Uncategorized
ਫੇਸਬੁੱਕ ‘ਤੇ ਪੋਸਟ ਪਾ ਕੇ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਲਈ ਗੁਰਲਾਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ
ਬੀਤੀ ਸ਼ਾਮ ਫ਼ਰੀਦਕੋਟ ਵਿਖੇ ਕਾਂਗਰਸ ਦੇ ਯੂਥ ਜ਼ਿਲ੍ਹਾ ਪ੍ਰਧਾਨ ਗੁਰਲਾਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੁਰਲਾਲ ਸਿੰਘ ਦੇ ਕਤਲ ਦੀ ਜ਼ਿੰਮੇਵਾਰੀ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਨੇ ਲਈ ਹੈ। ਉਸ ਨੇ ਆਪਣੇ ਫੇਸਬੁੱਕ ਪੇਜ਼ ‘ਤੇ ਪੋਸਟ ਪਾ ਕੇ ਕਤਲ ਦੀ ਜ਼ਿੰਮੇਵਾਰੀ ਲੈਂਦਿਆਂ ਕਿਹਾ ਕਿ ਇਹ ਕਤਲ 2020 ਵਿਚ ਵਿਦਿਆਰਥੀ ਯੂਨੀਅਨ ਆਗੂ ਗੁਰਲਾਲ ਬਰਾੜ ਦੇ ਕਤਲ ਦਾ ਬਦਲਾ ਹੈ।
ਇਸ ਸਬੰਧ ਵਿਚ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪੁਲਿਸ ਦੇ ਸੀਨੀਅਰ ਅਫਸਰਾਂ ਨੂੰ ਨਿਰਦੇਸ਼ ਜਾਰੀ ਕੀਤੇ ਹਨ ਕਿ ਉਹ ਜਲਦੀ ਤੋਂ ਜਲਦੀ ਕਾਤਲਾਂ ਨੂੰ ਫੜਨ ਦੀ ਕਾਰਵਾਈ ਅਮਲ ਵਿਚ ਲਿਆਉਣ। ਸ਼ਾਮ ਕਰੀਬ ਪੰਜ ਵਜੇ ਉਹ ਦੁਕਾਨ ਚੋਂ ਨਿਕਲ ਕੇ ਆਪਣੀ ਕਾਰ ਵਿਚ ਬੈਠ ਰਹੇ ਸਨ ਤਾਂ ਮੋਟਰਸਾਈਕਲ ਤੇ ਆਏ ਦੋ ਨੌਜਵਾਨਾਂ ਨੇ, ਜਿਨ੍ਹਾਂ ਨੇ ਆਪਣੇ ਮੂੰਹ ਢਕੇ ਹੋਏ ਸੀ, ਉਨ੍ਹਾਂ ‘ਤੇ ਗੋਲੀਆਂ ਚਲਾਈਆਂ। ਗੋਲੀਆਂ ਲੱਗਣ ਨਾਲ ਗੁਰਲਾਲ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ ।
ਸ਼ਹਿਰ ਦੇ ਜੁਬਲੀ ਸਿਨੇਮਾ ਚੌਕ ਵਿੱਚ ਵਾਪਰੀ ਇਸ ਘਟਨਾ ਸਬੰਧੀ ਸੁਪਰਡੈਂਟ ਆਫ ਪੁਲਿਸ ਫ਼ਰੀਦਕੋਟ ਨੇ ਗੁਰਲਾਲ ਸਿੰਘ ਨੂੰ ਨੌਂ ਗੋਲੀਆਂ ਲੱਗਣ ਦੀ ਪੁਸ਼ਟੀ ਕੀਤੀ ਹੈ। ਇਸ ਸਬੰਧੀ ਪੁਲਿਸ ਨੇ ਨੇੜੇ ਦੇ ਸੀਸੀਟੀਵੀ ਕੈਮਰੇ ਦੀ ਫੁਟੇਜ ਵੀ ਹਾਸਲ ਕੀਤੀ ਹੈ। 23 ਸੈਕਿੰਡ ਦੀ ਇਸ ਫੁਟੇਜ ਵਿੱਚ ਗੁਰਲਾਲ ਸਿੰਘ ਦੁਕਾਨ ‘ਚੋਂ ਨਿਕਲ ਕੇ ਆਪਣੀ ਕਾਰ ਵਿਚ ਬੈਠਣ ਲਈ ਆ ਰਹੇ ਹਨ ਅਤੇ ਹਮਲਾਵਰਾਂ ਗੋਲੀਆਂ ਚਲਾਉਣ ਉਪਰੰਤ ਮੌਕੇ ਤੋਂ ਫ਼ਰਾਰ ਹੁੰਦੇ ਦਿਖਾਈ ਦੇ ਰਹੇ ਹਨ।