Haryana
4 ਦਿਨਾਂ ਲਈ ਇੰਟਰਨੈੱਟ ਬੰਦ!
ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਸੀ, ਜਿਸ ਤਹਿਤ ਅੱਜ 101 ਕਿਸਾਨਾਂ ਦਾ ਜੱਥਾ ਦਿੱਲੀ ਲਈ ਰਵਾਨਾ ਹੋਵੇਗਾ। ਇਸ ਤੋਂ ਪਹਿਲਾਂ ਹਰਿਆਣਾ ਸਰਕਾਰ ਵੱਲੋਂ ਅੰਬਾਲਾ ਵਿਚ 4 ਦਿਨ ਲਈ ਇੰਟਰਨੈੱਟ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਜਾਰੀ ਹੁਕਮ ਮੁਤਾਬਕ ਅੰਬਾਲਾ ਦੇ ਕੁਝ ਇਲਾਕਿਆਂ ਵਿਚ 14 ਦਸੰਬਰ ਸਵੇਰੇ ਤੋਂ 17 ਦਸੰਬਰ ਤਕ ਇੰਟਰਨੈੱਟ ਬੰਦ ਰਹੇਗਾ।
ਇੱਥੇ ਦੱਸ ਦੇਈਏ ਕਿ ਸਰਕਾਰ ਵੱਲੋਂ ਇੰਟਰਨੈੱਟ ਬੰਦ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਹੁਕਮਾਂ ਅਨੁਸਾਰ ਅੰਬਾਲਾ ਦੀ ਸ਼ੰਭੂ ਸਰਹੱਦ ਨਾਲ ਲੱਗਦੇ ਪਿੰਡ ਡੰਗਡੇਹੜੀ, ਲੋਹਗੜ੍ਹ, ਮਾਣਕਪੁਰ, ਡਡਿਆਣਾ, ਮਾੜੀ ਗੇਲ, ਛੋਟੀ ਗੇਲ, ਲਿਬਰਸਾ, ਕਾਲੂ ਮਾਜਰਾ, ਦੇਵੀ ਨਗਰ, ਸੱਦੋਪੁਰ, ਸੁਲਤਾਨਪੁਰ ਅਤੇ ਕਾਕਰੂ ਪਿੰਡਾਂ ਵਿੱਚ ਇੰਟਰਨੈੱਟ ਸੇਵਾ ਬੰਦ ਰਹੇਗੀ।
ਦੱਸਣਯੋਗ ਹੈ ਕਿ ਕਿਸਾਨਾਂ ਵੱਲੋਂ MSP ਗਾਰੰਟੀ ਕਾਨੂੰਨ, ਕਰਜ਼ਾ ਮੁਆਫ਼ੀ ਸਮੇਤ ਹੋਰ ਮੰਗਾਂ ਨੂੰ ਲੈ ਕੇ ਦਿੱਲੀ ਕੂਚ ਦਾ ਐਲਾਨ ਕੀਤਾ ਗਿਆ ਹੈ। ਪਿਛਲੇ ਕੁਝ ਦਿਨਾਂ ਵਿਚ ਕਿਸਾਨਾਂ ਵੱਲੋਂ 2 ਵਾਰ 101 ਕਿਸਾਨਾਂ ਦੇ ਜੱਥੇ ਵੱਲੋਂ ਪੈਦਲ ਹੀ ਦਿੱਲੀ ਵੱਲ ਜਾਣ ਦੀ ਕੋਸ਼ਿਸ਼ ਕੀਤੀ ਜਾ ਚੁੱਕੀ ਹੈ।