Punjab
CISF ਮਹਿਲਾ ਕੁਲਵਿੰਦਰ ਕੌਰ ਨੂੰ ਇਨਸਾਫ ਦਿਵਾਉਣ ਲਈ ਕੱਢਿਆ ਜਾਵੇਗਾ ਮਾਰਚ

CHANDIGARH : CISF ਮਹਿਲਾ ਕੁਲਵਿੰਦਰ ਕੌਰ ਨੂੰ ਇਨਸਾਫ ਦਿਵਾਉਣ ਲਈ ਕਿਸਾਨਾਂ ਵੱਲੋਂ ਮਾਰਚ ਕੱਢਿਆ ਜਾਵੇਗਾ| ਗੁਰਦੁਆਰਾ ਅੰਬ ਸਾਹਿਬ ’ਚ ਕਿਸਾਨਾਂ ਦਾ ਵੱਡਾ ਇਕੱਠ ਹੋਵੇਗਾ|
ਕਿਸਾਨਾਂ ਦਾ ਹੋਵੇਗਾ ਇਕੱਠ…
ਕਿਸਾਨ ਜਥੇਬੰਦੀਆਂ ਵੱਲੋਂ ਅੱਜ ਯਾਨੀ ਐਤਵਾਰ ਨੂੰ ਮੁਹਾਲੀ ਦੇ ਗੁਰਦੁਆਰਾ ਸ੍ਰੀ ਅੰਬ ਸਾਹਿਬ ਵਿਖੇ ਤੋਂ ਐਸਐਸਪੀ ਮੁਹਾਲੀ ਦਫ਼ਤਰ ਤੱਕ ਪੈਦਲ ਇਨਸਾਫ਼ ਮਾਰਚ ਕੱਢਿਆ ਜਾਵੇਗਾ| ਇਨਸਾਫ ਲਈ ਮੋਹਾਲੀ ਦੇ SSP ਨੂੰ ਮੰਗ ਪੱਤਰ ਸੌਂਪਿਆ ਜਾਵੇਗਾ । ਸ਼ੁੱਕਰਵਾਰ ਨੂੰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ, ਸਰਵਣ ਸਿੰਘ ਪੰਧੇਰ, ਅਭਿਮਨਿਊ ਕੋਹਾੜ, ਅਮਰਜੀਤ ਸਿੰਘ ਮੋਹਰੀ, ਸੁਖਜੀਤ ਸਿੰਘ, ਜਸਵਿੰਦਰ ਲੌਂਗੋਵਾਲ, ਗੁਰਿੰਦਰ ਭੰਗੂ, ਸੰਯੁਕਤ ਕਿਸਾਨ ਮੋਰਚਾ (ਗੈਰ-ਸਿਆਸੀ) ਦੇ ਰਣਜੀਤ ਰਾਜੂ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਕੰਗਨਾ ਰਣੌਤ ਮਾਮਲੇ ਦੇ ਵਿਰੋਧ ਵਿੱਚ ਰੋਸ ਪ੍ਰਦਰਸ਼ਨ ਕੀਤਾ। ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨਾਲ ਮੁਲਾਕਾਤ ਕੀਤੀ ਅਤੇ ਮਾਮਲੇ ਦੀ ਨਿਰਪੱਖ ਜਾਂਚ ਦੀ ਮੰਗ ਕੀਤੀ ਸੀ|
ਕੀ ਹੈ ਮਾਮਲਾ
ਸੀਆਈਐਸਐਫ (CISF) ਦੀ ਇੱਕ ਮਹਿਲਾ ਕਾਂਸਟੇਬਲ ਨੇ 7 ਜੂਨ ਨੂੰ ਚੰਡੀਗੜ੍ਹ ਹਵਾਈ ਅੱਡੇ ‘ਤੇ ਨਵੀਂ ਚੁਣੀ ਗਈ ਭਾਰਤੀ ਜਨਤਾ ਪਾਰਟੀ (ਭਾਜਪਾ) ਦੀ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਥੱਪੜ ਮਾਰਿਆ ਸੀ । ਅਧਿਕਾਰੀਆਂ ਨੇ ਦੱਸਿਆ ਕਿ ਰਣੌਤ ਦੇ ਥੱਪੜ ਮਾਰਨ ਕਾਰਨ ਮਹਿਲਾ ਕਾਂਸਟੇਬਲ ਨੂੰ ਮੁਅੱਤਲ ਕਰ ਦਿੱਤਾ ਗਿਆ ਹੈ ਅਤੇ ਉਸ ਦੇ ਖਿਲਾਫ ਐਫਆਈਆਰ ਦਰਜ ਕੀਤੀ ਗਈ ਹੈ।
ਕੌਣ ਹੈ ਕੁਲਵਿੰਦਰ ਕੋਰ
ਥੱਪੜ ਮਾਰਨ ਵਾਲੀ CISF ਮਹਿਲਾ ਕੁਲਵਿੰਦਰ ਕੌਰ ਹੈ। ਜਿਸ ਦੀ ਉਮਰ 35 ਸਾਲ ਅਤੇ ਉਹ ਪਿਛਲੇ 15 ਸਾਲਾਂ ਤੋਂ ਸੀਆਈਐਸਐਫ ਵਿੱਚ ਸੇਵਾ ਕਰ ਰਹੀ ਹੈ ਅਤੇ ਉਸਦਾ ਹੁਣ ਤੱਕ ਦਾ ਰਿਕਾਰਡ ਬੇਦਾਗ ਰਿਹਾ ਹੈ। ਹੁਣ ਤੱਕ ਉਹ ਆਪਣੀ ਜ਼ਿੰਮੇਵਾਰੀ ਨੂੰ ਬਾਖੂਬੀ ਨਿਭਾ ਰਹੀ ਸੀ । ਉਸ ਦਾ ਪਤੀ ਵੀ ਇੱਕ ਸੀਆਈਐਸਐਫ ਮੁਲਾਜ਼ਮ ਹੈ। ਕੁਲਵਿੰਦਰ ਕੌਰ ਪੰਜਾਬ ਦੇ ਕਪੂਰਥਲਾ ਦੀ ਰਹਿਣ ਵਾਲੀ ਹੈ। ਕੁਲਵਿੰਦਰ ਕੌਰ ਦੇ 2 ਬੱਚੇ ਹਨ। ਉਸਦਾ ਭਰਾ ਸ਼ੇਰ ਸਿੰਘ ਇੱਕ ਕਿਸਾਨ ਆਗੂ ਹੈ ਅਤੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵਿੱਚ ਜਥੇਬੰਦਕ ਸਕੱਤਰ ਦਾ ਅਹੁਦਾ ਸੰਭਾਲਦਾ ਹੈ।