Connect with us

Punjab

ਲੋਹੜੀ ਉੱਤਰੀ ਭਾਰਤ ਦਾ ਖਾਸ ਤਿਉਹਾਰ,ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ

Published

on

ਲੋਹੜੀ ਉੱਤਰੀ ਭਾਰਤ ਦਾ, ਖ਼ਾਸ ਕਰ ਪੰਜਾਬ ਅਤੇ ਹਰਿਆਣੇ ਦਾ ਖੇਤੀਬਾੜੀ ਨਾਲ ਸਬੰਧਤ ਇੱਕ ਮਸ਼ਹੂਰ ਤਿਉਹਾਰ ਹੈ ਅਤੇ ਪੰਜਾਬ ਅਤੇ ਹਰਿਆਣਾ ਤੋਂ ਇਲਾਵਾ ਇਹ ਹਿਮਾਚਲ ਪ੍ਰਦੇਸ਼ ਅਤੇ ਦਿੱਲੀ ਵਿੱਚ ਵੀ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ। ਇਹ ਸਰਦੀਆਂ ਦੇ ਅੰਤ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੇ ਪ੍ਰਫੁੱਲਤ ਹੋਣ ਦਾ ਤਿਉਹਾਰ ਹੈ। ਜਿਸ ਘਰ ਮੁੰਡੇ ਨੇ ਜਨਮ ਲਿਆ ਹੋਵੇ ਉਹਦੀ ਪਹਿਲੀ ਲੋਹੜੀ ਵਜੋਂ ਇਸ ਤਿਉਹਾਰ ਨੂੰ ਵੱਡੇ ਜੋਸ਼ ਨਾਲ ਮਨਾਇਆ ਜਾਂਦਾ ਹੈ। ਕੁਆਰੀਆਂ ਪੰਜਾਬੀ ਕੁੜੀਆਂ ਲਈ ਵੀ ਇਹ ਵਿਸ਼ੇਸ਼ ਅਹਿਮੀਅਤ ਦਾ ਧਾਰਨੀ ਹੈ। ਵਣਜਾਰਾ ਬੇਦੀ ਦਾ ਮੰਨਣਾ ਹੈ ਕਿ ‘ਲੋਹੜੀ ਪੰਜਾਬ ਵਿੱਚ ਪ੍ਰਚੱਲਿਤ ਕਿਸੇ ਸਮੇਂ ਸੂਰਜ ਦੇਵ ਦੀ ਪੂਜਾ ਦੀ ਹੀ ਰਹਿੰਦ ਹੈ। ਕੱਤਕ ਵਿੱਚ ਸੂਰਜ ਧਰਤੀ ਤੋਂ ਕਾਫ਼ੀ ਦੂਰ ਹੁੰਦਾ ਹੈ ਤੇ ਉਸ ਦੀਆਂ ਕਿਰਨਾਂ ਧਰਤੀ ਉੱਤੇ ਪਹੁੰਚਦਿਆਂ ਬਹੁਤੀਆਂ ਗਰਮ ਨਹੀਂ ਰਹਿੰਦੀਆਂ। ਪੁਰਾਤਨ ਕਾਲ ਵਿੱਚ ਲੋਕ ਇਸ ਪ੍ਰਕਿਰਿਆ ਨੂੰ ਸੂਰਜ ਦੀ ਤਪਸ਼ ਘਟ ਜਾਣ ਨਾਲ ਜੋੜਦੇ ਸਨ। ਸੂਰਜ ਦੇ ਚਾਨਣ ਤੇ ਤਪਸ਼ ਨੂੰ ਮੁੜ ਸੁਰਜੀਤ ਕਰਨ ਲਈ ਲੋਹੜੀ ਦੀ ਅੱਗ ਬਾਲ਼ੀ ਜਾਂਦੀ ਸੀ। ਇਹ ਲੋਕ ਮਨ ਦੀ ਹੀ ਇੱਕ ਪ੍ਰਵਿਰਤੀ ਸੂਰਜ ਨੂੰ ਰੌਸ਼ਨੀ ਤੇ ਗਰਮੀ ਦੇਣ ਦਾ ਪੁਰਾਤਨ ਲੋਕਧਾਰਾਈ ਢੰਗ ਸੀ।

