Connect with us

Punjab

ਪੰਜਾਬ ਦੇ ਮੌਸਮ ਨੂੰ ਲੈ ਕੇ ਜਾਣੋ ਨਵੀਂ ਅਪਡੇਟ

Published

on

ਪੰਜਾਬ ਤੇ ਚੰਡੀਗੜ੍ਹ ‘ਚ ਠੰਡ ਕੁਝ ਦਿਨੋ ਦਿਨ ਘੱਟ ਰਹੀ ਹੈ, ਜਿਸ ਨਾਲ ਤਾਪਮਾਨ ਵਿੱਚ ਵੀ ਤਬਦੀਲੀ ਵੇਖਣ ਨੂੰ ਮਿਲ ਰਹੀ ਹੈ। ਭਾਵ ਕਿ ਗਰਮੀ ਨੇ ਦਸਤਕ ਦੇਣੀ ਸ਼ੁਰੂ ਕਰ ਦਿੱਤੀ ਹੈ। ਗੱਲ਼ ਕਰੀਏ ਆਉਣ ਵਾਲੇ ਦਿਨਾਂ ਦੀ ਤਾਂ ਪੰਜਾਬ ਅਤੇ ਚੰਡੀਗੜ੍ਹ ਵਿਚ ਮੌਸਮ ਅੱਜ ਤੋਂ 28 ਫਰਵਰੀ ਤੱਕ ਖੁਸ਼ਕ ਰਹੇਗਾ, ਹਾਲਾਂਕਿ, ਕੁਝ ਥਾਵਾਂ ‘ਤੇ ਧੁੰਦ ਛਾਈ ਰਹਿ ਸਕਦੀ ਹੈ।

ਚੰਡੀਗੜ੍ਹ ਵਿੱਚ ਵੱਧ ਤੋਂ ਵੱਧ ਤਾਪਮਾਨ 27.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 25.9 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 26.8 ਡਿਗਰੀ ਸੈਲਸੀਅਸ ਅਤੇ ਪਟਿਆਲਾ ਵਿੱਚ 27.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ ਤੋਂ 13 ਡਿਗਰੀ ਸੈਲਸੀਅਸ ਤੱਕ ਰਿਹਾ।