Punjab
BARNALA ਸ਼ਹਿਰ ‘ਚ ਅਵਾਰਾ ਕੁੱਤਿਆਂ ਦੀ ਭਰਮਾਰ !
BARNALA : ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ, ਕੁੱਤਿਆਂ ਦੇ ਕੱਟਣ ਦੇ ਲਗਭਗ 200 ਨਵੇਂ ਮਰੀਜ਼ਾਂ ਦਾ ਟੀਕਾਕਰਨ ਕੀਤਾ ਜਾ ਰਿਹਾ ਹੈ ਅਤੇ ਹਰ ਰੋਜ਼ ਕੁੱਤਿਆਂ ਦੇ ਕੱਟਣ ਦੇ 15 ਤੋਂ 20 ਮਰੀਜ਼ ਸਰਕਾਰੀ ਹਸਪਤਾਲ ਵਿੱਚ ਪਹੁੰਚ ਰਹੇ ਹਨ ਅਤੇ ਇਸ ਤੋਂ ਇਲਾਵਾ, ਪ੍ਰਾਈਵੇਟ ਹਸਪਤਾਲਾਂ ਵਿੱਚ ਕਿੰਨੇ ਕੇਸ ਟੀਕਾਕਰਨ ਕੀਤੇ ਜਾ ਰਹੇ ਹਨ? ਇਨ੍ਹਾਂ ਦੀ ਕੋਈ ਗਿਣਤੀ ਨਹੀਂ, ਸਾਲ 2023 ਵਿੱਚ, ਸਰਕਾਰੀ ਹਸਪਤਾਲ ਬਰਨਾਲਾ ਵਿੱਚ ਕੁੱਤਿਆਂ ਦੇ ਕੱਟਣ ਦੇ 2003 ਮਾਮਲੇ ਦਰਜ ਕੀਤੇ ਗਏ ਸਨ, ਅਤੇ ਸਾਲ 2024 ਵਿੱਚ, ਕੁੱਤਿਆਂ ਦੇ ਕੱਟਣ ਦੇ ਤਾਜ਼ਾ 2023 ਮਾਮਲੇ ਸਾਹਮਣੇ ਆਏ ਸਨ,
SHO ਨੇ ਦਿੱਤੀ ਜਾਣਕਾਰੀ…
ਸਿਵਲ ਹਸਪਤਾਲ ਦੇ ਐਸਐਮਓ ਜੋਤੀ ਕੌਸ਼ਲ ਨੇ ਦੱਸਿਆ ਕਿ ਇਸ ਸਮੇਂ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਅਵਾਰਾ ਕੁੱਤਿਆਂ ਦੇ ਕੱਟਣ ਦੇ 200 ਦੇ ਕਰੀਬ ਮਾਮਲੇ ਹਨ ਜਿਨ੍ਹਾਂ ਦਾ ਟੀਕਾਕਰਨ ਲਗਾਤਾਰ ਕੀਤਾ ਜਾ ਰਿਹਾ ਹੈ ਅਤੇ ਸਰਕਾਰੀ ਹਸਪਤਾਲ ਵਿੱਚ ਰੋਜ਼ਾਨਾ ਔਸਤਨ 15-20 ਕੁੱਤਿਆਂ ਦੇ ਕੱਟਣ ਦੇ ਮਾਮਲੇ ਸਾਹਮਣੇ ਆ ਰਹੇ ਹਨ।
ਨਗਰ ਕੌਂਸਲ ਬਰਨਾਲਾ ਦੇ ਈਓ ਨੇ ਫੋਨ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ ਨਗਰ ਕੌਂਸਲ ਬਰਨਾਲਾ ਵੱਲੋਂ ਇੱਕ ਨੋਟਿਸ ਜਾਰੀ ਕੀਤਾ ਗਿਆ ਹੈ ਕਿ ਇਨ੍ਹਾਂ ਆਵਾਰਾ ਕੁੱਤਿਆਂ ਨੂੰ ਫੜ ਕੇ ਉਨ੍ਹਾਂ ਦੀ ਨਸਬੰਦੀ ਕੀਤੀ ਜਾਵੇਗੀ ਅਤੇ ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕੰਮ ਕੀਤਾ ਜਾ ਰਿਹਾ ਹੈ।