Connect with us

National

ਦਿੱਲੀ ‘ਚ 5 ਦਿਨ ਨਹੀਂ ਖੁੱਲਣਗੇ ਸ਼ਰਾਬ ਦੇ ਠੇਕੇ

Published

on

ਦੇਸ਼ ਦੀ ਰਾਜਧਾਨੀ ਦਿੱਲੀ ‘ਚ ਰਹਿਣ ਵਾਲੇ ਸ਼ਰਾਬ ਦੇ ਸ਼ੌਕੀਨਾਂ ਲਈ ਵੱਡੀ ਖਬਰ ਸਾਹਮਣੇ ਆਈ ਹੈ। ਦਿੱਲੀ ਸਰਕਾਰ ਨੇ ਅਪ੍ਰੈਲ ਮਹੀਨੇ ‘ਚ 5 ਦਿਨਾਂ ਦਾ ਡਰਾਈ ਡੇਅ ਐਲਾਨ ਕੀਤਾ ਹੈ। ਆਬਕਾਰੀ ਵਿਭਾਗ ਵੱਲੋਂ ਇਸ ਦੀਆਂ ਤਰੀਕਾਂ ਦਾ ਵੀ ਐਲਾਨ ਕਰ ਦਿੱਤਾ ਗਿਆ ਹੈ। ਅਪ੍ਰੈਲ ਵਿੱਚ ਪੰਜ ਦਿਨਾਂ ਲਈ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸ ਦਿਨ ਤੁਸੀਂ ਨਾ ਤਾਂ ਸ਼ਰਾਬ ਖਰੀਦ ਸਕੋਗੇ ਅਤੇ ਨਾ ਹੀ ਵੇਚ ਸਕੋਗੇ। ਇਸ ਦਾ ਮਤਲਬ ਹੈ ਕਿ ਸ਼ਰਾਬ ਦੇ ਠੇਕੇ ਸਰਕਾਰ ਵੱਲੋਂ ਨਿਰਧਾਰਤ ਮਿਤੀਆਂ ‘ਤੇ ਪੂਰੀ ਤਰ੍ਹਾਂ ਬੰਦ ਰਹਿਣਗੇ। ਹੁਕਮਾਂ ਦੀ ਉਲੰਘਣਾ ਕਰਨ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦਿੱਲੀ ਸਰਕਾਰ ਦੇ ਆਬਕਾਰੀ ਵਿਭਾਗ ਵੱਲੋਂ ਡਰਾਈ ਡੇ ਸਬੰਧੀ ਹੁਕਮ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ 11 ਅਪ੍ਰੈਲ ਨੂੰ ਈਦ, 17 ਅਪ੍ਰੈਲ ਨੂੰ ਰਾਮ ਨੌਮੀ ਅਤੇ 21 ਅਪ੍ਰੈਲ ਨੂੰ ਮਹਾਵੀਰ ਜੈਅੰਤੀ ਮੌਕੇ ਸ਼ਰਾਬ ਦੀਆਂ ਦੁਕਾਨਾਂ ਜਾਂ ਠੇਕੇ ਨਹੀਂ ਖੁੱਲ੍ਹਣਗੇ। ਦੂਜੇ ਪਾਸੇ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਦਿੱਲੀ ਦੀ ਸਰਹੱਦ ਨਾਲ ਲੱਗਦੇ ਉੱਤਰ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਵੀ ਡਰਾਈ ਡੇਅ ਐਲਾਨਿਆ ਗਿਆ ਹੈ। ਆਬਕਾਰੀ ਵਿਭਾਗ ਵੱਲੋਂ ਜਾਰੀ ਇੱਕ ਹੋਰ ਹੁਕਮ ਅਨੁਸਾਰ ਉੱਤਰ ਪ੍ਰਦੇਸ਼ ਦੇ ਸਰਹੱਦੀ ਖੇਤਰਾਂ ਵਿੱਚ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ 24 ਅਪ੍ਰੈਲ ਨੂੰ ਸ਼ਾਮ 6 ਵਜੇ ਤੋਂ 26 ਅਪ੍ਰੈਲ ਨੂੰ ਸ਼ਾਮ 6 ਵਜੇ ਤੱਕ ਦਿੱਲੀ ਵਿੱਚ ਡਰਾਈ ਡੇਅ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਰਾਬ ਦੀ ਖਰੀਦੋ-ਫਰੋਖਤ ‘ਤੇ ਪਾਬੰਦੀ ਰਹੇਗੀ।