Connect with us

Punjab

ਕਿਸਾਨ ਅੰਦੋਲਨ : ਕਿਸਾਨਾਂ ਦੇ ਦਿੱਲੀ ਕੂਚ ਨੂੰ ਲੈ ਕੇ ਹਰਿਆਣਾ ‘ਚ ਸਖ਼ਤੀ, ਹਰਿਆਣਾ ‘ਚ ਇੰਟਰਨੈੱਟ ‘ਤੇ ਪਾਬੰਦੀ ਮੁੜ ਵਧੀ

Published

on

22 ਫਰਵਰੀ 2024: ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਪਾਬੰਦੀ 23 ਫਰਵਰੀ ਦੀ ਅੱਧੀ ਰਾਤ 12 ਤੱਕ ਵਧਾ ਦਿੱਤੀ ਗਈ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਕੁਰੂਕਸ਼ੇਤਰ, ਕੈਥਲ, ਹਿਸਾਰ, ਜੀਂਦ, ਫਤਿਹਾਬਾਦ, ਸਿਰਸਾ ਸ਼ਾਮਲ ਹਨ।

ਹਰਿਆਣਾ ‘ਚ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ. ਚੜੂਨੀ) ਬੁੱਧਵਾਰ ਨੂੰ ਸ਼ੰਭੂ ਅਤੇ ਖਨੌਰੀ ਸਰਹੱਦ ‘ਤੇ ਤਣਾਅਪੂਰਨ ਸਥਿਤੀ ਤੋਂ ਬਾਅਦ ਅੱਜ ਸੜਕ ਜਾਮ ਕਰੇਗੀ। ਯੂਨੀਅਨ ਦੇ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਦੁਪਹਿਰ 12 ਵਜੇ ਤੋਂ 2 ਵਜੇ ਤੱਕ ਰੋਡ ਜਾਮ ਕਰਨ ਦਾ ਐਲਾਨ ਕੀਤਾ ਹੈ।