Corona Virus
ਕੁਲਜੀਤ ਸਿੰਘ ਨਾਗਰਾ ਨੇ ਆਪਣੀ ਕਿਰਤ ਕਮਾਈ ਵਿੱਚੋਂ ਲੋੜਵੰਦਾਂ ਨੂੰ ਦਿੱਤਾ 1ਲੱਖ ਰੁਪਏ ਦਾ ਚੈੱਕ

30 ਮਾਰਚ : ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਲੋੜਵੰਦਾਂ ਤੱਕ ਤਿਆਰ ਕੀਤਾ ਖਾਣਾ ਪੁੱਜਦਾ ਕੀਤਾ ਜਾ ਰਿਹਾ ਹੈ। ਇਸੇ ਤਹਿਤਹਲਕਾ ਫ਼ਤਹਿਗੜ੍ਹ ਸਾਹਿਬ ਦੇ ਲੋੜਵੰਦਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮੁਹੱਈਆ ਕਰਵਾਏ ਜਾ ਰਹੇ ਤਿਆਰ ਖਾਣੇ ਲਈ ਰਾਸ਼ਨ ਲੈਣ ਵਾਸਤੇ ਹਲਕਾ ਫ਼ਤਹਿਗੜ੍ਹ ਸਾਹਿਬਦੇ ਵਿਧਾਇਕ ਕੁਲਜੀਤ ਸਿੰਘ ਨਾਗਰਾ ਨੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਆਪਣੀ ਕਿਰਤ ਕਮਾਈ ਵਿੱਚੋਂ ਇੱਕ ਲੱਖ ਰੁਪਏ ਦਾ ਚੈੱਕ ਸੌਂਪਿਆ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਉਹ ਕੋਰੋਨਾ ਵਾਇਰਸ ਕਾਰਨ ਪੈਦਾ ਹੋਈ ਸਥਿਤੀ ਦੇ ਮੱਦੇਨਜ਼ਰ ਮੁੱਖ ਮੰਤਰੀ ਰਾਹਤ ਫੰਡ ਵਿੱਚ ਵੀ ਆਪਣੀ 01 ਮਹੀਨੇ ਦੀ ਤਨਖ਼ਾਹ ਦੇ ਚੁੱਕੇ ਹਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਡਿਪਟੀ ਕਮਿਸ਼ਨਰ ਨੂੰ ਚੈੱਕ ਸੌਂਪਣ ਉਪਰੰਤ ਸ. ਨਾਗਰਾ ਨੇ ਰਾਸ਼ਨ ਜਾਂ ਤਿਆਰ ਖਾਣਾ ਵੰਡਣ ਦੀ ਸੇਵਾ ਕਰਨ ਦੇ ਚਾਹਵਾਨਵਿਅਕਤੀਆਂ ਤੇ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਦੀ ਮਨਜ਼ੂਰੀ ਲਏ ਬਿਨਾਂ ਅਜਿਹਾ ਨਾ ਕੀਤਾ ਜਾਵੇ। ਉਨ੍ਹਾਂ ਨੇ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਕਿਹਾ ਕਿਜਿੱਥੇ ਕਿਤੇ ਵੀ ਤਿਆਰ ਖਾਣਾ ਜਾਂ ਹੋਰ ਲੋੜੀਂਦਾ ਸਾਮਾਨ ਵੰਡਿਆ ਜਾਂਦਾ ਹੈ, ਉਥੇ ਸਿਹਤ ਵਿਭਾਗ ਦੀਆਂ ਹਦਾਇਤਾਂ ਦੀ ਇਨ ਬਿਨ ਪਾਲਣਾ ਯਕੀਨੀ ਬਣਾਈ ਜਾਵੇ। ਹਲਕਾ ਵਿਧਾਇਕ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਹਾਲੇ ਤੱਕ ਕੋਰੋਨਾ ਵਾਇਰਸ ਸਬੰਧੀ ਇਕ ਵੀ ਕੇਸ ਸਾਹਮਣੇ ਨਹੀਂ ਆਇਆ। ਇਸ ਲਈ ਲੋਕ ਸਰਕਾਰ ਵੱਲੋਂ ਜਾਰੀਨਿਰਦੇਸ਼ਾਂ ਦੀ ਇਨ ਬਿਨ ਪਾਲਣਾ ਯਕੀਨੀ ਬਨਾਉਣ ਤੇ ਘਰਾਂ ਵਿੱਚ ਰਹਿ ਕੇ ਹੀ ਇਸ ਬਿਮਾਰੀ ਨੂੰ ਠੱਲ੍ਹਣ ਵਿੱਚ ਸਰਕਾਰ ਨੂੰ ਸਹਿਯੋਗ ਦੇਣ। ਉਨ੍ਹਾਂ ਨੇ ਇਸ ਮੌਕੇਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਕਰਫਿਊ ਦੌਰਾਨ ਲੋਕਾਂ ਦੇ ਘਰਾਂ ਤੱਕ ਸਾਰਾ ਲੋੜੀਂਦਾ ਸਾਮਾਨ ਪੁੱਜਦਾ ਕਰਨ ਤੇ ਹਾਲਾਤ ਨੂੰ ਕਾਬੂ ਵਿੱਚ ਰੱਖਣ ਸਬੰਧੀ ਜ਼ਿਲ੍ਹਾ ਪ੍ਰਸ਼ਾਸਨ ਦੀਸ਼ਲਾਘਾ ਵੀ ਕੀਤੀ।