Punjab
ਜਾਣੋ ਆਉਣ ਵਾਲੇ ਦਿਨਾਂ ਦੇ ਮੌਸਮ ਦਾ ਹਾਲ, ਕਿਵੇਂ ਦਾ ਰਹੇਗਾ WEATHER

ਮੌਸਮ ਨੂੰ ਲੈ ਕੇ ਅਹਿਮ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਵੈਸਟਰਨ ਡਿਸਟਰਬੈਂਸ ਕਾਰਨ ਅਗਲੇ 2-3 ਦਿਨਾਂ ਤੱਕ ਜਲੰਧਰ ਦੇ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੇਗੀ ਅਤੇ ਮੌਸਮ ਸਾਫ ਰਹੇਗਾ। ਦੱਸਿਆ ਜਾ ਰਿਹਾ ਹੈ ਕਿ ਪਹਾੜਾਂ ‘ਚ ਮੀਂਹ ਪੈਣ ਦੀ ਸੰਭਾਵਨਾ ਹੈ, ਜਿਸ ਕਾਰਨ ਤਾਪਮਾਨ ਜ਼ਿਆਦਾ ਨਹੀਂ ਵਧੇਗਾ। ਇਸ ਦੇ ਨਾਲ ਹੀ ਮੌਸਮ ਵਿਭਾਗ ਵੱਲੋਂ ਇਹ ਸੰਭਾਵਨਾ ਵੀ ਪ੍ਰਗਟਾਈ ਜਾ ਰਹੀ ਹੈ ਕਿ ਵੀਰਵਾਰ ਤੱਕ ਪਾਰਾ 40 ਡਿਗਰੀ ਤੱਕ ਜਾ ਸਕਦਾ ਹੈ।
ਦੱਸ ਦੇਈਏ ਕਿ ਪਿਛਲੇ ਕੁਝ ਦਿਨਾਂ ਤੋਂ ਲੋਕਾਂ ਨੂੰ ਗਰਮੀ ਤੋਂ ਕੁਝ ਰਾਹਤ ਮਿਲੀ ਹੈ। ਵੈਸਟਰਨ ਡਿਸਟਰਬੈਂਸ ਕਾਰਨ ਤੇਜ਼ ਹਵਾਵਾਂ ਕਾਰਨ ਪਿਛਲੇ 2 ਦਿਨਾਂ ਤੋਂ ਗਰਮੀ ਤੋਂ ਵੀ ਰਾਹਤ ਮਿਲੀ ਹੈ।