Connect with us

Punjab

ਸੰਗਰੂਰ ਸ਼ਰਾਬ ਮਾਮਲੇ ‘ਚ ਮਰਨ ਵਾਲਿਆਂ ਦੀ ਵਧੀ ਗਿਣਤੀ, ਜਾਣੋ

Published

on

21 ਮਾਰਚ 2024: ਸੰਗਰੂਰ ਸ਼ਰਾਬ ਮਾਮਲੇ ਵਿੱਚ ਨਵੀਂ ਅਪਡੇਟ ਸਾਹਮਣੇ ਆਈ ਹੈ| ਹੁਣ ਤੱਕ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ 8 ਤੱਕ ਪਹੁੰਚ ਗਈ ਹੈ।ਦੱਸਿਆ ਜਾ ਰਿਹਾ ਹੈ ਕਿ ਪਿੰਡ ਗੁੱਜਰਾਂ ਦੇ 6 ਵਿਅਕਤੀ ਤੇ ਨਜਦੀਕੀ ਪਿੰਡ ਢੰਡੋਲੀ ਦੇ 2 ਵਿਅਕਤੀ ਹਨ| ਪਿੰਡ ਢੰਡੋਲੀ ਦੇ 2 ਵਿਅਕਤੀ ਕੱਲ੍ਹ ਸ਼ਾਮ ਬਿਮਾਰ ਹਾਲਤ ਵਿੱਚ ਸੰਗਰੂਰ ਦੇ ਸਰਕਾਰੀ ਹਸਪਤਾਲ ਪਹੁੰਚੇ ਸਨ।ਉਹਨਾਂ ਦੀ ਗੰਭੀਰ ਹਾਲਤ ਦੇਖਦਿਆਂ ਪਟਿਆਲਾ ਦੇ ਰਾਜਿੰਦਰਾ ਹਸਪਤਾਲ ਰੈਫਰ ਕਰ ਦਿੱਤਾ ਗਿਆ ਸੀ। ਉਥੇ ਜਾ ਕੇ ਦੋਨਾਂ ਦੀ ਇਲਾਜ਼ ਦੌਰਾਨ ਮੌਤ ਹੋ ਗਈ।

ਮਿਲੀ ਜਾਣਕਾਰੀ ਮੁਤਾਬਿਕ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਪਿੰਡ ਗੁੱਜਰਾਂ ਅਤੇ ਪਿੰਡ ਢੰਡੋਲੀ ਤੋਂ ਕੁੱਲ 17 ਮਰੀਜ਼ ਆਏ ਸਨ। ਹੁਣ ਤੱਕ 8 ਜਣਿਆਂ ਦੀ ਮੌਤ ਹੋ ਚੁੱਕੀ ਹੈ ਅਤੇ ਕਈਆਂ ਦਾ ਸੰਗਰੂਰ ਹਸਪਤਾਲ ਵਿੱਚ ਇਲਾਜ਼ ਦਾ ਚੱਲ ਰਿਹਾ।

ਪੁਲਿਸ ਵੱਲੋਂ ਦਾਅਵਾ ਕੀਤਾ ਜਾ ਰਿਹਾ ਹੈ ਕਿ ਇਸ ਮਾਮਲੇ ਵਿੱਚ ਸਾਰੇ ਸ਼ਰਾਬ ਤਸਕਰਾਂ ਨੂੰ ਗਿਰਫ਼ਤਾਰ ਕਰ ਲਿਆ ਗਿਆ ਹੈ। ਪੁਲਿਸ ਦੇ ਵੱਲੋਂ ਦੁਪਹਿਰ 12.15 ਵਜੇ ਪ੍ਰੈਸ ਕਾਨਫਰੰਸ ਕੀਤੀ ਜਾਵੇਗੀ।