Punjab
ਕੁਲਤਾਰ ਸਿੰਘ ਸੰਧਵਾ ਵੱਲੋਂ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਸਾਬਕਾ ਮੰਤਰੀ ਅਤੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ‘ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਿਛਲੇ ਕੁਝ ਦਿਨਾਂ ਤੋਂ ਬਿਮਾਰ ਸਨ ਅਤੇ ਸੀ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਉਨ੍ਹਾਂ ਨੇ ਆਖਰੀ ਸਾਹ ਲਿਆ।
ਆਪਣੇ ਸ਼ੋਕ ਸੰਦੇਸ਼ ਵਿੱਚ ਕੁਲਤਾਰ ਸਿੰਘ ਸੰਧਵਾ ਨੇ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਦੇ ਦੇਹਾਂਤ ਨਾਲ ਸੂਬੇ ਨੇ ਇੱਕ ਤਜਰਬੇਕਾਰ, ਸੁਹਿਰਦ, ਸੂਝਵਾਨ ਅਤੇ ਨਿਧੜਕ ਸਿਆਸੀ ਆਗੂ ਨੂੰ ਗੁਆ ਦਿੱਤਾ ਹੈ। ਉਨ੍ਹਾਂ ਕਿਹਾ ਕਿ ਨਿਰਮਲ ਸਿੰਘ ਕਾਹਲੋਂ ਵੱਲੋਂ ਸਮਾਜਿਕ ਖੇਤਰ ਵਿੱਚ ਕੀਤੇ ਚੰਗੇ ਕੰਮਾਂ ਅਤੇ ਪੰਜਾਬ ਦੇ ਲੋਕਾਂ ਦੀ ਭਲਾਈ ਲਈ ਕੀਤੇ ਕੰਮਾਂ ਨੂੰ ਲੰਮੇ ਸਮੇਂ ਤੱਕ ਯਾਦ ਰੱਖਿਆ ਜਾਵੇਗਾ।
ਸੰਧਵਾ ਨੇ ਦੁੱਖ ਦੀ ਇਸ ਘੜੀ ਵਿੱਚ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਦੁਖੀ ਆਤਮਾ ਦੀ ਸ਼ਾਂਤੀ ਲਈ ਅਰਦਾਸ ਕੀਤੀ। ਉਨ੍ਹਾਂ ਕਾਹਲੋਂ ਪਰਿਵਾਰ ਦੇ ਸਾਰੇ ਦੋਸਤਾਂ, ਰਿਸ਼ਤੇਦਾਰਾਂ ਅਤੇ ਸਮਰਥਕਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ ਲਈ ਪ੍ਰਮਾਤਮਾ ਅੱਗੇ ਅਰਦਾਸ ਵੀ ਕੀਤੀ।
