Punjab
ਕੋਟਕਪੂਰਾ ਗੋਲੀਕਾਂਡ ਮਾਮਲੇ ‘ਚ ਅੱਜ ਹੋਈ ਸੁਣਵਾਈ, ਸੁਖਬੀਰ ਬਾਦਲ ਫਰੀਦਕੋਟ ਅਦਾਲਤ ‘ਚ ਹੋਏ ਪੇਸ਼…

4 AUGUST 2023: ਪੰਜਾਬ ਦੇ ਮਸ਼ਹੂਰ ਬਰਗਾੜੀ ਬੇਅਦਬੀ ਮਾਮਲੇ ਨਾਲ ਸਬੰਧਤ ਕੋਟਕਪੂਰਾ ਗੋਲੀ ਕਾਂਡ ਦੀ ਸੁਣਵਾਈ ਸ਼ੁੱਕਰਵਾਰ ਨੂੰ ਯਾਨੀ ਕਿ ਅੱਜ ਫਰੀਦਕੋਟ ਦੀ ਅਦਾਲਤ ਵਿੱਚ ਹੋਈ ਹੈ। ਇਸ ਮਾਮਲੇ ਦੇ ਮੁਲਜ਼ਮ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਐਸਐਸਪੀ ਚਰਨਜੀਤ ਸ਼ਰਮਾ ਅਤੇ ਸਾਬਕਾ ਡੀਆਈਜੀ ਅਮਰ ਸਿੰਘ ਚਾਹਲ ਅਦਾਲਤ ਵਿੱਚ ਪੇਸ਼ ਹੋਏ। ਹੋਰ ਮੁਲਜ਼ਮਾਂ ਨੇ ਆਪਣੀ ਹਾਜ਼ਰੀ ਦਾ ਬਹਾਨਾ ਲਾਇਆ।ਓਥੇ ਹੀ ਦੱਸ ਦੇਈਏ ਕਿਨ ਇਸ ਮਾਮਲੇ ਦੀ ਅਗਲੀ ਸੁਣਵਾਈ 19 ਅਗਸਤ ਨੂੰ ਹੋਵੇਗੀ।