Connect with us

Punjab

ਰਾਮ ਰਹੀਮ ਨੂੰ 21 ਦਿਨਾਂ ਲਈ ਫਰਲੋ ਤੇ ਛੱਡਣਾ ਭਾਜਪਾ ਦੀ ਰਾਜਨੀਤੀ ਤੋਂ ਪ੍ਰੇਰਿਤ ਫੈਸਲਾ ਹੈ

Published

on

ਪੰਜਾਬ ਦੇ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਜੋ ਵਿਧਾਨ ਸਭਾ ਹਲਕਾ ਫਤਿਹਗੜ੍ਹ ਚੂੜੀਆਂ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਵਜੋਂ ਚੋਣ ਪ੍ਰਚਾਰ ਚ ਲਗਤਾਰ ਨੁਕੜ ਮੀਟਿੰਗਾਂ ਕਰ ਰਹੇ ਹਨ ਦਾ ਕਹਿਣਾ ਹੈ ਕਿ ਉਹਨਾਂ ਦੀ ਪਹਿਲਾ ਹੀ ਇਹ ਮੰਗ ਰਹੀ ਕਿ ਪਾਰਟੀ ਚਰਨਜੀਤ ਸਿੰਘ ਚੰਨੀ ਨੂੰ ਮੁਖ ਮੰਤਰੀ ਦੇ ਚੇਹਰੇ ਵਜੋਂ ਐਲਾਨ ਕਰੇ ਅਤੇ ਹੁਣ ਜਦ ਐਲਾਨ ਹੋ ਚੁਕਾ ਹੈ ਤਾ ਪੂਰੇ ਪੰਜਾਬ ਭਰ ਚ ਕਾਂਗਰਸ ਪਾਰਟੀ ਨੂੰ ਮਜਬੂਤੀ ਮਿਲ ਰਹੀ ਹੈ ਲੋਕ ਚਰਨਜੀਤ ਚੰਨੀ ਦੇ ਕੰਮਾਂ ਤੋਂ ਖੁਸ਼ ਹਨ | ਇਸ ਦੇ ਨਾਲ ਹੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦਾ ਕਹਿਣਾ ਸੀ ਬਾਬਾ ਰਾਮ ਰਹੀਮ ਨੂੰ 21 ਦਿਨਾਂ ਲਈ ਫਰਲੋ ਤੇ ਛੱਡਣਾ ਭਾਜਪਾ ਦੀ ਰਾਜਨੀਤੀ ਤੋਂ ਪ੍ਰੇਰਿਤ ਫੈਸਲਾ ਹੈ | ਉਥੇ ਹੀ ਬਾਜਵਾ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਚ ਉਹਨਾਂ ਦੇ ਹਲਕੇ ਚ ਸਟਾਰ ਪ੍ਰਚਾਰਕ ਵੀ ਪ੍ਰਚਾਰ ਕਰਨ ਆ ਰਹੇ ਹਨ |