National
ਕੁਵੈਤ ਅੱਗ ਮਾਮਲਾ: ਮ੍ਰਿਤਕ 42 ਭਾਰਤੀਆਂ ‘ਚੋਂ 1 ਨੌਜਵਾਨ ਨੂੰ ਮਹੀਨਾ ਪਹਿਲਾਂ ਹੀ ਮਿਲੀ ਸੀ ਨੌਕਰੀ
ਕੁਵੈਤ ਵਿੱਚ ਇੱਕ ਇਮਾਰਤ ਵਿੱਚ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰਿਆ ਹੈ। ਹਾਦਸੇ ਦੌਰਾਨ 49 ਲੋਕਾਂ ਦੀ ਮੌਤ ਹੋ ਗਈ ਹੈ ਜਿਨ੍ਹਾਂ ‘ਚੋਂ 42 ਦੇ ਕਰੀਬ ਭਾਰਤੀ ਹਨ। ਇਸ ਦੁਖਦਾਈ ਘਟਨਾ ਵਿਚ ਮਾਰੇ ਗਏ ਕੇਰਲ ਦੇ ਦੋ ਹੋਰ ਮ੍ਰਿਤਕਾਂ ਦੀ ਪਛਾਣ ਕੀਤੀ ਗਈ ਹੈ, ਜਿਨ੍ਹਾਂ ਵਿੱਚੋ ਲੂਕੋਜ਼ (48) ਅਤੇ ਸਾਜਨ ਜਾਰਜ (29) ਵਜੋਂ ਹੋਈ ਹੈ, ਦੋਵੇਂ ਕੇਰਲ ਦੇ ਕੋਲਮ ਸ਼ਹਿਰ ਦੇ ਰਹਿਣ ਵਾਲੇ ਸਨ। ਲੂਕੋਜ਼ 18 ਸਾਲਾਂ ਤੋਂ ਕੁਵੈਤ ਵਿੱਚ ਕੰਪਨੀ ਵਿੱਚ ਸੁਪਰਵਾਈਜ਼ਰ ਵਜੋਂ ਕੰਮ ਕਰ ਰਿਹਾ ਸੀ। ਉਹ ਆਪਣੇ ਪਿੱਛੇ ਆਪਣੀ ਪਤਨੀ ਅਤੇ ਦੋ ਬੱਚੇ ਛੱਡ ਗਿਆ। ਜਦਕਿ ਇੱਕ ਹੋਰ ਮ੍ਰਿਤਕ ਸਾਜਨ ਜਾਰਜ, ਇੱਕ ਐਮ.ਟੈਕ ਗ੍ਰੈਜੂਏਟ, ਕੋਲਮ ਦੇ ਪੁਨਾਲੂਰ ਦਾ ਮੂਲ ਨਿਵਾਸੀ ਸੀ। ਉਹ ਇੱਕ ਮਹੀਨਾ ਪਹਿਲਾਂ ਨੌਕਰੀ ਮਿਲਣ ਤੋਂ ਬਾਅਦ ਕੁਵੈਤ ਗਿਆ ਸੀ। ਉਹ ਉੱਥੇ ਜੂਨੀਅਰ ਮਕੈਨੀਕਲ ਇੰਜੀਨੀਅਰ ਵਜੋਂ ਕੰਮ ਕਰਦਾ ਸੀ।
ਕੁਵੈਤ ਵਿੱਚ 6 ਬਿਲਡਿੰਗਾਂ ਇਮਾਰਤ ਵਿੱਚ ਲੱਗੀ ਸੀ ਅੱਗ-
ਦੱਸਣਯੋਗ ਹੈ ਕਿ 6 ਮੰਜ਼ਿਲਾਂ ਬਿਲਡਿੰਗ ਵਿੱਚ ਜਿੱਥੇ ਅੱਗ ਲੱਗੀ ਉੱਥੇ ਵੱਡੀ ਗਿਣਤੀ ਵਿੱਚ ਮਜ਼ਦੂਰ ਰਹਿੰਦੇ ਸਨ। ਇਮਾਰਤ ‘ਚੋਂ ਵੱਡੀ ਗਿਣਤੀ ‘ਚ ਲੋਕਾਂ ਨੂੰ ਬਾਹਰ ਕੱਢਿਆ ਗਿਆ ਪਰ ਧੂੰਏਂ ਅਤੇ ਅੱਗ ‘ਚ ਘਿਰੇ ਹੋਣ ਕਾਰਨ ਲੋਕਾਂ ਦੀ ਦਮ ਘੁੱਟਣ ਅਤੇ ਸੜਨ ਕਾਰਨ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਅੱਗ ‘ਤੇ ਕਾਬੂ ਪਾ ਲਿਆ ਗਿਆ ਹੈ ਅਤੇ ਅੱਗ ਲੱਗਣ ਦੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਭਿਆਨਕ ਅੱਗ ਲੱਗਣ ਦੀ ਇਹ ਘਟਨਾ ਦੱਖਣੀ ਕੁਵੈਤ ਦੇ ਮੰਜਫ ਸ਼ਹਿਰ ‘ਚ ਵਾਪਰੀ। ਕੁਵੈਤ ਦੇ ਉਪ ਪ੍ਰਧਾਨ ਮੰਤਰੀ ਸ਼ੇਖ ਫਾਹਦ ਯੂਸਫ ਸਾਊਦ ਅਲ-ਸਬਾਹ ਨੇ ਘਟਨਾ ਸਥਾਨ ਦਾ ਦੌਰਾ ਕੀਤਾ। ਇਹ ਵੀ ਪਤਾ ਲੱਗਿਆ ਹੈ ਕਿ
ਭਾਰਤ ਦੇ PM ਮੋਦੀ ਵੱਲੋਂ ਮੁਆਵਜ਼ੇ ਦਾ ਐਲਾਨ-
ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਮੰਦਭਾਗੀ ਘਟਨਾ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟਾਈ। ਉਨ੍ਹਾਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ। ਇਸ ਦੌਰਾਨ ਪੀਐਮ ਮੋਦੀ ਨੇ ਨਿਰਦੇਸ਼ ਦਿੱਤਾ ਕਿ ਭਾਰਤ ਸਰਕਾਰ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰਨੀ ਚਾਹੀਦੀ ਹੈ। ਸਰਕਾਰ ਨੇ ਕੁਵੈਤ ‘ਚ ਅੱਗ ਦੀ ਦੁਰਘਟਨਾ ‘ਚ ਮਾਰੇ ਗਏ ਭਾਰਤੀ ਕਾਮਿਆਂ ਦੇ ਪਰਿਵਾਰਾਂ ਨੂੰ 2-2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ। ਇਹ ਐਕਸ-ਗ੍ਰੇਸ਼ੀਆ ਰਾਸ਼ੀ ਪ੍ਰਧਾਨ ਮੰਤਰੀ ਰਾਹਤ ਫੰਡ ਵਿੱਚੋਂ ਦਿੱਤੀ ਜਾਵੇਗੀ।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ –
ਇਸ ਦੁੱਖਦਾਈ ਘਟਨਾ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ। ਉਨ੍ਹਾਂ ਨੇ ਪਰਮਾਤਮਾ ਅੱਗੇ ਵਿੱਛੜੀਆਂ ਰੂਹਾਂ ਦੀ ਆਤਮਿਕ ਸ਼ਾਂਤੀ ਅਤੇ ਜ਼ਖ਼ਮੀਆਂ ਦੀ ਜਲਦ ਸਿਹਤਯਾਬੀ ਲਈ ਅਰਦਾਸ ਕੀਤੀ। ਇਸ ਦੇ ਨਾਲ ਹੀ CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਇਸ ਮੁਸ਼ਕਲ ਸਮੇਂ ‘ਚ ਪੀੜਤ ਪਰਿਵਾਰਾਂ ਨਾਲ ਖੜ੍ਹੀ ਹੈ।