Punjab
ਖੰਨਾ ਪੁਲਿਸ ਨੇ ਅੰਤਰਰਾਜੀ ਗਿਰੋਹ ਦਾ ਕੀਤਾ ਪਰਦਾਫਾਸ਼,ਗੈਰ-ਕਾਨੂੰਨੀ ਹਥਿਆਰ ਬਣਾ ਕੇ ਕਰਦੇ ਸਨ ਸਪਲਾਈ

ਖੰਨਾ ਪੁਲਿਸ ਨੇ ਇੱਕ ਅੰਤਰਰਾਜੀ ਗਿਰੋਹ ਦਾ ਪਰਦਾਫਾਸ਼ ਕੀਤਾ ਜੋ ਮੱਧ ਪ੍ਰਦੇਸ਼ ਵਿੱਚ ਗੈਰ-ਕਾਨੂੰਨੀ ਹਥਿਆਰ ਬਣਾ ਕੇ ਪੰਜਾਬ, ਹਰਿਆਣਾ ਅਤੇ ਹਿਮਾਚਲ ਪ੍ਰਦੇਸ਼ ਵਿੱਚ ਸਪਲਾਈ ਕਰ ਰਿਹਾ ਸੀ। ਗਿਰੋਹ ਦੇ ਤਿੰਨ ਮੈਂਬਰਾਂ ਨੂੰ ਕਾਬੂ ਕਰਕੇ 14 ਪਿਸਤੌਲ ਬਰਾਮਦ ਕੀਤੇ ਹਨ। ਹਥਿਆਰ ਬਣਾਉਣ ਵਾਲੇ ਨੂੰ ਵੀ ਕਾਬੂ ਕਰ ਲਿਆ ਗਿਆ। ਇਨ੍ਹਾਂ ਹਥਿਆਰਾਂ ਨਾਲ ਪੰਜਾਬ ਵਿੱਚ ਵੱਡੇ ਅਪਰਾਧ ਕੀਤੇ ਜਾਣੇ ਸਨ। ਇਸ ਤੋਂ ਪਹਿਲਾਂ ਪੁਲਿਸ ਨੇ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕੀਤਾ। ਤਿੰਨਾਂ ਦਾ ਰਿਮਾਂਡ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Continue Reading