੱਧ ਚੜ੍ਹ ਕੇ ਯੋਗਦਾਨ ਪਾ ਰਹੀਆਂ ਹਨ। ਸਾਰੀ ਦੁਨੀਆਂ ਵਿੱਚ ਇਸ ਬਿਮਾਰੀ ਦੇ ਖਾਤਮੇ ਤੇ ਲੋਕਾਂ ਦੀ ਮਦਦ ਵਿੱਚ ਅਹਿਮ ਰੋਲ ਨਿਭਾਅ ਰਹੀ ਕੌਮਾਂਤਰੀ ਸੰਸਥਾਖ਼ਾਲਸਾ ਏਡ ਨੇ ਸ਼ਹੀਦਾਂ ਦੀ ਧਰਤੀ ਫ਼ਤਹਿਗੜ੍ਹ ਸਾਹਿਬ ਨੂੰ 90 ਪੀ.ਪੀ.ਈ. (ਪਰਸਨਲ ਪ੍ਰੋਟੈਕਟਿਵ ਇਕਿਉਪਮੈਂਟ) ਕਿੱਟਾਂ ਭੇਜੀਆਂ ਹਨ, ਜੋ ਹਲਕਾ ਵਿਧਾਇਕ ਸ. ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਅੰਮ੍ਰਿਤ ਕੌਰ ਗਿੱਲ ਨੂੰ ਦਿੱਤੀਆਂ।
ਇਸ ਉਪਰਾਲੇ ਲਈ ਖ਼ਾਲਸਾ ਏਡ ਦਾ ਧੰਨਵਾਦ ਕਰਦਿਆਂ ਵਿਧਾਇਕ ਸ. ਨਾਗਰਾ ਨੇ ਕਿਹਾ ਕਿ ਖਾਲਸਾ ਏਡ ਪੂਰੀ ਦੁਨੀਆਂ ਵਿੱਚ ਲੋੜਵੰਦਾਂ ਦੀ ਮਦਦ ਕਰਦੀ ਹੈ।ਗੁਰੂ ਸਾਹਿਬਾਨ ਵੱਲੋਂ ਦਰਸਾਏ ਮਾਰਗ ਉਤੇ ਚੱਲਦਿਆਂ ਖਾਲਸਾ ਏਡ ਦੇ ਮੈਂਬਰ ਜਿਥੇ ਵੀ ਕਿਤੇ ਕੋਈ ਭੀੜ ਪੈਂਦੀ ਹੈ, ਉਥੇ ਪੁੱਜ ਕੇ ਲੋਕਾਂ ਦੀ ਬਾਂਹ ਫੜਦੇ ਹਨ।ਉਨ੍ਹਾਂਕਿਹਾ ਕਿ ਖ਼ਾਲਸਾ ਏਡ ਵੱਲੋਂ ਕੀਤੇ ਜਾ ਰਹੇ ਉਪਰਾਲੇ ਕੋਰੋਨਾ ਖ਼ਿਲਾਫ਼ ਜੰਗ ਵਿੱਚ ਸਹਾਈ ਸਿੱਧ ਹੋਣਗੇ।
ਸ. ਨਾਗਰਾ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਬਿਮਾਰੀ ਨੂੰ ਫੈਲਣ ਤੋਂ ਰੋਕਣ ਤੇ ਇਸ ਦੇ ਖ਼ਾਤਮੇ ਲਈ ਦਿਨ ਰਾਤ ਕੰਮ ਕਰ ਰਹੀ ਹੈ।ਉਨ੍ਹਾਂ ਕਿਹਾ ਕਿ ਸਾਰੀਆਂਲੋੜੀਂਦੀਆਂ ਚੀਜ਼ਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕੀਤੀਆਂ ਜਾ ਰਹੀਆਂ ਹਨ। ਲੋੜਵੰਦਾਂ ਤੱਕ ਤਿਆਰ ਖਾਣਾ ਨਿਰੰਤਰ ਪੁੱਜਦਾ ਕੀਤਾ ਜਾ ਰਿਹਾ ਹੈ।ਉਨ੍ਹਾਂ ਕਿਹਾ ਕਿਲੋਕਾਂ ਵੱਲੋਂ ਸਰਕਾਰ ਨੂੰ ਸਹਿਯੋਗ ਦਿੱਤਾ ਜਾ ਰਿਹਾ ਹੈ, ਜੋ ਕਿ ਸ਼ਲਾਘਾਯੋਗ ਹੈ।ਹਲਕਾ ਵਿਧਾਇਕ ਨੇ ਇਸ ਔਖੀ ਘੜੀ ਵਿੱਚ ਵੱਖ ਵੱਖ ਸਮਾਜ ਸੇਵੀ ਸੰਸਥਾਵਾਂ ਵੱਲੋਂਮਿਲ ਰਹੇ ਸਹਿਯੋਗ ਲਈ ਉਨ੍ਹਾਂ ਦਾ ਧੰਨਵਾਦ ਕੀਤਾ ਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।