Connect with us

punjab

ਕੋਟਕਪੂਰਾ ਗੋਲੀਕਾਂਡ ਮਾਮਲਾ: ਅਦਾਲਤ ਨੇ ਸੁਖਬੀਰ ਸਿੰਘ ਬਾਦਲ ਦੀ ਪਟੀਸ਼ਨ ਕੀਤੀ ਖਾਰਜ

Published

on

sukhbir badal SIT

ਪੰਜਾਬ ਦੇ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ‘ਤੇ ਫਰੀਦਕੋਟ ਅਦਾਲਤ ‘ਚ ਸੁਣਵਾਈ ਹੋਈ। ਇਸ ਦੌਰਾਨ ਅਦਾਲਤ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਸੀ ਪਰ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੀ ਅਗਾਊਂ ਜ਼ਮਾਨਤ ਪਟੀਸ਼ਨ ਅਦਾਲਤ ਨੇ ਰੱਦ ਕਰ ਦਿੱਤੀ ਹੈ।

ਹੁਣ ਸੁਖਬੀਰ ਸਿੰਘ ਬਾਦਲ ‘ਤੇ ਗ੍ਰਿਫਤਾਰੀ ਦੀ ਤਲਵਾਰ ਲਟਕ ਰਹੀ ਹੈ ਪਰ ਗ੍ਰਿਫਤਾਰੀ ਤੋਂ ਬਚਣ ਲਈ ਉਨ੍ਹਾਂ ਕੋਲ ਹਾਈਕੋਰਟ ਦਾ ਦਰਵਾਜ਼ਾ ਖੜਕਾਉਣ ਦਾ ਵਿਕਲਪ ਹੈ।

ਜ਼ਿਕਰਯੋਗ ਹੈ ਕਿ ਕੋਟਕਪੂਰਾ ਗੋਲੀਬਾਰੀ ਮਾਮਲੇ ‘ਚ ਫਰੀਦਕੋਟ ਦੀ ਅਦਾਲਤ ‘ਚ ਪੇਸ਼ ਕੀਤੇ ਗਏ ਚਾਰਜਸ਼ੀਟ ‘ਤੇ ਸੁਣਵਾਈ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ 5 ਪੁਲਸ ਅਧਿਕਾਰੀ ਮਾਰਚ ਨੂੰ ਅਦਾਲਤ ‘ਚ ਪੇਸ਼ ਹੋਏ ਸਨ। 23 ਨੂੰ ਆਪਣਾ ਪੱਖ ਪੇਸ਼ ਕਰਨ ਲਈ ਤਲਬ ਕੀਤਾ ਹੈ।

7 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਦਾਇਰ
ਕੋਟਕਪੂਰਾ ਗੋਲੀ ਕਾਂਡ ਵਿੱਚ, SIT ਨੇ 24 ਫਰਵਰੀ 2022 ਨੂੰ ਫਰੀਦਕੋਟ ਅਦਾਲਤ ਵਿੱਚ 7,000 ਪੰਨਿਆਂ ਦੀ ਚਾਰਜਸ਼ੀਟ ਦਾਇਰ ਕੀਤੀ ਸੀ। ਏਡੀਜੀਪੀ ਐਲਕੇ ਯਾਦਵ ਅਤੇ ਐਸਐਸਪੀ ਬਠਿੰਡਾ ਗੁਲਨੀਤ ਸਿੰਘ ਖੁਰਾਣਾ ਦੀ ਅਗਵਾਈ ਵਾਲੀ ਟੀਮ ਵੱਲੋਂ 24 ਫਰਵਰੀ ਨੂੰ ਫਰੀਦਕੋਟ ਦੀ ਅਦਾਲਤ ਵਿੱਚ ਚਾਰਜਸ਼ੀਟ ਦਾਇਰ ਕੀਤੀ ਗਈ ਸੀ।

ਇਹਨਾਂ ‘ਤੇ ਹੈ ਆਰੋਪ
ਇਸ ਵਿੱਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਤਤਕਾਲੀ ਆਈਜੀ ਪਰਮਰਾਜ ਉਮਰਾਨੰਗਲ, ਐਸਐਸਪੀ ਮੋਗਾ ਚਰਨਜੀਤ ਸ਼ਰਮਾ, ਐਸਐਸਪੀ ਫਰੀਦਕੋਟ ਸੁਖਮੰਦਰ ਮਾਨ, ਡੀਆਈਜੀ ਫ਼ਿਰੋਜ਼ਪੁਰ ਅਮਰ ਸਿੰਘ ਚਾਹਲ ਅਤੇ ਤਤਕਾਲੀ ਐਸਐਚਓ ਸਿਟੀ ਕੋਟਕਪੂਰਾ ਗੁਰਦੀਪ ਸਿੰਘ ਦੇ ਨਾਮ ਸ਼ਾਮਲ ਹਨ।