Corona Virus
ਮੁਹੱਲਾ ਨਿਵਾਸੀਆਂ ਨੇ ਸਫ਼ਾਈ ਕਰਮਚਾਰੀਆਂ ਨੂੰ ਕੀਤਾ ਸਨਮਾਨਿਤ

ਕੋਰੋਨਾ ਵਾਇਰਸ ਨੇ ਦੁਨੀਆਂ ਭਰ ਦੇ ਲੋਕਾਂ ਡਰ ਪੈਦਾ ਕਰ ਦਿੱਤਾ ਹੈ, ਪਰ ਫਿਰ ਵੀ ਲੋਕ ਇਸ ਮਹਾਂਮਾਰੀ ਦਾ ਡੱਟ ਕੇ ਸਾਹਮਣਾ ਕਰ ਰਹੇ ਨੇ। ਪ੍ਰਧਾਨ ਮੰਤਰੀ ਮੋਦੀ ਅਤੇ ਦੇਸ਼ ਵਾਸੀਆਂ ਨੇ ਇਸ ਵਾਇਰਸ ਨਾਲ ਲਗਾਤਾਰ ਲੜਾਈ ਲੜ ਰਹੇ ਡਾਕਟਰਾਂ, ਨਰਸਿੰਗ ਸਟਾਫ਼, ਸਾਰੇ ਹਸਪਤਾਲਾਂ ਦੇ ਕਰਮਚਾਰੀਆਂ ਦਾ ਧੰਨਵਾਦ ਕੀਤਾ ਹੈ।
ਇਸ ਦੌਰਾਨ ਪਟਿਆਲਾ ਸ਼ਹਿਰ ਦੇ ਸਫਾਈ ਕਰਮਚਾਰੀ ਹਰ ਰੋਜ਼ ਦੀ ਤਰ੍ਹਾਂ ਆਪਣੀ ਡਿਊਟੀ ਨਿਭਾ ਰਹੇ ਹਨ। ਅੱਜ ਮੁਹੱਲਾ ਨਿਵਾਸੀਆਂ ਨੇ ਸਫ਼ਾਈ ਕਰਮਚਾਰੀਆਂ ਦਾ ਸਤਿਕਾਰ ਕੀਤਾ ਅਤੇ ਉਨ੍ਹਾਂ ਦੀ ਆਰਥਿਕ ਮਦਦ ਵੀ ਕੀਤੀ। ਅਜਿਹਾ ਕਰਕੇ ਮੁਹੱਲੇ ਦੇ ਲੋਕਾਂ ਨੇ ਉਸ ਨੂੰ ਅਹਿਸਾਸ ਕਰਵਾਇਆ ਕਿ ਉਹ ਵੀ ਇਸ ਵਾਇਰਸ ਦੇ ਵਿਰੁੱਧ ਜੰਗ ਵਿਚ ਇਕ ਮਹੱਤਵਪੂਰਨ ਸਿਪਾਹੀ ਹੈ ਅਤੇ ਦੇਸ਼ ਨੂੰ ਉਸ ਉਤੇ ਮਾਣ ਹੈ।