Connect with us

National

ਜਾਣੋ ਕਿਵੇਂ ਕਿਸਾਨਾਂ ਦੇ ਐਲਾਨ ਤੋਂ ਘਬਰਾ ਮੋਦੀ ਸਰਕਾਰ ਨੇ ਸੜਕਾਂ ਤੋਂ ਲੈ ਕੇ ਅਸਮਾਨ ਤਕ ਕੀਤੀ ਸੁਰੱਖਿਆ ਸਖਤ

Published

on

farmers

ਕਿਸਾਨ ਅੰਦੋਲਨ ਤੇ ਅੱਤਵਾਦੀ ਹਮਲੇ ਦੀ ਸੰਭਾਵਨਾ ਦੇ ਮੱਦੇਨਜ਼ਰ ਸੰਸਦ ਭਵਨ ਦੀ ਸੜਕ ਤੋਂ ਲੈ ਕੇ ਅਸਮਾਨ ਤਕ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਮੌਨਸੂਨ ਸੈਸ਼ਨ ਦੌਰਾਨ ਸੰਸਦ ਦੀ 24 ਘੰਟੇ ਸੁਰੱਖਿਆ ਹੋਵੇਗੀ। ਸੰਸਦ ਦੀ ਸੁਰੱਖਿਆ ਕਈ ਪੱਧਰਾਂ ‘ਤੇ ਕੀਤੀ ਗਈ ਹੈ। ਦੂਜੇ ਪਾਸੇ ਨਵੀਂ ਦਿੱਲੀ ਜ਼ਿਲ੍ਹਾ ਪੁਲਿਸ ਨੂੰ ਸਖ਼ਤ ਆਦੇਸ਼ ਦਿੱਤੇ ਗਏ ਹਨ ਕਿ ਕਿਸੇ ਵੀ ਹਾਲਾਤ ‘ਚ ਕਿਸੇ ਵੀ ਟਰੈਕਟਰ ਨੂੰ ਨਵੀਂ ਦਿੱਲੀ ਦੇ ਖੇਤਰ ‘ਚ ਦਾਖਲ ਹੋਣ ਦੀ ਮਨਜੂਰੀ ਨਾ ਦਿੱਤੀ ਜਾਵੇ। ਸੰਸਦ ਦੇ ਮੌਨਸੂਨ ਸੈਸ਼ਨ ਤੋਂ ਪਹਿਲਾਂ ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਦਿਨ ਭਰ ਸੰਸਦ ਦੇ ਆਸਪਾਸ ਗਸ਼ਤ ਕਰਦੇ ਵਿਖਾਈ ਦਿੱਤੇ। ਕਿਸਾਨਾਂ ਨੇ ਮੰਗਲਵਾਰ ਨੂੰ ਸੰਸਦ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਹੈ। ਦਿੱਲੀ ਪੁਲਿਸ ਦੇ ਸੀਨੀਅਰ ਅਧਿਕਾਰੀ ਨੇ ਕਿਹਾ ਕਿ ਮੌਨਸੂਨ ਸੈਸ਼ਨ ਦੌਰਾਨ ਸੰਸਦ ਦੇ ਬਾਹਰ ਕਿਸਾਨਾਂ ਦੁਆਰਾ ਕੀਤੇ ਗਏ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨਾਂ ਨਾਲ ਨਜਿੱਠਣ ਲਈ ਦਿੱਲੀ ਪੁਲਿਸ ਨੇ ਸਾਰੀਆਂ ਤਿਆਰੀਆਂ ਕਰ ਲਈਆਂ ਹਨ।

