Punjab
ਲਾਰੈਂਸ ਗਰੁੱਪ ਨੇ ਮੰਡ ਨੂੰ ਜਾਨੋਂ ਮਾਰਨ ਦੀ ਦਿੱਤੀ ਧਮਕੀ,ਵਟਸਐਪ ‘ਤੇ ਸੁਨੇਹਾ ਭੇਜਿਆ

ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੇ ਗੈਂਗਸਟਰਾਂ ਅਤੇ ਖਾਲਿਸਤਾਨੀਆਂ ਖਿਲਾਫ ਵਿਆਪਕ ਮੁਹਿੰਮ ਵਿੱਢੀ ਹੋਈ ਹੈ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ. ਗੌਰਵ ਯਾਦਵ ਵੱਲੋਂ ਗੈਂਗਸਟਰਾਂ ਅਤੇ ਖਾਲਿਸਤਾਨੀ ਗਤੀਵਿਧੀਆਂ ਨੂੰ ਬਹੁਤ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਪਰ ਇਸ ਸਭ ਦੇ ਬਾਵਜੂਦ ਗੈਂਗਸਟਰਾਂ ਅਤੇ ਖਾਲਿਸਤਾਨੀਆਂ ਦਾ ਮਨੋਬਲ ਉੱਚਾ ਹੈ ਅਤੇ ਉਹ ਪੰਜਾਬ ਦੇ ਹਿੰਦੂ ਨੇਤਾਵਾਂ ਅਤੇ ਹੋਰ ਖਾਲਿਸਤਾਨੀਆਂ ਦਾ ਵਿਰੋਧ ਕਰਨ ਵਾਲਿਆਂ ਨੂੰ ਖੁੱਲ੍ਹੇਆਮ ਧਮਕੀਆਂ ਦਿੰਦੇ ਰਹੇ ਹਨ।
ਇਸੇ ਕੜੀ ਵਿੱਚ ਨਾਮੀ ਗੈਂਗਸਟਰ ਲਾਰੈਂਸ ਬਿਸ਼ਨੋਈ ਗਰੁੱਪ ਦੇ ਗੈਂਗਸਟਰਾਂ ਵੱਲੋਂ ਇੰਟਰਨੈਸ਼ਨਲ ਐਂਟੀ ਖਾਲਿਸਤਾਨੀ ਅੱਤਵਾਦੀ ਫਰੰਟ ਦੇ ਪ੍ਰਧਾਨ ਗੁਰਸਿਮਰਨ ਸਿੰਘ ਮੰਡ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਗੈਂਗਸਟਰਾਂ ਨੇ ਸਭ ਤੋਂ ਪਹਿਲਾਂ ਗੁਰਸਿਮਰਨ ਸਿੰਘ ਮੰਡ ਨੂੰ ਉਸ ਦੇ ਫੋਨ ‘ਤੇ ਵਿਦੇਸ਼ੀ ਨੰਬਰ 351967405906 ਤੋਂ ਵਟਸਐਪ ਰਾਹੀਂ ਸੁਨੇਹਾ ਭੇਜਿਆ ਕਿ ‘ਸਾਡੇ ਭਰਾ ਲਾਰੈਂਸ ਬਿਸ਼ਨੋਈ ਨੂੰ ਗਲਤ ਨਾ ਕਹੋ, ਮੈਂ ਤੁਹਾਨੂੰ ਪਹਿਲਾਂ ਵੀ ਕਈ ਵਾਰ ਕਹਿ ਚੁੱਕਾ ਹਾਂ ਪਰ ਤੁਸੀਂ ਨਹੀਂ ਰੁਕ ਰਹੇ। ਤੈਨੂੰ ਵੀ ਸਿੱਧੂ ਮੂਸੇਵਾਲਾ ਵਾਂਗ ਛੇਤੀ ਮਾਰਨਾ ਪਵੇਗਾ, ਤੇਰੇ ਕੋਲ ਸਮਾਂ ਬਹੁਤ ਘੱਟ ਹੈ।
ਇਸ ਤੋਂ ਬਾਅਦ ਜੀਮੇਲ ਦੀ Endless 836 ਨਾਮ ਦੀ ਈਮੇਲ ਆਈ.ਡੀ. ਤੋਂ ਦੁਬਾਰਾ ਅਜਿਹਾ ਹੀ ਸੁਨੇਹਾ ਭੇਜਿਆ ਗਿਆ ਸੀ ਇਸ ਮਾਮਲੇ ਸਬੰਧੀ ਗੱਲਬਾਤ ਕਰਦਿਆਂ ਗੁਰਸਿਮਰਨ ਸਿੰਘ ਮੰਡ ਨੇ ਕਿਹਾ ਕਿ ਉਨ੍ਹਾਂ ਵੱਲੋਂ ਗੈਂਗਸਟਰਾਂ ਅਤੇ ਖਾਲਿਸਤਾਨੀਆਂ ਵਿਰੁੱਧ ਜੰਗ ਜਾਰੀ ਰਹੇਗੀ ਅਤੇ ਉਨ੍ਹਾਂ ਨੂੰ ਪੰਜਾਬ ਵਿੱਚ ਸਿਰ ਚੁੱਕਣ ਨਹੀਂ ਦਿੱਤਾ ਜਾਵੇਗਾ।