Connect with us

Corona Virus

ਮਿਡ ਡੇ ਮੀਲ ਸਕੀਮ ਉੱਤੇ ਤ੍ਰਿਪਤ ਬਾਜਵਾ ਨੇ ਲਿੱਖੀ ਕੈਪਟਨ ਨੂੰ ਚਿੱਠੀ

Published

on

ਚੰਡੀਗੜ੍ਹ, 16 ਜੁਲਾਈ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ ਨੇ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇੱਕ ਚਿੱਠੀ ਲਿਖੀ ਤੇ ਕਿਹਾ ਕਿ ਉਹ ਸੁਪਰੀਮ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਦੀ ਪਾਲਣਾ ਕਰਦੇ ਹੋਏ ਸਕੂਲਾਂ ਵਿੱਚ ਮਿਡ ਡੇਅ ਮੀਲ ਸਕੀਮ ਨੂੰ ਦੁਬਾਰਾ ਸ਼ੁਰੂ ਕਰਨ। ਇਸਦੇ ਨਾਲ ਹੀ ਉਹਨਾਂ ਉਹਨਾਂ ਇਹ ਵੀ ਕਿਹਾ ਕਿ ਲੰਮੇ ਸਮੇਂ ਤੋਂ ਵਿਦਿਆਰਥੀਆਂ ਨੂੰ ਪੌਸ਼ਟਿਕ ਭੋਜਨ ਨਹੀਂ ਮਿਲ ਰਿਹਾ ਹੈ, ਜਿਸ ਕਰਨ ਉਹ ਬਿਮਾਰ ਚੱਲ ਰਹੇ ਹਨ।
ਦੱਸ ਦਈਏ ਕਿ ਇਸ ਮਹਾਮਾਰੀ ਤੋਂ ਬਚਣ ਲਈ ਐਮ ਡੀ ਐਮ ਸਕੀਮ ਦੇ ਹਿੱਸੇ ਵਜੋਂ ਦਿੱਤੇ ਜਾਣ ਵਾਲੇ ਖਾਣੇ ਨੂੰ ਮਹਾਂਮਾਰੀ ਦੇ ਦੌਰਾਨ ਹਰੇਕ ਬੱਚੇ ਤੱਕ ਪਹੁੰਚਣਾ ਲਾਜ਼ਮੀ ਹੈ।

ਜਾਣਕਾਰੀ ਦੇ ਅਨੁਸਾਰ ਸਿੱਖਿਆ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਮੁੱਖਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕਿਹਾ ਕਿ ਪੰਜਾਬ ਦੇ ਬੱਚਿਆਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਮਿਡ-ਡੇਅ ਮੀਲ ਦਾ ਖਾਣਾ ਲਗਾਤਾਰ ਸਕੂਲਾਂ ਦੇ 15.79 ਲੱਖ ਵਿਦਿਆਰਥੀਆਂ ਨੂੰ ਮੁਹੱਈਆ ਕਰਵਾ ਰਹੀ ਹੈ। ਕੈਬਨਿਟ ਮੰਤਰੀ ਨੇ ਕਿਹਾ ਕਿ ਕੋਵਿਡ-19 ਕਾਰਨ ਭਾਵੇਂ ਇਹ ਯਤਨ ਪ੍ਰਭਾਵਿਤ ਹੋਏ ਪਰ ਅਧਿਆਪਕਾਂ ਦੀ ਸਮਰਪਣ ਭਾਵਨਾ ਤੇ ਸਿਰੜ ਸਦਕਾ ਅਜਿਹੀ ਸੰਕਟਕਾਲੀ ਘੜੀ ਵਿੱਚ ਵੀ ਇਹ ਸਭ ਸੰਭਵ ਹੋ ਸਕਿਆ। ਸਿੰਗਲਾ ਨੇ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਹਾਂਮਾਰੀ ਕਾਰਨ ਬਹੁਤ ਸਾਰੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਦੇ ਬਾਵਜੂਦ, ਅਧਿਆਪਕ ਆਨਲਾਈਨ ਕਲਾਸਾਂ ਲੈਣ, ਅਨਾਜਾਂ ਤੋਂ ਇਲਾਵਾ ਕਿਤਾਬਾਂ ਵੰਡਣ ਵਿੱਚ ਸੱਚਮੁੱਚ ਸ਼ਲਾਘਾਯੋਗ ਕੰਮ ਕਰ ਰਹੇ ਹਨ।

Continue Reading
Click to comment

Leave a Reply

Your email address will not be published. Required fields are marked *