Connect with us

Punjab

LOK SABHA ELECTIONS 2024: CM ਮਾਨ ਲੁਧਿਆਣਾ ‘ਚ ਕਰਨਗੇ ਰੋਡ ਸ਼ੋਅ

Published

on

LOK SABHA ELECTIONS 2024 : ਪੰਜਾਬ ਵਿੱਚ ਲੋਕ ਸਭਾ ਚੋਣਾਂ ਲਈ ਪ੍ਰਚਾਰ ਕਰ ਰਹੇ ਮੁੱਖ ਮੰਤਰੀ ਭਗਵੰਤ ਮਾਨ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਨੂੰ ਜਿਤਾਉਣ ਲਈ ਸੂਬੇ ਭਰ ਵਿੱਚ ਕੀਤੇ ਜਾ ਰਹੇ ਰੋਡ ਸ਼ੋਅ ਦੀ ਲੜੀ ਦੇ ਤਹਿਤ ਐਤਵਾਰ ਯਾਨੀ 28 ਅਪ੍ਰੈਲ ਨੂੰ ਲੁਧਿਆਣਾ ਆ ਰਹੇ ਹਨ। ਜਾਣਕਾਰੀ ਮੁਤਾਬਿਕ ਮੁੱਖ ਮੰਤਰੀ ਭਗਵੰਤ ਮਾਨ ਲੁਧਿਆਣਾ ਤੋਂ ‘ਆਪ’ ਉਮੀਦਵਾਰ ਅਸ਼ੋਕ ਪਰਾਸ਼ਰ ਦੇ ਹੱਕ ਵਿੱਚ ਹੈਬੋਵਾਲ ਦੇ ਭੂਰੀਵਾਲਾ ਗੁਰਦੁਆਰਾ ਸਾਹਿਬ ਤੋਂ ਥਾਣਾ ਹੈਬੋਵਾਲ ਤੱਕ ਰੋਡ ਸ਼ੋਅ ਕੱਢਣਗੇ।

ਉੱਤਰੀ ਹਲਕੇ ਦੇ ਵਿਧਾਇਕ ਮਦਨ ਲਾਲ ਬੱਗਾ ਅਤੇ ‘ਆਪ’ ਦੇ ਜ਼ਿਲ੍ਹਾ ਪ੍ਰਧਾਨ ਸ਼ਰਨਪਾਲ ਸਿੰਘ ਮੱਕੜ ਨੇ ਦੱਸਿਆ ਕਿ ਸ਼ਾਮ 5.30 ਵਜੇ ਸ਼ੁਰੂ ਹੋਣ ਵਾਲੇ ਇਸ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਦੀ ਗੱਡੀ ਵਿੱਚ ਖੜ੍ਹੇ ਹੋ ਕੇ ਆਮ ਜਨਤਾ ਨੂੰ ‘ਆਪ’ ਦੇ ਹੱਕ ਵਿੱਚ ਵੋਟਾਂ ਪਾਉਣ ਦੀ ਅਪੀਲ ਕਰਨਗੇ।

ਉਨ੍ਹਾਂ ਨੇ ਦੱਸਿਆ ਕਿ ਇਸ ਰੋਡ ਸ਼ੋਅ ਵਿੱਚ ਮੁੱਖ ਮੰਤਰੀ ਮਾਨ ਅਤੇ ਲੋਕ ਸਭਾ ਉਮੀਦਵਾਰ ਅਸ਼ੋਕ ਪਰਾਸ਼ਰ ਦਾ ਪਾਰਟੀ ਵਲੰਟੀਅਰਾਂ ਵੱਲੋਂ ਭਰਵਾਂ ਸਵਾਗਤ ਕੀਤਾ ਜਾਵੇਗਾ। ਦੂਜੇ ਪਾਸੇ ਜ਼ਿਲ੍ਹਾ ਪੁਲੀਸ ਸੁਰੱਖਿਆ ਦੇ ਮੱਦੇਨਜ਼ਰ ਤਿਆਰੀਆਂ ਮੁਕੰਮਲ ਕਰਨ ਵਿੱਚ ਲੱਗੀ ਹੋਈ ਹੈ।