Punjab
ਸ਼੍ਰਮੋਣੀ ਅਕਾਲੀ ਦਲ ਨੂੰ ਛੱਡਣ ਵਾਲੇ ਆਗੂ ਪਾਰਟੀ ‘ਚ ਰਹਿ ਕੇ ਹੀ ਆਪਣੇ ਹੱਕਾਂ ਲਈ ਜੱਦੋ-ਜਹਿਦ ਕਰਨ : ਪ੍ਰੋ. ਬਡੂੰਗਰ

ਪਟਿਆਲਾ, 18 ਜੂਨ 2023:
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼੍ਰੋਮਣੀ ਅਕਾਲੀ ਦਲ ਦੇ ਜੁਝਾਰੂ ਵਰਕਰਾਂ ਵੱਲੋਂ ਪਾਰਟੀ ਨੂੰ ਛੱਡ ਕੇ ਹੋਰਨਾਂ ਪਾਰਟੀਆਂ ਵਿੱਚ ਜਾਣ ਤੇ ਗਹਿਰੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਇਹ ਇੱਕ ਗੰਭੀਰ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ।
ਪ੍ਰੋਫੈਸਰ ਬਡੂੰਗਰ ਨੇ ਕਿਹਾ ਤੇ ਪਾਰਟੀ ਆਗੂਆਂ ਤੇ ਵਰਕਰਾਂ ਨੂੰ ਪਾਰਟੀ ਦੇ ਅੰਦਰ ਰਹਿ ਕੇ ਵੀ ਆਪਣੇ ਆਪਣੇ ਹੱਕਾਂ ਲਈ ਜੱਦੋਜਹਿਦ ਕਰਨੀ ਚਾਹੀਦੀ ਹੈ, ਜਦੋਂ ਕਿ ਪਾਰਟੀ ਨੂੰ ਛੱਡਣਾ ਕਿਸੇ ਸਮੱਸਿਆ ਦਾ ਹੱਲ ਨਹੀਂ ਹੈ।
ਉਨ੍ਹਾਂ ਸਥਾਨਕ ਲੀਡਰਸ਼ਿਪ ਨੂੰ ਵੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੇ ਆਗੂਆਂ ਨੂੰ ਆਪਣੇ ਪਾਰਟੀ ਵਰਕਰਾਂ ਨਾਲ ਤਾਲਮੇਲ ਵਧਾਉਣਾ ਚਾਹੀਦਾ ਹੈ।
ਉਨ੍ਹਾਂ ਕਿਹਾ ਕਿ ਸਥਾਨਕ ਲੀਡਰਸ਼ਿਪ ਨੂੰ ਵਰਕਰਾਂ ਨਾਲ ਮਿਲ ਕੇ ਜੋ ਉਨ੍ਹਾਂ ਦੇ ਗਿਲੇ ਸ਼ਿਕਵੇ ਹਨ ਉਨ੍ਹਾਂ ਨੂੰ ਦੂਰ ਕਰਨਾ ਚਾਹੀਦਾ ਹੈ ਤਾਂ ਜੋ ਉਹ ਸ਼੍ਰੋਮਣੀ ਅਕਾਲੀ ਦਲ ਵਰਗੀ ਵਿਸ਼ਾਲ ਪਾਰਟੀ ਨੂੰ ਨਾ ਛੱਡਣ ਅਤੇ ਪਾਰਟੀ ਲਈ ਮਿਹਨਤ ਕਰਕੇ ਮਜ਼ਬੂਤੀ ਵੱਲ ਲਿਜਾ ਸਕਣ।