Connect with us

Punjab

ਲਾਡੋਵਾਲ ਟੋਲ ਪਲਾਜ਼ਾ ਹੋਇਆ ਹੋਰ ਮਹਿੰਗਾ !

Published

on

TOLL PLAZA : ਪੰਜਾਬ ਦੇ ਲੋਕਾਂ ਲਈ ਜਰੂਰੀ ਖਬਰ ਸਾਹਮਣੇ ਆਈ ਹੈ। ਤੁਹਾਨੂੰ ਦੱਸ ਦੇਈਏ ਕਿ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਹੁਣ ਹੋਰ ਮਹਿੰਗਾ ਹੋਣ ਜਾ ਰਿਹਾ ਹੈ। ਜੀ ਹਾਂ, ਲਾਡੋਵਾਲ ਟੋਲ ਪਲਾਜ਼ਾ ਹੋਰ ਮਹਿੰਗਾ ਹੋਣ ਵਾਲਾ ਹੈ। ਵਧਾਏ ਗਏ ਰੇਟ 1 ਅਪ੍ਰੈਲ ਤੋਂ ਲਾਗੂ ਹੋਣਗੇ। 10 ਰੁਪਏ ਤੋਂ ਲੈ ਕੇ 30 ਰੁਪਏ ਤੱਕ ਰੇਟ ਵਧਾਏ ਗਏ ਹਨ।  ਲੁਧਿਆਣਾ-ਜਲੰਧਰ ਹਾਈਵੇਅ ‘ਤੇ ਲਾਡੋਵਾਲ ਟੋਲ ਪਲਾਜ਼ਾ ‘ਤੇ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਟੋਲ ਰੇਟ ਵਿਚ ਵਾਧੇ ਦਾ ਐਲਾਨ ਕਰ ਦਿੱਤਾ ਗਿਆ ਹੈ।

ਟੋਲ ਪਲਾਜ਼ਾ ਦੇ ਮੈਨੇਜਰ ਨੇ ਦਿੱਤੀ ਜਾਣਕਾਰੀ

ਇਸ ਬਾਰੇ ਜਾਣਕਾਰੀ ਦਿੰਦਿਆਂ ਟੋਲ ਪਲਾਜ਼ਾ ਦੇ ਮੈਨੇਜਰ ਦਪਿੰਦਰ ਸਿੰਘ ਨੇ ਦੱਸਿਆ ਕਿ 1 ਅਪ੍ਰੈਲ ਤੋਂ ਟੋਲ ਪਲਾਜ਼ਾ ‘ਤੇ ਨਵੇਂ ਰੇਟ ਲਾਗੂ ਕੀਤੇ ਜਾਣਗੇ। ਉਨ੍ਹਾਂ ਦੱਸਿਆ ਕਿ ਨੈਸ਼ਨਲ ਹਾਈਵੇਅ ਅਥਾਰਟੀ ਦੀਆਂ ਹਦਾਇਤਾਂ ਮੁਤਾਬਕ ਇਸ ਵਾਰ ਟੋਲ ਰੇਟ ਵਿਚ 5 ਫ਼ੀਸਦੀ ਵਾਧਾ ਕੀਤਾ ਗਿਆ ਹੈ। ਇਹ 31 ਮਾਰਚ ਰਾਤ 12 ਵਜੇ ਤੋਂ ਲਾਗੂ ਹੋ ਜਾਵੇਗਾ। ਉਨ੍ਹਾਂ ਦੱਸਿਆ ਕਿ ਟੋਲ ਪਲਾਜ਼ਾ ‘ਤੇ ਨਵੀਆਂ ਰੇਟ ਲਿਸਟਾਂ ਲਗਾਉਣ ਦੀ ਪ੍ਰਕੀਰਿਆ ਸ਼ੁਰੂ ਕਰ ਦਿੱਤੀ ਗਈ ਹੈ।