Connect with us

Punjab

ਕੋਟਕਪੂਰਾ ਗੋਲੀ ਕਾਂਡ: ਸੁਮੇਧ ਸੈਣੀ ਨੇ ਜ਼ਮਾਨਤ ਲਈ ਦਿੱਤੀ ਅਰਜ਼ੀ

Published

on

ਫਰੀਦਕੋਟ 11 ਅਕਤੂਬਰ 2023 : ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਨੇ ਆਈ.ਪੀ.ਸੀ. ਦੇ ਤਹਿਤ ਚੌਥੀ ਸਪਲੀਮੈਂਟਰੀ ਚਲਾਨ ਰਿਪੋਰਟ ਵਿੱਚ ਧਾਰਾ 118 ਅਤੇ 119 ਵਿੱਚ ਵਾਧਾ ਕਰਕੇ ਅਗਾਊਂ ਜ਼ਮਾਨਤ ਦੀ ਮੰਗ ਨੂੰ ਲੈ ਕੇ ਇੱਥੋਂ ਦੀ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ‘ਤੇ ਬਹਿਸ 12 ਅਕਤੂਬਰ ਨੂੰ ਹੋਵੇਗੀ। ਵਧੀਕ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਵਿਸ਼ੇਸ਼ ਜਾਂਚ ਟੀਮ ਨੂੰ ਨੋਟਿਸ ਜਾਰੀ ਕਰਕੇ 12 ਅਕਤੂਬਰ ਨੂੰ ਕੇਸ ਨਾਲ ਸਬੰਧਤ ਰਿਕਾਰਡ ਅਦਾਲਤ ਵਿੱਚ ਪੇਸ਼ ਕਰਨ ਲਈ ਕਿਹਾ ਹੈ।