Connect with us

National

LOK SABHA ELECTIONS : PM ਮੋਦੀ ਗੁਜਰਾਤ ‘ਚ 2 ਰੈਲੀਆਂ ਨੂੰ ਕਰਨਗੇ ਸੰਬੋਧਨ

Published

on

LOK SABHA ELECTIONS 2024 : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਯਾਨੀ 1 ਮਈ ਨੂੰ ਗੁਜਰਾਤ ਵਿੱਚ ਚੋਣ ਪ੍ਰਚਾਰ ਕਰਨ ਲਈ ਤਿਆਰ ਹਨ। ਪੀਐਮ ਮੋਦੀ ਅੱਜ ਬਨਾਸਕਾਂਠਾ ਅਤੇ ਸਾਬਰਕਾਂਠਾ ਲੋਕ ਸਭਾ ਹਲਕਿਆਂ ਵਿੱਚ ਜਨ ਸਭਾਵਾਂ ਨੂੰ ਸੰਬੋਧਨ ਕਰਨਗੇ।

ਲੋਕ ਸਭਾ ਚੋਣਾਂ 2024 ਦੇ ਦੂਜੇ ਪੜਾਅ ਦੀ ਵੋਟਿੰਗ ਤੋਂ ਬਾਅਦ ਤੀਜੇ ਪੜਾਅ ਦੀ ਵੋਟਿੰਗ 7 ਮਈ ਨੂੰ ਹੋਣੀ ਹੈ। ਤੀਜੇ ਪੜਾਅ ਦੀ ਵੋਟਿੰਗ ਲਈ ਚੋਣ ਪ੍ਰਚਾਰ ਤੇਜ਼ ਹੋ ਗਿਆ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬੁੱਧਵਾਰ ਨੂੰ ਗੁਜਰਾਤ ‘ਚ ਚੋਣ ਪ੍ਰਚਾਰ ਕਰਨ ਲਈ ਤਿਆਰ ਹਨ।

ਜਾਣਕਰੀ ਮੁਤਾਬਿਕ ਗੁਜਰਾਤ ਵਿੱਚ ਭਾਜਪਾ ਨੇ ਪਿਛਲੀਆਂ ਦੋ ਲੋਕ ਸਭਾ ਚੋਣਾਂ ਵਿੱਚ 26 ਵਿੱਚੋਂ 26 ਸੀਟਾਂ ਜਿੱਤੀਆਂ ਹਨ। ਜਦੋਂ ਕਿ ਪਾਰਟੀ 1998 ਤੋਂ ਲਗਾਤਾਰ ਰਾਜ ਕਰਦੀ ਆ ਰਹੀ ਹੈ। ਇਸ ਵਾਰ ਵੀ ਭਾਜਪਾ ਨੇ ਗੁਜਰਾਤ ਦੀਆਂ ਸਾਰੀਆਂ ਸੀਟਾਂ ਜਿੱਤਣ ਦਾ ਦਾਅਵਾ ਕੀਤਾ ਹੈ।