Connect with us

Punjab

ਚੱਲਦੇ ਟਰੈਕਟਰ ‘ਤੇ ਅਚਾਨਕ ਡਿੱਗੀ ਅਸਮਾਨੀ ਬਿਜਲੀ, ਟਰੈਕਟਰ ਚਾਲਕ ਦੀ ਮੌਤ

Published

on

MUKTSAR SAHIB : ਮੌਸਮ ਦੇ ਬਦਲਣ ਨਾਲ ਜਿੱਥੇ ਲੋਕਾਂ ਨੂੰ ਅੱਤ ਦੀ ਗਰਮੀ ਤੋਂ ਰਾਹਤ ਮਿਲ ਗਈ ਪਰ ਇਹ ਤੇਜ਼ ਹਵਾਵਾਂ ਤੇ ਹਨੇਰੀ-ਝੱਖੜ ਕਾਲ ਬਣ ਕੇ ਵਗਿਆ ਹੈ। ਖਬਰ ਮੁਕਤਸਰ ਸਾਹਿਬ ਤੋਂ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਪਿੰਡ ਦੌਲਾ ਵਿੱਚ ਅਸਮਾਨੀ ਬਿਜਲੀ ਡਿੱਗਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਕਈ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦੀ ਜਾਣਕਾਰੀ ਮਿਲੀ ਹੈ।

ਦੱਸ ਦੇਈਏ ਕਿ ਇਹ ਹਾਦਸਾ ਉਦੋਂ ਵਾਪਰਦਾ ਹੈ ਜਦੋਂ ਇਹ ਟਰੈਕਟਰ ਪਿੰਡ ਦੌਲਾ ਨੂੰ ਜਾ ਰਿਹਾ ਸੀ ਤਾਂ ਅਚਾਨਕ ਚੱਲਦੇ ਟਰੈਕਟਰ ਤੇ ਅਸਮਾਨੀ ਬਿਜਲੀ ਡਿੱਗਣ ਦੌਰਾਨ ਟਰੈਕਟਰ ਚਾਲਕ ਦੀ ਮੌਤ ਹੋ ਗਈ ਹੈ ਪਰ ਟਰੈਕਟਰ ਪਿੱਛੇ ਆ ਰਹੇ ਹੋਰ ਵਾਹਨ ਵੀ ਇਸ ਹਾਦਸੇ ਦਾ ਸ਼ਿਕਾਰ ਹੋ ਗਏ।

ਜਖ਼ਮੀਆਂ ਨੂੰ ਹਸਪਤਾਲ ਕਰਵਾਇਆ ਗਿਆ ਭਰਤੀ

ਇਸ ਹਾਦਸੇ ‘ਚ ਜ਼ਖ਼ਮੀ ਹੋਏ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।
ਦੱਸਣਯੋਗ ਹੈ ਕਿ ਮੌਸਮ ਦੇ ਕਰਵਟ ਲੈਣ ਨਾਲ ਲੋਕਾਂ ਨੇ ਸੁੱਖ ਦਾ ਸਾਹ ਤਾਂ ਲਿਆ ਹੈ ਪਰ ਹਨੇਰੀ ਝੱਖੜ ਕਾਰਨ ਕਈ ਥਾਵਾਂ ਤੇ ਭਾਰੀ ਮਾਲੀ ਨੁਕਸਾਨ ਵੀ ਹੋਇਆ ਹੈ,. ਇੱਥੋ ਤੱਕ ਕਿ ਬਿਜਲੀ ਦੇ ਖੰਭੇ ਟੁੱਟਣ ਕਾਰਨ ਅਤੇ ਸੜਕਾਂ ਤੇ ਦਰਖੱਤ ਡਿੱਗਣ ਕਾਰਨ ਕਾਫੀ ਨੁਕਸਾਨ ਵੀ ਹੋਇਆ ਹੈ।