Connect with us

Punjab

ਜਾਣੋ ਕਿ ਹੈ ਝੁੱਗੀ-ਝੌਪੜੀ ‘ਚ ਰਹਿਣ ਵਾਲੇ ਗਰੀਬ ਪਰਿਵਾਰਾਂ ਲਈ ਚੰਗੀ ਖ਼ਬਰ

Published

on

capt amarinder singh

ਪੰਜਾਬ ਸਰਕਾਰ ਨੇ ਮੰਗਲਵਾਰ ਨੂੰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਪ੍ਰਮੁੱਖ ਪ੍ਰੋਗਰਾਮ-‘ਬਸੇਰਾ’ ਤਹਿਤ ਅੰਮ੍ਰਿਤਸਰ ਤੇ ਫਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਵਿੱਚ ਦੋ ਥਾਵਾਂ ‘ਤੇ ਝੁੱਗੀਆਂ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਹ ਫ਼ੈਸਲਾ ਇੱਥੇ ਬਸੇਰਾ ਸਕੀਮ ਅਧੀਨ ਮੁੱਖ ਸਕੱਤਰ ਵਿੰਨੀ ਮਹਾਜਨ ਦੀ ਪ੍ਰਧਾਨਗੀ ਹੇਠ ਸੰਚਾਲਨ ਕਮੇਟੀ ਦੀ ਚੌਥੀ ਮੀਟਿੰਗ ਦੌਰਾਨ ਲਿਆ ਗਿਆ।ਵਿੰਨੀ ਮਹਾਜਨ ਨੇ ਕਿਹਾ ਕਿ ਇਸ ਫ਼ੈਸਲੇ ਨਾਲ ਹੁਣ ਤੱਕ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਸਥਿਤ ਝੁੱਗੀ-ਝੌਂਪੜੀ ਵਾਲੀਆਂ 40 ਥਾਵਾਂ ’ਤੇ ਰਹਿੰਦੇ 7700 ਪਰਿਵਾਰਾਂ ਨੂੰ ਮਾਲਕੀ ਹੱਕ ਦਿੱਤੇ ਗਏ ਹਨ। ਇਸ ਸਕੀਮ ਦੀ ਪ੍ਰਗਤੀ ਦੀ ਸਮੀਖਿਆ ਕਰਦਿਆਂ ਮੁੱਖ ਸਕੱਤਰ ਨੇ ਸਮੂਹ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਮਾਲਕਾਨਾ ਹੱਕ ਪ੍ਰਦਾਨ ਕਰਨ ਦੀ ਪ੍ਰਕਿਰਿਆ ਵਿੱਚ ਤੇਜ਼ੀ ਲਿਆਂਦੀ ਜਾਵੇ ਤਾਂ ਜੋ ਝੁੱਗੀ-ਝੌਂਪੜੀ ਵਾਸੀਆਂ ਦਾ ਆਪਣਾ ਘਰ ਹੋਣ ਦਾ ਸੁਫ਼ਨਾ ਸਾਕਾਰ ਕੀਤਾ ਜਾ ਸਕੇ। ਇਸ ਤੋਂ ਇਲਾਵਾ ਉਨ੍ਹਾਂ ਨੇ ਸਥਾਨਕ ਸਰਕਾਰਾਂ ਵਿਭਾਗ ਨੂੰ ਇਸ ਸਬੰਧੀ ਸਰਵੇਖਣ ਮੁਕੰਮਲ ਕਰਨ ਲਈ ਵੀ ਕਿਹਾ। ਸ਼ਹਿਰੀ ਖੇਤਰਾਂ ਵਿੱਚ ਸੂਬਾ ਸਰਕਾਰ ਦੀ ਜ਼ਮੀਨ ’ਤੇ ਝੁੱਗੀ-ਝੌਂਪੜੀਆਂ ਵਿੱਚ ਰਹਿੰਦੇ ਪਰਿਵਾਰਾਂ ਨੂੰ ਮਾਲਕਾਨਾ ਹੱਕ ਪ੍ਰਦਾਨ ਕਰਨਾ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ। ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਵਧੀਕ ਮੁੱਖ ਸਕੱਤਰ ਕਿਰਤ ਵਿਜੈ ਕੁਮਾਰ ਜੰਜੂਆ, ਵਧੀਕ ਮੁੱਖ ਸਕੱਤਰ ਵਿਕਾਸ ਅਨਿਰੁਧ ਤਿਵਾੜੀ, ਵਧੀਕ ਮੁੱਖ ਸਕੱਤਰ ਗ੍ਰਹਿ ਅਨੁਰਾਗ ਅਗਰਵਾਲ, ਵਧੀਕ ਮੁੱਖ ਸਕੱਤਰ-ਕਮ-ਵਿੱਤ ਕਮਿਸਨਰ ਪੇਂਡੂ ਵਿਕਾਸ ਅਤੇ ਪੰਚਾਇਤਾਂ ਸੀਮਾ ਜੈਨ, ਪ੍ਰਮੁੱਖ ਸਕੱਤਰ ਲੋਕ ਨਿਰਮਾਣ ਵਿਭਾਗ ਵਿਕਾਸ ਪ੍ਰਤਾਪ, ਪ੍ਰਮੁੱਖ ਸਕੱਤਰ ਸਥਾਨਕ ਸਰਕਾਰਾਂ ਅਜੋਏ ਕੁਮਾਰ ਸਿਨਹਾ, ਸਕੱਤਰ ਮਾਲ ਵਿਭਾਗ ਮਨਵੇਸ਼ ਸਿੰਘ ਸਿੱਧੂ ਤੇ ਰਾਜ ਸਰਕਾਰ ਦੇ ਹੋਰ ਸੀਨੀਅਰ ਅਧਿਕਾਰੀ ਮੌਜੂਦ ਸਨ।