Connect with us

Punjab

ਸੋਨੂੰ ਸ਼ਾਹ ਕਤਲ ਕੇਸ ‘ਚ ਲਾਰੇਂਸ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਕੀਤਾ ਜਾਵੇਗਾ ਪੇਸ਼, ਪ੍ਰੋਡਕਸ਼ਨ ਵਾਰੰਟ ਜਾਰੀ

Published

on

ਜ਼ਿਲ੍ਹਾ ਅਦਾਲਤ ਨੇ ਪ੍ਰਾਪਰਟੀ ਡੀਲਰ ਰਾਜਵੀਰ ਉਰਫ਼ ਸੋਨੂੰ ਸ਼ਾਹ ਦੇ ਕਤਲ ਦੇ ਮਾਮਲੇ ਵਿੱਚ ਗੈਂਗਸਟਰ ਲਾਰੈਂਸ ਬਿਸ਼ਨੋਈ ਨੂੰ ਅਦਾਲਤ ਵਿੱਚ ਪੇਸ਼ ਕਰਨ ਵਿੱਚ ਨਾਕਾਮ ਰਹਿਣ ਕਾਰਨ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਨੂੰ ਪ੍ਰੋਡਕਸ਼ਨ ਵਾਰੰਟ ਜਾਰੀ ਕੀਤਾ ਹੈ। ਜੱਜ ਨੇ ਕਿਹਾ ਕਿ ਅਗਲੀ ਤਰੀਕ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਲਾਰੇਂਸ ਨੂੰ ਪੇਸ਼ ਕੀਤਾ ਜਾਵੇ। ਜੇਕਰ ਲਾਰੈਂਸ ਨੂੰ ਪੇਸ਼ ਨਹੀਂ ਕੀਤਾ ਜਾਂਦਾ ਹੈ, ਤਾਂ ਬਠਿੰਡਾ ਜੇਲ੍ਹ ਦੇ ਸੁਪਰਡੈਂਟ ਨੂੰ ਜਾਂ ਉਸ ਦੇ ਪ੍ਰਤੀਨਿਧੀ ਨੂੰ ਅਦਾਲਤ ਵਿੱਚ ਕਾਰਨ ਦੱਸਣ ਲਈ ਭੇਜਿਆ ਜਾਣਾ ਚਾਹੀਦਾ ਹੈ।

ਇਹ ਮਾਮਲਾ ਸੀ
ਪ੍ਰਾਪਰਟੀ ਡੀਲਰ ਰਾਜਵੀਰ ਉਰਫ਼ ਸੋਨੂੰ ਸ਼ਾਹ ਨੂੰ 28 ਸਤੰਬਰ 2019 ਨੂੰ ਬੁੜੈਲ ਵਿੱਚ ਉਸ ਦੇ ਦਫ਼ਤਰ ਵਿੱਚ ਦਾਖ਼ਲ ਹੋ ਕੇ ਹਮਲਾਵਰਾਂ ਨੇ ਗੋਲੀ ਮਾਰ ਦਿੱਤੀ ਸੀ। ਹੱਤਿਆ ਨੂੰ ਅੰਜਾਮ ਦੇਣ ਤੋਂ ਬਾਅਦ ਲਾਰੇਂਸ ਬਿਸ਼ਨੋਈ ਨੇ ਸੋਸ਼ਲ ਮੀਡੀਆ ‘ਤੇ ਪੋਸਟ ਪਾ ਕੇ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਇਸ ਤੋਂ ਬਾਅਦ ਖੰਨਾ ਪੁਲਸ ਨੇ ਇਸ ਮਾਮਲੇ ‘ਚ ਸ਼ੁਭਮ ਉਰਫ ਬਿਗਨੀ ਨੂੰ ਇਕ ਹੋਰ ਮਾਮਲੇ ‘ਚ ਖੰਨਾ ਤੋਂ ਗ੍ਰਿਫਤਾਰ ਕੀਤਾ ਸੀ।