Punjab
ਭਾਖੜਾ ਬਿਆਸ ਮੈਨਜਨਮੈਂਟ ਬੋਰਡ ਅਤੇ ਕਿਤਾਬਾਂ ਵਿਚ ਇਤਿਹਾਸ ਨਾਲ ਹੋ ਰਹੀ ਛੇੜਛਾੜ ਮਾਮਲੇ ਨੂੰ ਲੈਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਰਾਸ਼ਟਰਪਤੀ ਦੇ ਨਾਮ ਡੀਸੀ ਨੂੰ ਸੌਂਪਿਆ ਮੰਗ ਪੱਤਰ
ਕੇਂਦਰ ਸਰਕਾਰ ਵਲੋਂ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿਚੋਂ ਪੰਜਾਬ ਦੀ ਮੈਂਬਰਸ਼ਿਪ ਖਤਮ ਕਰਨ ਅਤੇ ਕਿਤਾਬਾਂ ਵਿਚ ਪੰਜਾਬ ਦੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜਛਾੜ ਕਰਨ ਦੇ ਰੋਸ਼ ਵਜੋਂ ਜਿਲਾ ਗੁਰਦਾਸਪੁਰ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਆਗੂਆਂ ਨੇ ਪ੍ਰਧਾਨ ਸੁਖਦੇਵ ਸਿੰਘ ਭੋਜਰਾਜ ਦੀ ਅਗਵਾਈ ਵਿੱਚ ਰਾਸ਼ਟਰਪਤੀ ਦੇ ਨਾਮ ਡਿਪਟੀ ਕਮਿਸ਼ਨਰ ਗੁਰਦਾਸਪੁਰ ਨੂੰ ਮੰਗ ਪੱਤਰ ਦਿੱਤਾ ਗਿਆ ਇਸ ਮੌਕੇ ਤੇ ਕਿਸਾਨ ਆਗੂਆਂ ਨੇ ਦੱਸਿਆ ਕਿ ਭਾਖੜਾ ਬਿਆਸ ਮੈਨਜਮੈਂਟ ਬੋਰਡ ਵਿਚੋਂ ਪੰਜਾਬ ਦੀ ਮੈਂਬਰਸ਼ਿਪ ਖਤਮ ਕਰਨ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਅਤੇ ਸੀਬੀਸੀ ਬੋਰਡ ਵਲੋਂ ਕਿਤਾਬਾਂ ਵਿਚ ਪੰਜਾਬ ਦੇ ਇਤਿਹਾਸ ਨਾਲ ਕੀਤੀ ਜਾ ਰਹੀ ਛੇੜਛਾੜ ਦੇ ਵਿਰੋਧ ਵਿੱਚ ਮੋਰਚੇ ਦੇ ਹੁਕਮਾਂ ਮੁਤਾਬਿਕ ਰਾਸ਼ਟਰਪਤੀ ਦੇ ਨਾਮ ਤੇ ਮੰਗ ਪੱਤਰ ਦਿੱਤਾ ਗਿਆ ਹੈ ਅਤੇ ਕਿਹਾ ਕੀ ਕੇਂਦਰ ਸਰਕਾਰ ਆਪਣੇ ਇਸ ਫੈਂਸਲੇ ਨੂੰ ਵਾਪਿਸ ਲਵੇ ਬਾਕੀ ਆਉਣ ਵਾਲੇ ਦਿਨਾਂ ਵਿਚ ਮੋਰਚਾ ਜੋ ਸੰਘਰਸ਼ ਉਲੀਕੇਗਾ ਉਸ ਦੇ ਮੁਤਾਬਿਕ ਅਗਲੀ ਰਣਨੀਤੀ ਤਿਆਰ ਕੀਤੀ ਜਾਵੇਗੀ