Connect with us

Punjab

ਕਿਸਾਨਾਂ ਵੱਲੋਂ ਲਾਡੋਵਾਲ ਟੋਲ ਪਲਾਜ਼ਾ ‘ਤੇ ਲਗਾਇਆ ਜਾਵੇਗਾ ਤਾਲਾ

Published

on

LUDHIANA : ਲਗਾਤਾਰ ਵੱਧ ਰਹੀਆਂ ਲਾਡੋਵਾਲ ਟੋਲ ਪਲਾਜ਼ਾ ਦੀਆਂ ਦਰਾਂ ਨੂੰ ਘੱਟ ਕਰਨ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਵੱਲੋਂ ਨੇ ਕਈ ਦਿਨਾਂ ਤੋਂ ਲੁਧਿਆਣਾ ਦੇ ਲਾਡੋਵਾਲ ਟੋਲ ਪਲਾਜ਼ਾ ‘ਤੇ ਧਰਨਾ ਲਗਾਇਆ ਗਿਆ ਸੀ ਤੇ ਟੋਲ ਮੁਫ਼ਤ ਕੀਤਾ ਹੋਇਆ ਹੈ। ਇਸ ਦੇ ਬਾਵਜੂਦ ਮੰਗਾਂ ਪੂਰੀਆਂ ਨਾ ਹੁੰਦੀਆਂ ਦੇਖ ਹੁਣ ਕਿਸਾਨ ਜਥੇਬੰਦੀਆਂ ਪੱਕੇ ਤੌਰ ‘ਤੇ ਟੋਲ ਪਲਾਜ਼ਾ ਨੂੰ ਤਾਲਾ ਲਗਾਉਣ ਜਾ ਰਹੀਆਂ ਹਨ। ਇਸ ਦਾ ਐਲਾਨ ਅੱਜ ਕਿਸਾਨ ਜਥੇਬੰਦੀਆਂ ਵੱਲੋਂ ਕਰ ਦਿੱਤਾ ਗਿਆ ਹੈ।

ਪੰਜਾਬ ਦਾ ਸਭ ਤੋਂ ਮਹਿੰਗਾ ਲਾਡੋਵਾਲ ਟੋਲ ਪਲਾਜ਼ਾ ਅੱਜ ਪੂਰੀ ਤਰ੍ਹਾਂ ਬੰਦ ਰਹਿਣ ਵਾਲਾ ਹੈ। ਅੱਜ ਐਤਵਾਰ ਸਵੇਰੇ ਕਿਸਾਨ ਜਥੇਬੰਦੀਆਂ ਇਸ ਟੋਲ ਦੇ ਕੈਬਿਨਾਂ ਨੂੰ ਤਾਲੇ ਲਾਉਣਗੀਆਂ। ਕਿਸਾਨਾਂ ਨੇ ਪਿਛਲੇ 15 ਦਿਨਾਂ ਤੋਂ ਟੋਲ ਪਲਾਜ਼ਾ ਜਾਮ ਕਰ ਰੱਖਿਆ ਹੈ। 6 ਲੱਖ ਤੋਂ ਵੱਧ ਡਰਾਈਵਰ ਟੈਕਸ ਅਦਾ ਕੀਤੇ ਬਿਨਾਂ ਇਸ ਤੋਂ ਲੰਘ ਚੁੱਕੇ ਹਨ।

ਲੋਕਾਂ ਨੇ ਕਰੀਬ 16 ਕਰੋੜ ਰੁਪਏ ਦੀ ਬਚਤ ਕੀਤੀ ਹੈ। ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਦੇ ਪ੍ਰਧਾਨ ਦਿਲਬਾਗ ਸਿੰਘ ਗਿੱਲ ਨੇ ਦੱਸਿਆ ਕਿ ਇਸ ਟੋਲ ਦੇ ਰੇਟ ਸਭ ਤੋਂ ਵੱਧ ਹਨ। ਇਸ ਧਰਨੇ ਵਿੱਚ ਉਨ੍ਹਾਂ ਨੂੰ ਭਾਰਤੀ ਕਿਸਾਨ ਯੂਨੀਅਨ ਦੋਆਬਾ ਦਾ ਵੀ ਭਰਪੂਰ ਸਮਰਥਨ ਮਿਲਿਆ ਹੈ। ਕਈ ਟੈਕਸੀ ਡਰਾਈਵਰ ਵੀ ਪੂਰਾ ਸਹਿਯੋਗ ਦੇ ਰਹੇ ਹਨ।

ਅੱਜ ਟੋਲ ਨੂੰ ਤਾਲਾ ਲਗਾ ਕੇ ਹਮੇਸ਼ਾ ਲਈ ਬੰਦ ਕਰ ਦਿੱਤਾ ਜਾਵੇਗਾ। ਦੱਸ ਦਈਏ ਕਿ ਕਿਸਾਨਾਂ ਦੀ ਤਾਲਾਬੰਦੀ ਨੂੰ ਰੋਕਣ ਲਈ ਪੁਲਿਸ ਪ੍ਰਸ਼ਾਸਨ ਵੱਲੋਂ ਅੱਜ ਲਾਡੋਵਾਲ ਟੋਲ ਪਲਾਜ਼ਾ ‘ਤੇ ਭਾਰੀ ਗਿਣਤੀ ‘ਚ ਪੁਲਿਸ ਬਲ ਨੂੰ ਵੀ ਤਾਇਨਾਤ ਕੀਤਾ ਜਾਵੇਗਾ।