Punjab
ਲੋਕ ਸਭਾ ਚੋਣਾਂ: ‘ਆਪ’ ਅੱਜ ਪੰਜਾਬ ‘ਚ ਜਾਰੀ ਕਰ ਸਕਦੀ ਹੈ ਦੂਜੀ ਸੂਚੀ
ਲੋਕ ਸਭਾ ਚੋਣਾਂ ਨੂੰ ਲੈ ਕੇ ਸਿਆਸੀ ਹਲਕਿਆਂ ‘ਚ ਕਾਫੀ ਉਤਸ਼ਾਹ ਹੈ, ਜਿਸ ਦੇ ਮੱਦੇਨਜ਼ਰ ਸਿਆਸੀ ਚਿਹਰਿਆਂ ਨੂੰ ਮੈਦਾਨ ‘ਚ ਉਤਾਰਨ ਦੀ ਦੌੜ ਸ਼ੁਰੂ ਹੋ ਗਈ ਹੈ। ਅ ਕੱਲ੍ਹ ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ। ‘ਆਪ’ ਨੇ ਪਹਿਲੀ ਸੂਚੀ ‘ਚ 8 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕਰ ਦਿੱਤਾ ਹੈ। ਬਾਕੀ 5 ਨਾਵਾਂ ਨੂੰ ਵੀ ਮਨਜ਼ੂਰੀ ਦੇ ਦਿੱਤੀ ਗਈ ਹੈ। ਜਾਣਕਾਰੀ ਸਾਹਮਣੇ ਆਈ ਹੈ ਕਿ ਬਾਕੀ 5 ਨਾਵਾਂ ਦਾ ਵੀ ਅੱਜ ਐਲਾਨ ਕਰ ਦਿੱਤਾ ਜਾਵੇਗਾ।
ਜਾਣਕਾਰੀ ਮੁਤਾਬਿਕ ਇਨ੍ਹਾਂ 5 ਉਮੀਦਵਾਰਾਂ ‘ਚੋਂ 2 ਵੱਡੇ ਆਗੂਆਂ ਨੂੰ ਮੈਦਾਨ ‘ਚ ਉਤਾਰਿਆ ਜਾ ਰਿਹਾ ਹੈ। ਸੰਜੀਵ ਅਰੋੜਾ ਨੂੰ ਲੁਧਿਆਣਾ ਦੀ ਹੌਟ ਸੀਟ ‘ਤੇ ਉਤਾਰਨ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹੁਸ਼ਿਆਰਪੁਰ ਤੋਂ ਵਿਧਾਇਕ ਰਵਜੋਤ ਸਿੰਘ ਅਤੇ ਸ੍ਰੀ ਆਨੰਦਪੁਰ ਸਾਹਿਬ ਸੀਟ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਦੇ ਨਾਵਾਂ ਨੂੰ ਲੈ ਕੇ ਚਰਚਾ ਚੱਲ ਰਹੀ ਹੈ।
