Punjab
ਲਾਰੈਂਸ ਬਿਸ਼ਨੋਈ ਨੂੰ ਮਾਨਸਾ ਲੈਕੇ ਪਹੁੰਚੀ ਪੰਜਾਬ ਪੁਲਿਸ, ਸੀਜੇਐਮ ਦੀ ਅਦਾਲਤ ‘ਚ ਕੀਤਾ ਪੇਸ਼

ਪੰਜਾਬ ਪੁਲਿਸ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਮਾਨਸਾ ਲੈ ਕੇ ਆਈ ਹੈ। ਮੂਸੇਵਾਲਾ ਕਤਲ ਕੇਸ ਵਿੱਚ ਬਿਸ਼ਨੋਈ ਨੂੰ ਅੱਜ ਸੀਜੇਐਮ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਪੰਜਾਬ ਪੁਲਿਸ ਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਕਰਨ ਲਈ ਅਦਾਲਤ ਤੋਂ ਟਰਾਂਜ਼ਿਟ ਰਿਮਾਂਡ ਦੀ ਮੰਗ ਕੀਤੀ ਸੀ, ਜਿਸ ਨੂੰ ਅਦਾਲਤ ਨੇ ਮਨਜ਼ੂਰ ਕਰ ਲਿਆ।
ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 7 ਦਿਨ ਦਾ ਰਿਮਾਂਡ ਹਾਸਲ ਕੀਤਾ ਹੈ।
ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬਿਸ਼ਨੋਈ ਨੂੰ ਹੁਣ ਮੋਹਾਲੀ ਲਿਆਂਦਾ ਜਾ ਰਿਹਾ ਹੈ ਜਿੱਥੇ ਐਂਟੀ ਗੈਂਗਸਟਰ ਟਾਸਕ ਫੋਰਸ ਉਸ ਤੋਂ ਪੁੱਛਗਿੱਛ ਕਰੇਗੀ।