Connect with us

Punjab

ਕੁਲਦੀਪ ਧਾਲੀਵਾਲ ਨੇ ਸ਼ਿਵਰਾਜ ਚੌਹਾਨ ਨੂੰ ਸੌਂਪਿਆ ਮੰਗ ਪੱਤਰ

Published

on

PUNJAB FLOOD : ਪੰਜਾਬ ਭਰ ‘ਚ ਹੜ੍ਹ ਨੇ ਤਬਾਹੀ ਮਚਾਈ ਹੋਈ ਹੈ। ਲਗਾਤਾਰ ਮੀਂਹ ਪੈਣ ਕਾਰਨ ਪਾਣੀ ਦਾ ਪੱਧਰ ਵਧਦਾ ਹੀ ਜਾ ਰਿਹਾ ਹੈ। ਪੰਜਾਬ ਦੇ 23 ਜ਼ਿਲ੍ਹੇ ਦੇ 1400 ਪਿੰਡ ਹੜ੍ਹ ਦੀ ਲਪੇਟ ‘ਚ ਹਨ। ਲੋਕਾਂ ਦੇ ਘਰ ਤਬਾਹ ਹੋ ਗਏ ਅਤੇ ਕਈ ਲੋਕਾਂ ਦੀ ਮੌ.ਤ ਹੋ ਗਈ ਹੈ।

ਹੜ੍ਹ ਦੇ ਇਲਾਕਿਆਂ ਦਾ ਜਾਇਜ਼ਾ ਲੈਣ ਅੱਜ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਪੰਜਾਬ ਆਏ ਹਨ। ਪੰਜਾਬ ਆਉਣ ਤੋਂ ਬਾਅਦ ਉਨ੍ਹਾਂ ਨੇ ਪਹਿਲਾ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ।

ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੀ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੇ ਮੰਗ ਪੱਤਰ ਖੇਤੀਬਾੜੀ ਮੰਤਰੀ ਸ਼ਿਵਰਾਜ ਚੌਹਾਨ ਨੂੰਸੋਂਪਿਆ। । ਅੰਮ੍ਰਿਤਸਰ ਪਹੁੰਚਦੇ ਹੀ ਉਨ੍ਹਾਂ ਨੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ। ਰਾਜਪਾਲ ਨੇ ਮੰਤਰੀ ਨੂੰ ਪੰਜ ਜ਼ਿਲ੍ਹਿਆਂ, ਅੰਮ੍ਰਿਤਸਰ, ਪਠਾਨਕੋਟ, ਗੁਰਦਾਸਪੁਰ, ਤਰਨਤਾਰਨ ਅਤੇ ਫਿਰੋਜ਼ਪੁਰ ਦੀਆਂ ਹੜ੍ਹ ਰਿਪੋਰਟਾਂ ਸੌਂਪੀਆਂ।