Punjab
ਤਿਉਹਾਰਾਂ ਦੇ ਸੀਜ਼ਨ ‘ਚ ਡੀਸੀ ਦਫਤਰ ਜਾਣ ਤੋਂ ਪਹਿਲਾਂ ਜਾਣੋ ਕੁੱਝ ਖਾਸ ਜਾਣਕਾਰੀ

8 ਨਵੰਬਰ 2023: ਤਿਉਹਾਰਾਂ ਦੇ ਸੀਜ਼ਨ ਦੌਰਾਨ ਡੀ.ਸੀ. ਦਫਤਰਾਂ ਵਿੱਚ ਲੋਕਾਂ ਨੂੰ ਆਪਣੇ ਕੰਮ ਨਿਪਟਾਉਣ ਵਿੱਚ ਦਿੱਕਤ ਆ ਸਕਦੀ ਹੈ। ਜਾਣਕਾਰੀ ਅਨੁਸਾਰ ਡੀਸੀ ਦਫ਼ਤਰ ਕਰਮਚਾਰੀ ਯੂਨੀਅਨ ਅਤੇ ਪੰਜਾਬ ਸਟੇਟ ਮਨਿਸਟਰੀਅਲ ਸਰਵਿਸਿਜ਼ ਯੂਨੀਅਨ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਕਲਮ ਛੋੜ ਹੜਤਾਲ ਕਰਨ ਦਾ ਐਲਾਨ ਕੀਤਾ ਹੈ।
ਦੱਸਿਆ ਗਿਆ ਹੈ ਕਿ ਮੁਲਾਜ਼ਮ 8 ਨਵੰਬਰ ਤੋਂ 13 ਨਵੰਬਰ ਤੱਕ ਹੜਤਾਲ ‘ਤੇ ਰਹਿਣਗੇ। ਮੁਲਾਜ਼ਮਾਂ ਵੱਲੋਂ ਪ੍ਰਸ਼ਾਸਨ ਅੱਗੇ ਪੁਰਾਣੀ ਪੈਨਸ਼ਨ ਸਕੀਮ, ਡੀ.ਏ. ਨਵੀਂ ਭਰਤੀ ਸਮੇਤ ਕਈ ਮੰਗਾਂ ਕੀਤੀਆਂ ਗਈਆਂ ਹਨ। ਇਸ ਕਾਰਨ ਮੁਲਾਜ਼ਮਾਂ ਦੀ ਹੜਤਾਲ ਕਾਰਨ ਤਿਉਹਾਰਾਂ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਕੰਮ-ਕਾਜ ਮੁਕੰਮਲ ਕਰਨ ਵਿੱਚ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।