Punjab
CRIME:ਹੁਸ਼ਿਆਰਪੁਰ ਜ਼ਿਲ੍ਹੇ ਤੋਂ ਕਿਸਾਨ ਦੇ ਖੇਤਾਂ ਵਿੱਚੋਂ ਬਰਾਮਦ ਹੋਇਆ ਜ਼ਿੰਦਾ ਬੰਬ,ਪੁਲਿਸ ਨੇ ਇਲਾਕਾ ਕੀਤਾ ਸੀਲ

ਪੰਜਾਬ ਦੇ ਹੁਸ਼ਿਆਰਪੁਰ ਜਿਲ੍ਹੇ ਦੇ ਪਿੰਡ ਧਰਮਪੁਰ ਤੋਂ ਜ਼ਿੰਦਾ ਬੰਬ ਬਰਾਮਦ ਹੋਇਆ ਹੈ| ਬੰਬ ਮਿਲਣ ਤੋਂ ਬਾਅਦ ਇਲਾਕੇ ਵਿੱਚ ਹੜਕੰਪ ਮੱਚ ਗਿਆ। ਦਰਅਸਲ,ਦੱਸਿਆ ਜਾ ਰਿਹਾ ਹੈ ਕਿ ਇੱਥੇ ਕਿਸਾਨ ਦੇ ਖੇਤ ਵਿੱਚੋਂ ਇੱਕ ਵੱਡੇ ਆਕਾਰ ਦਾ ਬੰਬ ਬਰਾਮਦ ਹੋਇਆ ਹੈ, ਜਿਸ ਤੋਂ ਬਾਅਦ ਪੂਰੇ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ।
ਜਾਣਕਾਰੀ ਅਨੁਸਾਰ ਇਹ ਵੀ ਦੱਸਿਆ ਜਾ ਰਿਹਾ ਹੈ ਕਿ ਕਿਸਾਨ ਆਪਣੇ ਖੇਤ ‘ਚ ਟਰੈਕਟਰ ਲੈ ਕੇ ਵਾਹੀ ਦਾ ਕੰਮ ਕਰ ਰਿਹਾ ਸੀ ਜਦੋਂ ਉਸ ਦੇ ਟਰੈਕਟਰ ‘ਚ ਬੰਬ ਫਸ ਗਿਆ, ਜਿਸ ਦੀ ਸੂਚਨਾ ਤੁਰੰਤ ਪੁਲਸ ਨੂੰ ਦਿੱਤੀ ਗਈ। ਡੌਗ ਸਕੁਐਡ ਟੀਮ ਅਤੇ ਫੌਜ ਨੂੰ ਮੌਕੇ ‘ਤੇ ਬੁਲਾਇਆ ਗਿਆ ਹੈ।