Connect with us

Uncategorized

ਅਧਿਆਪਕ ਰਾਸ਼ਟਰੀ ਅਵਾਰਡ ਲਈ ਅਰਜ਼ੀਆਂ ਪ੍ਰਾਪਤ ਕਰਨ ਦੀ ਆਖਰੀ ਤਰੀਕ ’ਚ ਵਾਧਾ

Published

on

punjab government

ਪੰਜਾਬ ਸਰਕਾਰ ਨੇ ਅਧਿਆਪਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਅਧਿਆਪਕ ਰਾਸ਼ਟਰੀ ਅਵਾਰਡ-2021 ਲਈ ਆਨਲਾਈਨ ਅਰਜ਼ੀਆਂ ਪ੍ਰਾਪਤ ਕਰਨ ਵਾਸਤੇ 10 ਜੁਲਾਈ ਤੱਕ ਵਾਧਾ ਕਰ ਦਿੱਤਾ ਹੈ। ਅਧਿਆਪਕਾਂ ਨੂੰ nationalawardstoteachers.mhrd.gov.in ’ਤੇ ਰਜਿਸਟਰੇਸ਼ਨ ਕਰਨ ਲਈ ਆਖਿਆ ਹੈ। ਇਸ ਐਵਾਰਡ ਲਈ ਸਾਰੇ ਸਕੂਲ ਮੁਖੀ/ ਇੰਚਾਰਜ ਅਤੇ ਰੈਗੂਲਰ ਅਧਿਆਪਕ ਅਪਲਾਈ ਕਰ ਸਕਦੇ ਹਨ।

ਇਸ ਅਵਾਰਡ ਦੇ ਮੁਲੰਕਣ ਲਈ ਹਰ ਜ਼ਿਲੇ ਵਿੱਚ ਜ਼ਿਲਾ ਚੋਣ ਕਮੇਟੀ ਬਣਾਈ ਗਈ ਹੈ। ਜ਼ਿਲਾ ਚੋਣ ਕਮੇਟੀ ਤਿੰਨ ਉਮੀਦਵਾਰਾਂ ਦੇ ਨਾਂ ਸ਼ਾਰਟਲਿਸਟ ਕਰਕੇ ਸੂਬਾਈ ਚੋਣ ਕਮੇਟੀ ਨੂੰ 21 ਜੁਲਾਈ 2021 ਤੱਕ ਭੇਜੇਗੀ। ਸੂਬਾਈ ਚੋਣ ਕਮੇਟੀ ਦੇ ਚੇਅਰਪਰਸਨ ਸਕੱਤਰ ਸਿੱਖਿਆ ਹੋਣਗੇ। ਉਨ੍ਹਾਂ ਤੋਂ ਇਲਾਵਾ ਇਸ ਕਮੇਟੀ ਵਿੱਚ ਕੇਂਦਰ ਸਰਕਾਰ ਦਾ ਇੱਕ ਨੁਮਾਇਦਾ, ਡਾਇਰੈਕਟਰ ਸਿੱਖਿਆ, ਡਾਇਰੈਕਟਰ ਐਸ.ਸੀ.ਈ.ਆਰ.ਟੀ. ਤੇ ਸੂਬਾਈ ਐਮ.ਆਈ.ਐਸ. ਇੰਚਾਰਜ ਹੋਣਗੇ। ਇਹ ਸੂਬਾਈ ਚੋਣ ਕਮੇਟੀ ਛੇ ਉਮੀਦਵਾਰਾਂ ਦੇ ਨਾਂ ਰਾਸ਼ਟਰੀ ਪੱਧਰ ਦੀ ਜਿਊਰੀ ਨੂੰ ਭੇਜੇਗੀ। ਇਨਾਂ ਨਾਮਜ਼ਦ ਉਮੀਦਵਾਰ ਵੱਲੋਂ ਜਿਊਰੀ ਸਾਹਮਣੇ ਆਪਣੇ ਕੰਮਾਂ/ਉਪਲਭਦੀਆਂ ਸਬੰਧੀ ਪੇਸ਼ਕਾਰੀ ਕੀਤੀ ਜਾਵੇਗੀ ਜੋ ਅਧਿਆਪਕ ਵੱਧ ਅੰਕ ਲਵੇਗਾ ਉਸ ਨੂੰ ਰਾਸ਼ਟਰੀ ਐਵਾਰਡ ਲਈ ਚੁਣਿਆ ਜਾਵੇਗਾ। ਇਸ ਵਾਰ ਐਮ.ਐਚ.ਆਰ.ਡੀ. ਵੱਲੋਂ ਕਿਸੇ ਵੀ ਸੂਬੇ ਨੂੰ ਨੈਸ਼ਨਲ ਅਵਾਰਡ ਸਬੰਧੀ ਕੋਈ ਨਿਰਧਾਰਤ ਕੋਟਾ ਨਹੀਂ ਦਿੱਤਾ ਗਿਆ।

Continue Reading
Click to comment

Leave a Reply

Your email address will not be published. Required fields are marked *