Punjab
ਬਿਕਰਮ ਮਜੀਠੀਆ ਖਿਲਾਫ਼ ਲੁੱਕਆਊਟ ਨੋਟਿਸ ਜਾਰੀ
ਚੰਡੀਗੜ੍ਹ:
ਪੰਜਾਬ ਦੇ ਮਸ਼ਹੂਰ ਡਰੱਗਜ਼ ਮਾਮਲੇ ‘ਚ ਦੋਸ਼ੀ ਅਕਾਲੀ ਨੇਤਾ ਬਿਕਰਮ ਮਜੀਠੀਆ ਅਜੇ ਵੀ ਪੁਲਿਸ ਦੀ ਗ੍ਰਿਫ਼ਤਾਰੀ ਤੋਂ ਦੂਰ ਹਨ। ਇਸ ਕਾਰਨ ਮਜੀਠੀਆ ਖਿਲਾਫ਼ ਇੱਕ ਹੋਰ ਵੱਡੀ ਕਾਰਵਾਈ ਕੀਤੀ ਗਈ ਹੈ। ਦਰਅਸਲ, ਗ੍ਰਹਿ ਵਿਭਾਗ ਨੇ ਉਸ ਦੇ ਖਿਲਾਫ ਲੁੱਕਆਊਟ ਨੋਟਿਸ ਜਾਰੀ ਕੀਤਾ ਹੈ। ਅਕਾਲੀ ਆਗੂ ਦੇ ਵਿਦੇਸ਼ ਜਾਣ ਦੀ ਸੰਭਾਵਨਾ ਹੈ, ਇਸ ਲਈ ਇਹ ਨੋਟਿਸ ਜਾਰੀ ਕੀਤਾ ਗਿਆ ਹੈ। ਇਹ ਸਰਕੂਲਰ ਦੇਸ਼ ਦੇ ਸਾਰੇ ਹਵਾਈ ਅੱਡਿਆਂ ਅਤੇ ਰੇਲਵੇ ਸਟੇਸ਼ਨਾਂ ਨੂੰ ਭੇਜ ਦਿੱਤਾ ਗਿਆ ਹੈ। ਪੰਜਾਬ ਦੀਆਂ ਸਾਰੀਆਂ ਸਰਹੱਦਾਂ ‘ਤੇ ਪੁਲਿਸ ਤਾਇਨਾਤ ਹੈ ਅਤੇ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਇਸ ਦੇ ਨਾਲ ਹੀ ਉਨ੍ਹਾਂ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਸੂਚੀ ਵੀ ਤਿਆਰ ਕੀਤੀ ਜਾ ਰਹੀ ਹੈ। ਅਜਿਹੇ ‘ਚ ਹੁਣ ਦੇਖਣਾ ਹੋਵੇਗਾ ਕਿ ਮਜੀਠੀਆ ਦਾ ਅਗਲਾ ਕਦਮ ਕੀ ਹੋਵੇਗਾ।
ਮਜੀਠੀਆ ਖਿਲਾਫ਼ 49 ਪੰਨਿਆਂ ਦੀ ਐਫ.ਆਈ.ਆਰ. ਦਰਜ ਕੀਤੀ ਗਈ ਹੈ, ਜਿਸ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਉਨ੍ਹਾਂ ਨੇ ਆਪਣੀ ਜਾਇਦਾਦ ਅਤੇ ਵਾਹਨਾਂ ਰਾਹੀਂ ਨਸ਼ਾ ਤਸਕਰੀ ਵਿੱਚ ਮਦਦ ਕੀਤੀ ਸੀ। ਇਹ ਕਾਰਵਾਈ ਮਜੀਠੀਆ ਖ਼ਿਲਾਫ਼ ਐਸ.ਆਈ.ਟੀ. ਦੀ ਰਿਪੋਰਟ ਦੇ ਆਧਾਰ ’ਤੇ ਕੀਤੀ ਗਈ ਹੈ। ਇਹ ਰਿਪੋਰਟ ਏ.ਡੀ.ਜੀ.ਪੀ ਹਰਪ੍ਰੀਤ ਸਿੱਧੂ ਦੀ ਅਗਵਾਈ ਵਿੱਚ ਤਿਆਰ ਕੀਤੀ ਗਈ ਹੈ। ਫਿਲਹਾਲ ਮਜੀਠੀਆ 19 ਦਸੰਬਰ ਤੋਂ ਰੂਪੋਸ਼ ਚੱਲ ਰਿਹਾ ਹੈ।