Punjab
ਕੋਟਕਪੂਰਾ ਪੁਲਿਸ ਨੇ 3 ਨਸ਼ਾ ਤਸਕਰਾਂ ਨੂੰ ਕੀਤਾ ਕਾਬੂ

FARIDKOT : ਕੋਟਕਪੂਰਾ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਹੈ । ਕੋਟਕਪੂਰਾ ਪੁਲਿਸ ਨੇ ਹੈਰੋਇਨ ਸਮੇਤ ਤਿੰਨ ਕਾਰ ਸਵਾਰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ । ਇਨ੍ਹਾਂ ਤਿੰਨਾਂ ਕੋਲੋਂ 10 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ।
ਜਿੰਨਾ ਦੇ ਖਿਲਾਫ ਥਾਣਾ ਸਿਟੀ ਕੋਟਕਪੂਰਾ ਵੱਲੋਂ ਐਨਡੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕੀਤਾ ਗਿਆ ਹੈ ਪੂਰੇ ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆਂ ਐਸਆਈ ਸਤਪਾਲ ਸਿੰਘ ਨੇ ਦੱਸਿਆ ਕਿ ਥਾਣਾ ਸਿਟੀ ਕੋਟਕਪੂਰਾ ਪੁਲਿਸ ਪਾਰਟੀ ਵੱਲੋਂ ਗਸ਼ਤ ਅਤੇ ਚੈਕਿੰਗ ਦੇ ਦੌਰਾਨ ਫਰੀਦਕੋਟ ਵੱਲੋਂ ਕੋਟਕਪੁਰਾ ਰੋਡ ਤੇ ਨਾਕਾਬੰਦੀ ਕੀਤੀ ਹੋਈ ਸੀ। ਇਸ ਦੌਰਾਨ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ਤੇ ਰੋਕਣ ਤੋਂ ਬਾਅਦ ਤਲਾਸ਼ੀ ਦੇ ਦੌਰਾਨ ਇਹਨਾਂ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਐਸ ਆਈ ਸਤਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਇਹ ਪਤਾ ਲੱਗਾ ਹੈ ਕਿ ਇਹਨਾਂ ਵਿੱਚੋਂ 2 ਦੇ ਖਿਲਾਫ ਪਹਿਲਾਂ ਵੀ ਲੜਾਈ ਝਗੜੇ ਦੇ ਮੁਕੱਦਮੇ ਦਰਜ ਹਨ। ਐਸ ਆਈ ਸਤਪਾਲ ਸਿੰਘ ਨੇ ਦੱਸਿਆ ਕਿ ਦੋਸ਼ੀਆਂ ਨੂੰ ਅਦਾਲਤ ਵਿੱਚ ਪੇਸ਼ ਕਰ ਰਿਮਾਂਡ ਲਿਆ ਜਾਵੇਗਾ ਜਿਸ ਤੋਂ ਬਾਅਦ ਦੋਸ਼ੀਆਂ ਕੋਲੋਂ ਹੋਰ ਵੀ ਪੁੱਛ ਪੜਤਾਲ ਕੀਤੀ ਜਾਵੇਗੀ।