India
ਲਾਰੈਂਸ ਆਫ਼ ਪੰਜਾਬ ਡਾਕਿਊਮੈਂਟਰੀ ਦੇ ਰਿਲੀਜ਼ ‘ਤੇ ਲੱਗੀ ਪਾਬੰਦੀ
ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਪੰਜਾਬ ਨਾਲ ਜੁੜੀ ਹੋਈ। ਡਾਕਿਊਮੈਂਟਰੀ ਸੀਰੀਜ਼ “Lawrence of Punjab” ਦੀ ਰਿਲੀਜ਼ ‘ਤੇ ਕੇਂਦਰ ਸਰਕਾਰ ਵੱਲੋਂ ਰੋਕ ਲਗਾ ਦਿੱਤੀ ਗਈ ਹੈ।
ਦੱਸਿਆ ਜਾ ਰਿਹਾ ਹੈ ਕਿ ਇਹ ਸੀਰੀਜ਼ 27 ਅਪ੍ਰੈਲ ਨੂੰ OTT ਪਲੇਟਫਾਰਮ ‘ਤੇ ਰਿਲੀਜ਼ ਹੋਣੀ ਸੀ, ਜਿਸਦਾ ਦਰਸ਼ਕਾਂ ਵੱਲੋਂ ਬੇਸਬਰੀ ਨਾਲ ਇੰਤਜ਼ਾਰ ਕੀਤਾ ਜਾ ਰਿਹਾ ਸੀ।ਪਰ ਹੁਣ ਆਖ਼ਰੀ ਵੇਲੇ ‘ਤੇ ਇਸਦੀ ਰਿਲੀਜ਼ ਨੂੰ ਰੋਕ ਦਿੱਤਾ ਗਿਆ ਹੈ।ਸਰੋਤਾਂ ਦੇ ਮੁਤਾਬਕ, ਇਹ ਫੈਸਲਾ ਸੁਰੱਖਿਆ ਅਤੇ ਕਾਨੂੰਨੀ ਮਸਲਿਆਂ ਨੂੰ ਧਿਆਨ ਵਿੱਚ ਰੱਖਦਿਆਂ ਲਿਆ ਗਿਆ ਹੈ।
ਇਸ ਫੈਸਲੇ ਤੋਂ ਬਾਅਦ ਸੋਸ਼ਲ ਮੀਡੀਆ ‘ਤੇ ਚਰਚਾ ਤੇਜ਼ ਹੋ ਗਈ ਹੈ ਅਤੇ ਲੋਕ ਵੱਖ-ਵੱਖ ਪ੍ਰਤੀਕਿਰਿਆਵਾਂ ਦੇ ਰਹੇ ਹਨ।ਪੰਜਾਬ ਕਾਂਗਰਸ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਜੀ-5 ‘ਤੇ ਜਲਦ ਪ੍ਰਸਾਰਿਤ ਹੋਣ ਵਾਲੀ ਵੈੱਬ ਸੀਰੀਜ਼ ‘ਲਾਰੈਂਸ ਆਫ ਪੰਜਾਬ’ ਦੇ ਖ਼ਿਲਾਫ਼ ਦਾਇਰ ਕੀਤੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਸੁਣਵਾਈ ਦੌਰਾਨ ਅਦਾਲਤ ਨੇ ਸਪਸ਼ਟ ਕੀਤਾ ਕਿ ਇਹ ਮਾਮਲਾ ਸੈਂਟਰਲ ਬੋਰਡ ਆਫ਼ ਫ਼ਿਲਮ ਸਰਟੀਫਿਕੇਸ਼ਨ (ਸੈਂਸਰ ਬੋਰਡ) ਦੇ ਅਧੀਨ ਆਉਂਦਾ ਹੈ ਅਤੇ ਇਹ ਅਦਾਲਤ ਦੇ ਅਧਿਕਾਰ ਖੇਤਰ ਵਿਚ ਨਹੀਂ ਹੈ।ਅਦਾਲਤ ਦੇ ਇਸ ਰੁਖ ਤੋਂ ਬਾਅਦ ਵਡਿੰਗ ਵਲੋਂ ਆਪਣੀ ਪਟੀਸ਼ਨ ਵਾਪਸ ਲੈ ਲਈ ਗਈ। ਜ਼ਿਕਰਯੋਗ ਹੈ ਕਿ ਰਾਜਾ ਵਡਿੰਗ ਨੇ ਪਟੀਸ਼ਨ ਵਿਚ ਦਲੀਲ ਦਿੱਤੀ ਸੀ ਕਿ ਇਸ ਤਰ੍ਹਾਂ ਦੀਆਂ ਵੈੱਬ ਸੀਰੀਜ਼ਾਂ ਨੌਜਵਾਨਾਂ ‘ਤੇ ਗਲਤ ਪ੍ਰਭਾਵ ਪਾ ਸਕਦੀਆਂ ਹਨ ਅਤੇ ਅਪਰਾਧ ਨੂੰ ਪ੍ਰੋਤਸਾਹਿਤ ਕਰਨ ਦਾ ਖ਼ਤਰਾ ਬਣ ਸਕਦਾ ਹੈ।