All you wanted to know about the Lohri festival, celebrations & traditions  | The Art of Living India

ਦੁੱਲਾ ਭੱਟੀ

ਲੋਹੜੀ ਦਾ ਇਤਿਹਾਸ ਦੁੱਲਾ ਭੱਟੀ ਦੀ ਕਹਾਣੀ ਨਾਲ ਵੀ ਜੁੜਿਆ ਹੋਇਆ ਹੈ।ਦੁੱਲਾ ਭੱਟੀ ਅਕਬਰ ਦੇ ਸ਼ਾਸ਼ਨਕਾਲ ਦੌਰਾਨ ਇੱਕ ਬਾਗ਼ੀ ਸੀ ਜੋ ਕਿ ਅਮੀਰ ਲੋਕਾਂ ਦਾ ਮਾਲ ਲੁੱਟ ਕੇ ਗਰੀਬ ਲੋਕਾਂ ਵਿੱਚ ਵੰਡ ਦਿੰਦਾ ਸੀ। ਉਸ ਇਲਾਕੇ ਦੇ ਗਰੀਬ ਲੋਕ ਉਸ ਦੀ ਇਸ ਦਰਿਆ-ਦਿਲੀ ਦੇ ਕਾਇਲ ਸਨ ਇਸ ਕਰ ਕੇ ਉਹ ਲੋਕ ਉਸ ਦਾ ਆਦਰ-ਸਤਿਕਾਰ ਤੇ ਉਸ ਨੂੰ ਪਿਆਰ ਵੀ ਕਰਦੇ ਸਨ। ਇੱਕ ਵਾਰ ਦੀ ਗੱਲ ਹੈ ਕਿ ਉਸ ਨੇ ਇੱਕ ਲੜਕੀ ਤੋਂ ਅਗਵਾਕਾਰਾਂ ਤੋਂ ਇੱਕ ਲੜਕੀ ਨੂੰ ਛੁਡਾਇਆ ਤੇ ਉਸ ਲੜਕੀ ਨੂੰ ਆਪਣੀ ਧਰਮ ਦੀ ਧੀ ਬਣਾ ਲਿਆ। ਜਦ ਦੁੱਲਾ-ਭੱਟੀ ਨੇ ਉਸ ਲੜਕੀ ਦਾ ਵਿਆਹ ਕੀਤਾ ਤਾਂ ਉਸ ਨੇ ਉਸ ਦੇ ਵਿਆਹ ਵਿੱਚ ਤੋਹਫ਼ੇ ਦੇ ਤੌਰ ਤੇ ਸ਼ੱਕਰ ਪਾ ਦਿੱਤੀ ਸੀ। ਇੱਕ ਹੋਰ ਦੰਤ-ਕਥਾ ਅਨੁਸਾਰ: ਸੁੰਦਰੀ-ਮੁੰਦਰੀ ਇੱਕ ਗਰੀਬ ਬ੍ਰਾਹਮਣ ਦੀਆਂ ਮੰਗੀਆਂ ਹੋਈਆਂ ਧੀਆਂ ਸਨ ਪਰ ਗਰੀਬੀ ਕਾਰਨ ਵਿਆਹ ਵਿੱਚ ਦੇਰ ਹੋ ਰਹੀ ਸੀ। ਹਾਕਮ ਨੂੰ ਕੁੜੀਆਂ ਦੇ ਹੁਸਨ ਦਾ ਪਤਾ ਲੱਗ ਗਿਆ ਤਾਂ ਉਸ ਨੇ ਇਨ੍ਹਾਂ ਨੂੰ ਜ਼ੋਰੀਂ ਚੁੱਕਣ ਦੀ ਧਾਰ ਲਈ ਲਈ। ਇਸ ਦੀ ਭਿਣਕ ਬ੍ਰਾਹਮਣ ਨੂੰ ਵੀ ਪੈ ਗਈ। ਇਸ ਲਈ ਉਸਨੇ ਕੁੜੀਆਂ ਦਾ ਜਲਦੀ ਵਿਆਹ ਕਰਨ ਲਈ ਜੰਗਲ ਵਿੱਚ ਦੁੱਲੇ ਨਾਲ ਸੰਪਰਕ ਕੀਤਾ ਅਤੇ ਦੁੱਲੇ ਨੇ ਵਿਆਹ ਦੀ ਜ਼ੁੰਮੇਵਾਰੀ ਲੈ ਲਈ ਅਤੇ ਸੁਖਦੇਵ ਮਾਦਪੁਰੀ ਦੇ ਸ਼ਬਦਾਂ ਵਿੱਚ,” “ਕੁੜੀਆਂ ਦੇ ਸਹੁਰਿਆਂ ਨੇ ਹਾਕਮ ਤੋਂ ਡਰਦਿਆਂ ਕਿਹਾ ਕਿ ਉਹ ਰਾਤ ਸਮੇਂ ਹੀ ਵਿਆਹੁਣ ਆਉਣਗੇ। ਪਿੰਡ ਤੋਂ ਬਾਹਰ ਜੰਗਲ ਵਿੱਚ ਵਿਆਹ ਰਚਾਉਣ ਦਾ ਪ੍ਰਬੰਧ ਕੀਤਾ ਗਿਆ। ਰੌਸ਼ਨੀ ਲਈ ਲੱਕੜੀਆਂ ਇਕੱਠੀਆਂ ਕਰ ਕੇ ਅੱਗ ਬਾਲੀ ਗਈ। ਦੁੱਲੇ ਨੇ ਆਲੇ-ਦੁਆਲੇ ਦੇ ਪਿੰਡਾਂ ਤੋਂ ਦਾਨ ਇਕੱਠਾ ਕੀਤਾ। ਪਿੰਡ ਵਿੱਚ ਜਿਹਨਾਂ ਦੇ ਘਰ ਨਵੇਂ ਵਿਆਹ ਹੋਏ ਸਨ ਜਾਂ ਜਿਹਨਾਂ ਦੇ ਬਾਲ ਜਨਮੇ ਸਨ ਉਨ੍ਹਾਂ ਨੇ ਵੀ ਸੁੰਦਰ-ਮੁੰਦਰੀ ਦੇ ਵਿਆਹ ’ਤੇ ਆਪਣੇ ਵੱਲੋਂ ਕੁਝ ਨਾ ਕੁਝ ਗੁੜ-ਸ਼ੱਕਰ ਤੇ ਦਾਣੇ ਆਦਿ ਦੇ ਰੂਪ ਵਿੱਚ ਦਾਨ ਦਿੱਤਾ। ਦੁੱਲੇ ਕੋਲ ਕੰਨਿਆ-ਦਾਨ ਦੇਣ ਲਈ ਇੱਕ ਲੱਪ ਸ਼ੱਕਰ ਦੀ ਹੀ ਸੀ। ਕੁੜੀਆਂ ਦਾ ਡੋਲਾ ਤੁਰ ਗਿਆ ਤੇ ਗ਼ਰੀਬ ਬ੍ਰਾਹਮਣ ਨੇ ਦੁੱਲੇ ਦਾ ਲੱਖ-ਲੱਖ ਸ਼ੁਕਰ ਕੀਤਾ। ਕਿਹਾ ਜਾਂਦਾ ਹੈ ਕਿ ਉਦੋਂ ਤੋਂ ਲੋਹੜੀ ਮਨਾਉਣ ਦਾ ਰਿਵਾਜ ਪੈ ਗਿਆ। ਇਸ ਕਰ ਕੇ ਹੀ ਹਰ ਲੋਹੜੀ ਦੇ ਦਿਨ ਦੁੱਲੇ ਨੂੰ ਹਰ ਲੋਹੜੀ ਦੇ ਸਮੇਂ ਯਾਦ ਕੀਤਾ ਜਾਂਦਾ ਹੈ। ਬੱਚੇ ਜਦ ਲੋਹੜੀ ਮੰਗਣ ਦੂਜਿਆਂ ਦੇ ਘਰਾਂ ’ਚ ਜਾਂਦੇ ਹਨ ਤਾਂ ਉਹ ਇਹ ਗੀਤ ਗਾਉਂਦੇ ਹੋਏ ਨਜ਼ਰ ਆਉਂਦੇ ਹਨ