ਐਤਵਾਰ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਨੂੰ ਮੁਲਤਵੀ ਕਰਨ ਲਈ ਕਿਸਾਨ ਜਥੇਬੰਦੀਆਂ ਨੂੰ ਮਨਾਉਣ ਦੀ ਦਿੱਲੀ ਪੁਲਿਸ ਦੀ ਕੋਸ਼ਿਸ਼ ਅਸਫਲ ਰਹੀ। ਪ੍ਰਦਰਸ਼ਨ ਲਈ ਕਿਸਾਨਾਂ ਨੂੰ ਆਪਸ਼ਨਲ ਸਥਾਨ ਦੇਣ ਦੀ ਕੋਸ਼ਿਸ਼ ਵੀ ਕੀਤੀ ਗਈ, ਪਰ ਕਿਸਾਨ ਸਹਿਮਤ ਨਹੀਂ ਹੋਏ। ਅਜਿਹੀ ਸਥਿਤੀ ‘ਚ 26 ਜਨਵਰੀ ਨੂੰ ਕਿਸਾਨਾਂ ਦੀ ਹਿੰਸਾ ਦੇ ਮੱਦੇਨਜ਼ਰ ਦਿੱਲੀ ਪੁਲਿਸ ਦੀ ਚਿੰਤਾ ਵਧ ਗਈ ਹੈ। ਨਵੀਂ ਦਿੱਲੀ ਦੇ ਜ਼ਿਲ੍ਹਾ ਡੀਸੀਪੀ ਦੀਪਕ ਯਾਦਵ ਨੇ ਕਿਹਾ ਕਿ ਪੁਲਿਸ ਨੇ ਸੰਸਦ ‘ਚ ਸੁਰੱਖਿਆ ਦੇ ਪੂਰੇ ਪ੍ਰਬੰਧ ਕੀਤੇ ਹਨ। ਇੱਥੇ ਸੁਰੱਖਿਆ ਸਾਡੀ ਪ੍ਰਾਥਮਿਕਤਾ ਹੋਵੇਗੀ। ਡ੍ਰੋਨ ਹਮਲਿਆਂ ਦੇ ਖਤਰੇ ਨੂੰ ਧਿਆਨ ‘ਚ ਰੱਖਦੇ ਹੋਏ ਸੰਸਦ ਦੇ ਆਸਪਾਸ ਮਲਟੀ ਲੇਅਰ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਰਾਜਨੀਤਕ ਤੇ ਧਾਰਮਿਕ ਜਨਤਕ ਇਕੱਠਾਂ ‘ਤੇ ਡੀਡੀਐਮਏ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਾਬੰਦੀ ਹੈ। ਧਾਰਾ-144 ਵੀ ਲਗਾਈ ਗਈ ਹੈ। ਅਜਿਹੀ ਸਥਿਤੀ ‘ਚ ਬਹੁਤ ਸਾਰੇ ਲੋਕਾਂ ਨੂੰ ਇਕ ਥਾਂ ‘ਤੇ ਇਕੱਠੇ ਨਹੀਂ ਹੋਣ ਦਿੱਤਾ ਜਾਵੇਗਾ। ਅਰਧ ਸੈਨਿਕ ਬਲਾਂ ਦੀਆਂ ਚਾਰ ਕੰਪਨੀਆਂ ਸੰਸਦ ਭਵਨ ਦੀ ਸੁਰੱਖਿਆ ਲਈ ਤਾਇਨਾਤ ਕੀਤੀਆਂ ਗਈਆਂ ਹਨ। ਇਨ੍ਹਾਂ ਕੰਪਨੀ ‘ਚ 75 ਤੋਂ 80 ਜਵਾਨ ਹਨ। ਇਸ ਤੋਂ ਇਲਾਵਾ ਦਿੱਲੀ ਪੁਲਿਸ ਦੇ 600 ਤੋਂ ਵੱਧ ਜਵਾਨ ਤਾਇਨਾਤ ਕੀਤੇ ਗਏ ਹਨ। ਇੱਥੇ ਤਾਇਨਾਤੀ ਲਈ ਦਿੱਲੀ ਪੁਲਿਸ ਦੇ ਸਾਰੇ ਜ਼ਿਲ੍ਹਾ ਪੁਲਿਸ ਤੋਂ ਪੁਲਿਸ ਮੁਲਾਜ਼ਮ ਬੁਲਾਏ ਗਏ ਹਨ। ਹੁਣ ਸੰਸਦ ਦੀ ਸੁਰੱਖਿਆ 24 ਘੰਟੇ ਹੋਵੇਗੀ।