Connect with us

Punjab

ਕਿਸਾਨ ਆਗੂ ਪੰਧੇਰ ਦਿੱਲੀ ਲਈ ਹੋਏ ਰਵਾਨਾ , ਰੋਡਵੇਜ਼ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ

Published

on

ਸੰਯੁਕਤ ਕਿਸਾਨ ਮੋਰਚਾ (ਗੈਰ ਰਾਜਨੀਤਕ) ਤੇ ਕਿਸਾਨ-ਮਜ਼ਦੂਰ ਮੋਰਚੇ ਵੱਲੋਂ ਅੱਜ 13 ਫਰਵਰੀ ਨੂੰ ‘ਦਿੱਲੀ ਚੱਲੋ’ ਦੇ ਦਿੱਤੇ ਗਏ ਸੱਦੇ ’ਤੇ ਹਰਿਆਣਾ ਪੁਲਿਸ ਨੇ ਕਿਸਾਨਾਂ ਨੂੰ ਰੋਕਣ ਲਈ ਹੁਣ ਤੱਕ 114 ਕੰਪਨੀਆਂ ਦੀ ਤਾਇਨਾਤੀ ਕੀਤੀ ਹੈ। ਇਨ੍ਹਾਂ ਵਿਚ 64 ਕੰਪਨੀਆਂ ਨੀਮ ਫੌਜੀ ਬਲਾਂ ਦੀਆਂ ਅਤੇ 50 ਕੰਪਨੀਆਂ ਹਰਿਆਣਾ ਪੁਲਿਸ ਦੀਆਂ ਹਨ, ਜਿਨ੍ਹਾਂ ਨੂੰ ਪੰਜਾਬ ਦੇ ਹਰਿਆਣਾ ਦੇ ਸਰਹੱਦੀ ਜ਼ਿਲ੍ਹਿਆਂ ਵਿਚ ਤਾਇਨਾਤ ਕੀਤਾ ਗਿਆ ਹੈ।

ਕਿਸਾਨ ਆਗੂ ਪੰਧੇਰ ਦਿੱਲੀ ਲਈ ਰਵਾਨਾ ਹੋਏ
ਕੇਂਦਰ ਸਰਕਾਰ ਵੱਲੋਂ ਕੋਈ ਠੋਸ ਹੁੰਗਾਰਾ ਨਾ ਮਿਲਣ ਤੋਂ ਗੁੱਸੇ ਵਿੱਚ ਕਿਸਾਨ ਮਜ਼ਦੂਰ ਮੋਰਚਾ ਅੰਮ੍ਰਿਤਸਰ ਦੇ ਪ੍ਰਧਾਨ ਸਰਵਣ ਸਿੰਘ ਪੰਧੇਰ ਵੱਡੀ ਗਿਣਤੀ ਵਿੱਚ ਟਰੈਕਟਰ ਟਰਾਲੀਆਂ ਲੈ ਕੇ ਸਰਹਿੰਦ ਰਾਜਪੁਰਾ ਰੋਡ ਰਾਹੀਂ ਦਿੱਲੀ ਲਈ ਰਵਾਨਾ ਹੋਏ ਹਨ।

ਮੰਤਰੀ ਅਰਜੁਨ ਮੁੰਡਾ ਨੇ ਕਿਹਾ- ਅਸੀਂ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹਾਂ
ਕਿਸਾਨ ਮਾਰਚ ‘ਤੇ ਕੇਂਦਰੀ ਮੰਤਰੀ ਅਰਜੁਨ ਮੁੰਡਾ ਨੇ ਕਿਹਾ ਕਿ ਸਾਨੂੰ ਕਿਸਾਨਾਂ ਦੀਆਂ ਕੁਝ ਮੰਗਾਂ ‘ਤੇ ਰਾਜਾਂ ਨਾਲ ਗੱਲਬਾਤ ਕਰਨ ਦੀ ਲੋੜ ਹੈ… ਸਾਨੂੰ ਚਰਚਾ ਕਰਨ ਅਤੇ ਹੱਲ ਲੱਭਣ ਲਈ ਪਲੇਟਫਾਰਮ ਬਣਾਉਣ ਦੀ ਲੋੜ ਹੈ। ਭਾਰਤ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਪਾਬੰਦ ਹੈ…ਜਨਤਾ ਨੂੰ ਅਸੁਵਿਧਾ ਨਹੀਂ ਹੋਣੀ ਚਾਹੀਦੀ। ਕਿਸਾਨ ਯੂਨੀਅਨ ਨੂੰ ਇਸ ਨੂੰ ਸਮਝਣ ਦੀ ਲੋੜ ਹੈ।

ਰੋਡਵੇਜ਼ ਸੇਵਾ ਬੁਰੀ ਤਰ੍ਹਾਂ ਪ੍ਰਭਾਵਿਤ
ਕਿਸਾਨਾਂ ਦੇ ਅੰਦੋਲਨ ਕਾਰਨ ਰੋਡਵੇਜ਼ ਸੇਵਾਵਾਂ ਵੀ ਪ੍ਰਭਾਵਿਤ ਹੋਈਆਂ ਹਨ। ਦਿੱਲੀ ਜਾਣ ਵਾਲੀਆਂ ਬੱਸਾਂ ਹਿਸਾਰ ਤੋਂ ਵਾਪਸ ਆ ਰਹੀਆਂ ਹਨ। ਪੰਜਾਬ ਅਤੇ ਰਾਜਸਥਾਨ ਦੀਆਂ ਬੱਸਾਂ ਪੂਰੀ ਤਰ੍ਹਾਂ ਬੰਦ ਹਨ। ਪੇਂਡੂ ਖੇਤਰ ਦੀਆਂ ਬੱਸਾਂ ਪ੍ਰਭਾਵਿਤ ਹਨ। ਪ੍ਰਸ਼ਾਸਨ ਦਾ ਦਾਅਵਾ ਹੈ ਕਿ ਦਿੱਲੀ ਅਤੇ ਚੰਡੀਗੜ੍ਹ ਤੋਂ ਬੱਸਾਂ ਚੱਲ ਰਹੀਆਂ ਹਨ ਪਰ ਡਰਾਈਵਰਾਂ ਦਾ ਕਹਿਣਾ ਹੈ ਕਿ ਬੱਸਾਂ ਅੱਧ ਵਿਚਕਾਰ ਹੀ ਪਰਤ ਰਹੀਆਂ ਹਨ।

ਕਿਸਾਨਾਂ ਨੇ ਸ਼ੰਭੂ ਸਰਹੱਦ ਤੋਂ ਆਪਣਾ ‘ਦਿੱਲੀ ਚਲੋ’ ਮਾਰਚ ਸ਼ੁਰੂ ਕੀਤਾ
ਪੰਜਾਬ ਦੇ ਫਤਿਹਗੜ੍ਹ ਸਾਹਿਬ ਤੋਂ ਕਿਸਾਨਾਂ ਨੇ ‘ਦਿੱਲੀ ਚਲੋ’ ਮਾਰਚ ਸ਼ੁਰੂ ਕਰ ਦਿੱਤਾ ਹੈ। ਕਿਸਾਨਾਂ ਨੇ ਫਤਿਹਗੜ੍ਹ ਸਾਹਿਬ ‘ਚ ਬੁਲਾਈ ਪ੍ਰੈੱਸ ਕਾਨਫਰੰਸ। ਕੁਝ ਸਮੇਂ ਬਾਅਦ ਦਿੱਲੀ ਜਾਣ ਬਾਰੇ ਐਲਾਨ ਕਰਨਗੇ।