Lohri, Makar Sankranti, Pongal: History and Significance

ਸੁੰਦਰ ਮੁੰਦਰੀਏ ਹੋ!
ਤੇਰਾ ਕੌਣ ਵਿੱਚਾਰ ਹੋ!
ਦੁੱਲਾ ਭੱਟੀ ਵਾਲਾ ਹੋ!
ਦੁੱਲੇ ਧੀ ਵਿਆਹੀ ਹੋ!
ਸੇਰ ਸੱਕਰ ਪਾਈ ਹੋ!
ਕੁੜੀ ਦਾ ਲਾਲ ਪਤਾਕਾ ਹੋ!
ਕੁੜੀ ਦਾ ਸਾਲੂ ਪਾਟਾ ਹੋ!
ਸਾਲੂ ਕੌਣ ਸਮੇਟੇ!
ਚਾਚਾ ਗਾਲ਼ੀ ਦੇਸੇ!
ਚਾਚੇ ਚੂਰੀ ਕੁੱਟੀ!
ਜ਼ਿੰਮੀਦਾਰਾਂ ਲੁੱਟੀ!
ਜ਼ਿੰਮੀਦਾਰ ਸੁਧਾਏ!
ਬਮ ਬਮ ਭੋਲ਼ੇ ਆਏ!
ਇੱਕ ਭੋਲ਼ਾ ਰਹਿ ਗਿਆ!
ਸਿਪਾਹੀ ਫੜ ਕੇ ਲੈ ਗਿਆ!
ਸਿਪਾਹੀ ਨੇ ਮਾਰੀ ਇੱਟ!
ਭਾਵੇਂ ਰੋ ਉੱਤੇ ਭਾਵੇਂ ਪਿੱਟ!
ਸਾਨੂੰ ਦੇ ਦੇ ਲੋਹੜੀ,
ਉੱਤੇ ਤੇਰੀ ਜੀਵੇ ਜੋੜੀ!

ਲੋਹੜੀ ਦਾ ਮੂਲ ਦੀਆਂ ਹੋਰ ਕਹਾਣੀਆਂ

ਲੋਈ
ਕੁਝ ਲੋਕ ਲੋਹੜੀ ਨੂੰ ਸੰਤ ਕਬੀਰ ਦੀ ਪਤਨੀ ਲੋੋਈ ਨਾਲ ਜੋੜਦੇ ਹਨ ਅਤੇ ਮੰਨਦੇ ਹਨ ਕਿ ਉਸੇ ਦੇ ਨਾਮ ਤੋਂ ਲੋਹੜੀ ਦਾ ਨਾਮ ਪਿਆ ਹੈ।

ਲੋਹ
ਕੁਝ ਲੋਕ ਮੰਨਦੇ ਹਨ ਲੋਹੜੀ ਦਾ ਸ਼ਬਦ ਲੋਹ ਤੋਂ ਬਣਿਆ ਹੈ ਜਿਸਦਾ ਅਰਥ ਹੈ ਰੌਸ਼ਨੀ ਅਤੇ ਅੱਗ ਦਾ ਸੇਕ।

ਤਿਲ ਅਤੇ ਰਿਓੜੀਆਂ
ਲੋਹੜੀ ਸ਼ਬਦ ਤਿਲ ਅਤੇ ਰਿਓੜੀਆਂ ਸ਼ਬਦਾਂ ਦੇ ਮੇਲ ਤੋਂ ਬਣਿਆ ਹੈ, ਜੋ ਪਹਿਲਾਂ ਤਿਲੋਹੜੀ ਅਤੇ ਫਿਰ ਸਮੇਂ ਦੇ ਨਾਲ ਨਾਲ ਸਰਲ ਹੋ ਕੇ ਲੋਹੜੀ ਕਹਿਲਾਉਣ ਲੱਗ ਪਿਆ।

ਰਿਵਾਜ

ਲੋਹੜੀ ਮੰਗਣ ਦਾ ਰਿਵਾਜ
ਲੋਹੜੀ ਤੋਂ ੧੦-੧੫ ਦਿਨ ਪਹਿਲਾਂ ਮੁੰਡੇ ਕੁੜੀਆਂ (ਅੱਜਕਲ੍ਹ ਬੱਚੇ) ਟੋਲੀਆਂ ਬਣਾ ਕੇ ਘਰਾਂ ਵਿਚ ਜਾ ਕੇ ਲੋਹੜੀ ਮੰਗਦੇ ਹਨ ਤੇ ਲੋਹੜੀ ਨਾਲ ਸਬੰਧਿਤ ਗੀਤ ਗਾਉਂਦੇ ਹਨ

Happy Lohri 2022: Know the significance, customs and rituals of the harvest  festival | Culture News | Zee News

ਦੇਹ ਮਾਈ ਪਾਥੀ, ਤੇਰਾ ਪੁੱਤ ਚੜੂਹਗਾ ਹਾਥੀ।
ਦੇਹ ਮਾਈ ਲੋਹੜੀ, ਤੇਰਾ ਪੁੱਤ ਚੜੂਹਗਾ ਘੋੜੀ।
ਜਦ ਕੋਈ ਘਰ ਵਾਲਾ ਲੋਹੜੀ ਦੇਣ ਵਿਚ ਦੇਰ ਕਰਦਾ ਹੈ ਤਾਂ ਕਾਹਲ ਨੂੰ ਦਰਸਾਉਂਦੀਆਂ ਹੋਈਆਂ ਇਹ ਸਤਰਾਂ ਗਾਈਆਂ ਜਾਂਦੀਆਂ ਹਨ।

ਸਾਡੇ ਪੈਰਾਂ ਹੇਠ ਰੋੜ, ਸਾਨੂੰ ਛੇਤੀ ਛੇਤੀ ਤੋਰ।
ਸਾਡੇ ਪੈਰਾਂ ਹੇਠ ਸਲਾਈਆਂ, ਅਸੀਂ ਕਿਹੜੇ ਵੇਲੇ ਦੀਆਂ ਆਈਆਂ।
ਜਦ ਕੋਈ ਘਰ ਵਾਲਾ ਫਿਰ ਵੀ ਲੋਹੜੀ ਨਾ ਦੇਵੇ ਤਾਂ ਇਹ ਟੋਲੀਆਂ ਇਹ ਗਾਉਂਦੀਆਂ ਹੋਈਆਂ ਅਗਲੇ ਘਰ ਲਈ ਰਵਾਨਾ ਹੋ ਜਾਂਦੀਆਂ ਹਨ।

ਹੁੱਕਾ ਬਈ ਹੁੱਕਾ, ਇਹ ਘਰ ਭੁੱਖਾ

Happy Lohri 2016: It's Lohri, and that means harvest season in Punjab |  Metro News